ਅਮਰੀਕਾ: ਇਸ ਯੂਨੀਵਰਸਿਟੀ ਨੇ ਕੋਰੋਨਾ ਵੈਕਸੀਨ ਆਦੇਸ਼ਾਂ ਦੀ ਪਾਲਣਾ ਨਾ ਕਰਨ ''ਤੇ ਦਾਖਲੇ ਕੀਤੇ ਰੱਦ

Saturday, Aug 21, 2021 - 09:34 PM (IST)

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ 'ਚ ਯੂਨੀਵਰਸਿਟੀ ਆਫ ਵਰਜੀਨੀਆ ਨੇ ਸੈਂਕੜੇ ਵਿਦਿਆਰਥੀਆਂ ਦਾ ਦਾਖਲਾ ਕੋਰੋਨਾ ਵੈਕਸੀਨ ਦੇ ਆਦੇਸ਼ਾਂ ਦੀ ਪਾਲਣਾ ਨਾਂ ਕਰਨ ਦੇ ਮੱਦੇਨਜ਼ਰ ਰੱਦ ਕੀਤਾ ਹੈ। ਇਸ ਸਬੰਧੀ ਯੂਨੀਵਰਸਿਟੀ ਦੇ ਇੱਕ ਬੁਲਾਰੇ ਦੇ ਅਨੁਸਾਰ, ਵਰਜੀਨੀਆ ਯੂਨੀਵਰਸਿਟੀ ਨੇ ਯੂਨੀਵਰਸਿਟੀ ਦੇ ਕੋਵਿਡ -19 ਟੀਕੇ ਦੇ ਆਦੇਸ਼ ਦੀ ਪਾਲਣਾ ਨਾ ਕਰਨ ਦੇ ਕਾਰਨ ਸ਼ੁੱਕਰਵਾਰ ਨੂੰ ਆਉਂਦੇ ਸਮੈਸਟਰ ਲਈ ਤਕਰੀਬਨ 238 ਵਿਦਿਆਰਥੀਆਂ ਦੇ ਦਾਖਲੇ ਨੂੰ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਕੈਲੀਫੋਰਨੀਆ:  ਜੰਗਲੀ ਅੱਗਾਂ 'ਚ ਵਾਧੇ ਕਾਰਨ ਰਾਸ਼ਟਰੀ ਜੰਗਲ ਹੋਏ ਬੰਦ

 

ਇਸ ਯੂਨੀਵਰਸਿਟੀ ਦੀਆਂ ਮੌਜੂਦਾ ਕੋਵਿਡ -19 ਨੀਤੀਆਂ ਦੇ ਅਨੁਸਾਰ, ਸਾਰੇ ਵਿਦਿਆਰਥੀਆਂ ਨੂੰ ਆਗਾਮੀ 2021-2022 ਅਕਾਦਮਿਕ ਸਾਲ ਲਈ ਪੂਰੀ ਤਰ੍ਹਾਂ ਕੋਰੋਨਾ ਟੀਕਾ ਲਗਾਇਆ ਜਾਣਾ ਜ਼ਰੂਰੀ ਹੈ। ਯੂਨੀਵਰਸਿਟੀ ਦੇ ਅਧਿਕਾਰੀ ਬ੍ਰਾਇਨ ਕੋਏ ਨੇ ਜਾਣਕਾਰੀ ਦਿੱਤੀ ਕਿ ਜਿਹੜੇ ਵਿਦਿਆਰਥੀ ਬੁੱਧਵਾਰ ਨੂੰ ਯੂਨੀਵਰਸਿਟੀ 'ਚ ਦਾਖਲ ਹੋਏ ਹਨ , ਉਨ੍ਹਾਂ ਕੋਲ ਅਜੇ ਵੀ ਆਪਣੀ ਟੀਕਾਕਰਨ ਸਥਿਤੀ ਨੂੰ ਅਪਡੇਟ ਕਰਨ ਲਈ ਇੱਕ ਹਫਤਾ ਹੈ ਅਤੇ ਉਹ ਦੁਬਾਰਾ ਦਾਖਲਾ ਲੈ ਸਕਦੇ ਹਨ। ਯੂਨੀਵਰਸਿਟੀ ਦੀ ਵੈਬਸਾਈਟ ਦੇ ਅਨੁਸਾਰ, ਯੂਨੀਵਰਸਿਟੀ ਵਿੱਚ ਲਗਭਗ 18,000 ਅੰਡਰਗ੍ਰੈਜੁਏਟ ਅਤੇ ਲਗਭਗ 9,000 ਗ੍ਰੈਜੂਏਟ ਵਿਦਿਆਰਥੀ ਹਨ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News