‘ਮੈਮੋਰੀਅਲ ਡੇਅ ਪਰੇਡ’ ''ਚ ਸ਼ਹੀਦ ਹੋਏ ਅਮਰੀਕਨ ਅਤੇ ਸਿੱਖ ਫੌਜੀਆਂ ਨੂੰ ਦਿੱਤੀ ਗਈ ਸ਼ਰਧਾਂਜਲੀ (ਤਸਵੀਰਾਂ)

Friday, Jun 04, 2021 - 09:35 AM (IST)

‘ਮੈਮੋਰੀਅਲ ਡੇਅ ਪਰੇਡ’ ''ਚ ਸ਼ਹੀਦ ਹੋਏ ਅਮਰੀਕਨ ਅਤੇ ਸਿੱਖ ਫੌਜੀਆਂ ਨੂੰ ਦਿੱਤੀ ਗਈ ਸ਼ਰਧਾਂਜਲੀ (ਤਸਵੀਰਾਂ)

ਡੇਟਨ (ਰਾਜ ਗੋਗਨਾ): ਬੀਤੇ ਦਿਨ ਅਮਰੀਕਾ ਦੇ ਸ਼ਹੀਦ ਫ਼ੌਜੀਆਂ ਨੂੰ ਯਾਦ ਕਰਨ ਲਈ ਹਰ ਸਾਲ ਮਨਾਏ ਜਾਂਦੇ ‘ਮੈਮੋਰੀਅਲ ਡੇਅ’ ਮੌਕੇ ਓਹੀਓ ਸੂਬੇ ਦੇ ਸ਼ਹਿਰ ਸਪਰਿੰਗਫੀਲਡ ਵਿੱਖੇ ਇਸ ਇਤਿਹਾਸਕ ਦਿਨ ‘ਤੇ ਇੱਥੋਂ ਦੀ ਬਹੁਤ ਹੀ ਪ੍ਰਸਿੱਧ ਸਲਾਨਾ ਪਰੇਡ ਦਾ ਆਯੋਜਨ ਕੀਤਾ ਗਿਆ। ਵੱਖ ਵੱਖ ਵਿਭਾਗਾਂ, ਜਥੇਬੰਦੀਆਂ, ਵਿਦਿਅਕ ਤੇ ਧਾਰਮਿਕ ਅਦਾਰਿਆਂ ਦੀਆਂ ਝਲਕੀਆ ਇਸ ਪਰੇਡ ਦੀ ਵਿਸ਼ੇਸ਼ ਖਿੱਚ ਦਾ  ਕੇਂਦਰ ਸੀ। 

PunjabKesari

ਇਸ ਪਰੇਡ ਵਿੱਚ ਇੱਥੋਂ ਦੇ ਸ਼ਹੀਦਾਂ ਦੀਆਂ ਤਸਵੀਰਾਂ ਪੋਸਟਰਾਂ 'ਤੇ ਲਾ ਕੇ ਉਨ੍ਹਾਂ ਨੂੰ ਯਾਦ ਕੀਤਾ ਗਿਆ।ਸੜਕਾਂ ਕੰਢੇ ਹਜ਼ਾਰਾਂ ਲੋਕ ਆਪਣੇ ਪਰਿਵਾਰਾਂ ਸਮੇਤ ਇਨ੍ਹਾਂ ਦੇ ਸੁਆਗਤ ਲਈ ਬੈਠੇ ਸਨ।ਪਿਛਲੇ 23 ਸਾਲਾਂ ਤੋਂ ਇੱਥੋਂ ਦੇ ਵਸਨੀਕ ਅਵਤਾਰ ਸਿੰਘ, ਉਹਨਾਂ ਦੀ ਪਤਨੀ ਸਰਬਜੀਤ ਕੌਰ ਤੇ ਬੱਚੇ ਲਗਾਤਾਰ ਇਸ ਪਰੇਡ ਦਾ ਹਿੱਸਾ ਬਣਦੇ ਆ ਰਹੇ ਹਨ। ਉਹਨਾਂ ਵਲੋਂ ਕਈ ਵਰ੍ਹਿਆਂ ਪਹਿਲਾਂ ਕੀਤੇ ਗਏ ਇਸ ਉੱਦਮ ਤੋਂ ਬਾਅਦ ਹੁਣ ਸਪਰਿੰਗਫੀਲਡ ਦੇ ਨਾਲ ਲਗਦੇ ਸ਼ਹਿਰ ਡੇਟਨ, ਸਿਨਸਿਨਾਟੀ ਤੋਂ ਵੀ ਵੱਡੀ ਗਿਣਤੀ ਵਿੱਚ ਸਿੱਖ ਭਾਈਚਾਰਾ ਇਸ ਵਿੱਚ ਭਾਗ ਲੈਂਦਾ ਹੈ।

PunjabKesari

ਉਹਨਾਂ ਵਲੋਂ ਅਮਰੀਕਨ ਝੰਡਿਆਂ, ਬੈਨਰਾਂ, ਪੋਸਟਰਾਂ ਨਾਲ ਸਜਾਈਆਂ ਸਿਖ ਝਾਕੀਆਂ ਉੱਪਰ ਵਿਸ਼ਵ ਯੁੱਧਾਂ ਦੌਰਾਨ ਸ਼ਹੀਦ ਹੋਏ ਸਿੱਖ ਫੋਜੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਤਸਵੀਰਾਂ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ ਤੇ ਅਮਰੀਕੀਨਾਂ ਨੂੰ ਸ਼ੁਭ-ਕਾਮਨਾਵਾਂ ਭੇਂਟ ਕੀਤੀਆਂ ਗਈਆਂ ਸਨ। ਕਰੀਬ ਤਿੰਨ ਮੀਲ ਲੰਮੀ ਇਹ ਪਰੇਡ ਜੱਦ ਬਜ਼ਾਰਾਂ ਵਿੱਚੋਂ ਲੰਘੀ, ਤਾਂ ਹਮੇਸ਼ਾ ਦੀ ਤਰ੍ਹਾਂ ਸਿੱਖ ਝਾਕੀ ਦਾ ਸੜ੍ਹਕ ਕੰਢੇ ਖੜ੍ਹੇ ਅਤੇ ਬੈਠੇ ਹਜ਼ਾਰਾਂ ਸ਼ਹਿਰੀਆਂ ਨੇ ਹੱਥਾਂ ਵਿੱਚ ਅਮਰੀਕੀ ਝੰਡੇ ਲੈ ਕੇ ਹੱਥ ਹਿਲਾ ਕੇ ਨਿੱਘਾ ਸਵਾਗਤ ਕੀਤਾ ਅਤੇ ਉਹ ‘ਮਿਸਟਰ ਸਿੰਘ, ਹੈਪੀ ਮੈਮੋਰੀਅਲ ਡੇਅ’ ਵੀ ਕਹਿ ਰਹੇ ਸਨ।

PunjabKesari

ਪੜ੍ਹੋ ਇਹ ਅਹਿਮ ਖਬਰ- 'ਯੂ.ਐੱਸ.-ਇੰਡੀਆ ਚੈਂਬਰਸ ਆਫ ਕਾਮਰਸ ਫਾਊਂਡੇਸ਼ਨ' ਨੇ ਭਾਰਤ ਦੀ ਮਦਦ ਲਈ ਜੁਟਾਏ 12 ਲੱਖ ਡਾਲਰ

ਇਹ ਪਰੇਡ ਅਮਰੀਕਾ ਦੀਆਂ ਸਭ ਤੋਂ ਵੱਡੀਆਂ ਪਰੇਡਾਂ ਵਿਚੋਂ ਇਕ ਮੰਨੀ ਜਾਂਦੀ ਹੈ ਜਿਸ ਵਿੱਚ ਸ਼ਹਿਰ ਦੇ ਬਜਾਰਾਂ, ਘਰਾਂ ਦੇ ਬਾਹਰ ਅਤੇ ਪਾਰਕਾਂ ਵਿਚ ਲਗਭਗ 35 ਹਜਾਰ ਲੋਕ ਆਨੰਦ ਮਾਣਦੇ ਹਨ ਅਤੇ ਤਕਰੀਬਨ 2500 ਲੋਕ, 300 ਗੱਡੀਆਂ ਤੇ 120 ਸਥਾਨਕ ਸੰਸਥਾਵਾਂ ਭਾਗ ਲੈਂਦੀਆਂ ਹਨ।ਸਿੱਖ ਸੋਸਾਇਟੀ ਆਫ ਡੇਟਨ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਹੇਮ ਸਿੰਘ ਜੀ ਨੇ ਵਿਸ਼ਵ ਸ਼ਾਂਤੀ, ਸਰਬੱਤ ਦੇ ਭਲੇ, ਦੇਸ਼ ਦੀ ਰੱਖਿਆ ਲਈ ਸ਼ਹੀਦ ਹੋਏ ਫੌਜੀਆਂ ਅਤੇ ਕਰੋਨਾ ਮਹਾਂਮਾਰੀ ਕਾਰਨ ਮਾਰੇ ਗਏ ਲੱਖਾਂ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਸਰਬਜੀਤ ਕੌਰ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਉਹ ਪਹਿਲੀ ਵਾਰ 1999 ਵਿਚ ਪਰਿਵਾਰ ਸਮੇਤ ਇਸ ਪਰੇਡ ਵਿੱਚ ਸ਼ਾਮਲ ਹੋਏ ਸਨ ਤੇ ਉਹਨਾਂ ਨੂੰ ਇਸ ਕਮਿਊਨਟੀ ਦਾ ਹਿੱਸਾ ਹੋਣ 'ਤੇ ਮਾਣ ਹੈ। 

PunjabKesari

ਪਰੇਡ ਵਿੱਚ ਸ਼ਮੂਲੀਅਤ ਸਾਨੂੰ ਵਿਸ਼ਵ ਯੁਧਾਂ ਵਿਚ ਸ਼ਹੀਦ ਹੋਏ ਸਿੱਖ ਅਤੇ ਅਮਰੀਕੀ ਫੋਜੀਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਤੇ ਅਮਰੀਕੀ ਲੋਕਾਂ ਨੂੰ ਸਿੱਖਾਂ ਵਲੋਂ ਵਿਸ਼ਵ ਅਤੇ ਹੋਰਨਾਂ ਯੁਧਾਂ ਵਿਚ ਦਿੱਤੀਆਂ ਗਈਆਂ ਕੁਰਬਾਨੀਆਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਦਿੰਦੀ ਹੈ।ਅਮਰੀਕਾ ਵਿਚ ਸਤੰਬਰ 2001 ਦੇ ਹਮਲੇ ਤੋਂ ਬਾਅਦ ਸਿੱਖਾਂ ਨੂੰ ਬਹੁਤ ਸਾਰੇ ਨਸਲੀ ਹਮਲਿਆਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਇਸ ਲਈ ਇਹ ਹੋਰ ਵੀ ਜ਼ਰੂਰੀ ਹੋ ਗਿਆ ਹੈ ਕਿ ਅਸੀਂ ਇਹਨਾਂ ਪ੍ਰੋਗਰਾਮਾਂ ਵਿਚ ਭਾਗ ਲਈਏ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਿੱਖਾਂ ਬਾਰੇ ਜਾਣਕਾਰੀ ਮਿਲ ਸਕੇ। ਉਹਨਾਂ ਨੂੰ ਇਹ ਦੇਖ ਕੇ ਅਹਿਸਾਸ ਹੋਵੇ ਕਿ ਸਿੱਖ ਵੀ ਸਾਡੇ ਕਮਿਊਨਿਟੀ ਦਾ ਹਿੱਸਾ ਹਨ।ਲੋਕਾਂ ਨੂੰ ਸਿੱਖਾਂ ਦੀ ਨਿਵੇਕਲੀ ਪਛਾਣ ਤੋਂ ਜਾਣੂ ਕਰਵਾਉਣ ਲਈ ਕਿਤਾਬਚਾ ਵੀ ਵੰਡੇ ਜਾਂਦੇ ਹਨ।ਪਰੇਡ ਦੀਆਂ ਅਨਮੋਲ ਯਾਦਾਂ ਨੂੰ ਕੈਮਰਾਬੰਦ ਕਰਨ ਦੀ ਸੇਵਾ ਡੇਟਨ ਤੋਂ ਏ.ਐਂਡ.ਏ. ਫੋਟੋਗ੍ਰਾਫੀ ਦੇ ਸੁਨੀਲ ਮੱਲ੍ਹੀ ਵੱਲੋਂ ਕੀਤੀ ਗਈ।

ਨੋਟ- ‘ਮੈਮੋਰੀਅਲ ਡੇਅ ਪਰੇਡ’ 'ਚ ਸ਼ਹੀਦ ਹੋਏ ਅਮਰੀਕਨ ਅਤੇ ਸਿੱਖ ਫੌਜੀਆਂ ਨੂੰ ਦਿੱਤੀ ਗਈ ਸ਼ਰਧਾਂਜਲੀ, ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News