ਵ੍ਹਾਈਟ ਹਾਊਸ ਦੇ ਬਾਹਰ ਵਿਅਕਤੀ ਨੇ ਲਗਾਈ ਖੁਦ ਨੂੰ ਅੱਗ, ਹਾਲਤ ਗੰਭੀਰ

05/30/2019 9:49:14 AM

ਵਾਸ਼ਿੰਗਟਨ (ਬਿਊਰੋ)— ਅਮਰੀਕਾ ਦੇ ਵ੍ਹਾਈਟ ਹਾਊਸ ਦੇ ਬਾਹਰ ਬੁੱਧਵਾਰ ਨੂੰ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਗਈ। ਹਾਦਸੇ ਦੇ ਤੁਰੰਤ ਬਾਅਦ ਹੀ ਵਿਅਕਤੀ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਹ ਹਾਦਸਾ ਵ੍ਹਾਈਟ ਹਾਊਸ ਦੇ ਐਲੀਪਸ ਪਾਰਕ ਦਾ ਹੈ। ਇਸ ਹਾਦਸੇ ਦੀ ਜਾਣਕਾਰੀ ਦਿੰਦਿਆਂ ਅਮਰੀਕਾ ਦੀ ਸੀਕਰੇਟ ਸਰਵਿਸ ਨੇ ਟਵੀਟ ਕੀਤਾ ਕਿ ਕਰੀਬ 12:20 'ਤੇ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। 

 

ਪਾਰਕ ਪੁਲਸ ਦੇ  ਬੁਲਾਰੇ ਮੁਤਾਬਕ ਡਾਕਟਰਾਂ ਨੇ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਹੈ। ਹਾਦਸੇ ਦੇ ਵੀਡੀਓ ਵਿਚ ਦਿਖਾਇਆ ਗਿਆ ਹੈ ਕਿ ਵਿਅਕਤੀ ਨੇ ਖੁਦ ਨੂੰ ਅੱਗ ਲਗਾ ਲਈ ਅਤੇ ਉੱਥੇ ਮੌਜੂਦ ਸੁਰੱਖਿਆ ਗਾਰਡਾਂ ਨੇ ਅੱਗ ਬੁਝਾਉਣ ਲਈ ਅੱਗ ਬੁਝਾਊ ਯੰਤਰ (fire extinguisher) ਦੀ ਵਰਤੋਂ ਕੀਤੀ।

 

ਸੀਕਰੇਟ ਸਰਵਿਸ ਦੇ ਇਕ ਬੁਲਾਰੇ ਨੇ ਕਿਹਾ ਕਿ ਅਧਿਕਾਰੀਆਂ ਨੇ ਸੁਰੱਖਿਆ ਦੇ ਲਿਹਾਜ ਨਾਲ ਵ੍ਹਾਈਟ ਹਾਊਸ ਦੇ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕਾਂ ਨੂੰ ਹਟਾ ਦਿੱਤਾ ਹੈ।


Vandana

Content Editor

Related News