ਅਮਰੀਕਾ : ਬਿਊਟੀ ਕਵੀਨ ਯੌਨ ਸ਼ੋਸ਼ਣ ਦੇ ਦੋਸ਼ ''ਚ ਗ੍ਰਿਫਤਾਰ

12/09/2018 12:38:28 PM

ਵਾਸ਼ਿੰਗਟਨ (ਬਿਊਰੋ)— ਅਮਰੀਕੀ ਬਿਊਟੀ ਕਵੀਨ ਅਤੇ ਮਿਸ ਕੈਂਟਕੀ ਦਾ ਖਿਤਾਬ ਜਿੱਤ ਚੁੱਕੀ ਰੈਮਸੇ ਬੀਅਰਸੇ 'ਤੇ ਯੌਨ ਸ਼ੋਸ਼ਣ ਦਾ ਮਾਮਲਾ ਦਰਜ ਹੋਇਆ ਹੈ। ਬੀਅਰਸੇ ਵਿਰੁੱਧ 15 ਸਾਲਾ ਵਿਦਿਆਰਥੀ ਨੂੰ ਅਸ਼ਲੀਲ ਤਸਵੀਰਾਂ ਭੇਜਣ ਦਾ ਦੋਸ਼ ਲੱਗਾ ਹੈ। ਅਮਰੀਕਾ ਵਿਚ ਸਾਲ 2014 ਵਿਚ ਮਿਸ ਕੇਂਟਕੀ ਦਾ ਖਿਤਾਬ ਜਿੱਤਣ ਵਾਲੀ ਬੀਅਰਸੇ ਪੱਛਮੀ ਵਰਜੀਨੀਆ ਵਿਚ ਇਕ ਅਧਿਆਪਿਕਾ ਦੇ ਰੂਪ ਵਿਚ ਕੰਮ ਕਰ ਰਹੀ ਹੈ।

ਪੀੜਤ ਬੱਚੇ ਦੇ ਮਾਤਾ-ਪਿਤਾ ਨੇ ਬੀਅਰਸੇ ਵਿਰੁੱਧ ਸ਼ਿਕਾਇਤ ਦਰਜ ਕਰਵਾਉਂਦਿਆਂ ਦੋਸ਼ ਲਗਾਇਆ ਕਿ ਉਸ ਨੇ ਮੋਬਾਇਲ 'ਤੇ ਉਨ੍ਹਾਂ ਦੇ ਬੇਟੇ ਨੂੰ ਅਸ਼ਲੀਲ ਤਸਵੀਰਾਂ ਭੇਜੀਆਂ ਸਨ। ਮਾਤਾ-ਪਿਤਾ ਦੇ ਬਿਆਨ ਮੁਤਾਬਕ ਐਂਡਰੀਊ ਜੈਕਸਨ ਮਿਡਲ ਸਕੂਲ ਵਿਚ ਪੜ੍ਹਦਾ ਸੀ, ਉਸ ਸਮੇਂ ਬੀਅਰਸੇ ਉੱਥੇ ਟੀਚਰ ਸੀ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਬੀਅਰਸੇ ਨੇ ਸਨੈਪਚੈਟ 'ਤੇ ਅਸ਼ਲੀਲ ਤਸਵੀਰਾਂ ਭੇਜਣ ਦਾ ਦੋਸ਼ ਕਬੂਲ ਕਰ ਲਿਆ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਪਾਇਆ ਹੈ ਕਿ ਉਸ ਨੇ ਕੇਸ ਲੜਨ ਲਈ ਵਕੀਲ ਕੀਤਾ ਹੈ ਜਾਂ ਨਹੀਂ। ਜੇ ਬੀਅਰਸੇ ਵਿਰੁੱਧ ਦੋਸ਼ ਸਾਬਤ ਹੁੰਦੇ ਹਨ ਤਾਂ ਯੌਨ ਸ਼ੋਸ਼ਣ ਦੇ ਮਾਮਲੇ ਵਿਚ ਉਸ ਨੂੰ ਜੁਰਮਾਨੇ ਦੇ ਨਾਲ-ਨਾਲ ਸਜ਼ਾ ਵੀ ਹੋ ਸਕਦੀ ਹੈ। ਫਿਲਹਾਲ ਪੁਲਸ ਨੇ ਮਾਮਲੇ ਦੀ ਜ਼ਿਆਦਾ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ।


Vandana

Content Editor

Related News