ਅਮਰੀਕਾ : ਵਿਦਿਆਰਥੀ ਨੇ ਸਕੂਲ 'ਚ ਸਹਿਪਾਠੀ ਨੂੰ ਮਾਰੀ ਗੋਲੀ
Tuesday, Mar 02, 2021 - 10:38 AM (IST)

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਅਰਕੰਸਾਸ ਵਿਚ ਇਕ ਜੂਨੀਅਰ ਹਾਈ ਸਕੂਲ ਵਿਚ ਸੋਮਵਾਰ ਸਵੇਰੇ 15 ਸਾਲਾ ਵਿਦਿਆਰਥੀ ਨੇ ਆਪਣੇ ਇਕ ਸਹਿਪਾਠੀ ਨੂੰ ਗੋਲੀ ਮਾਰ ਦਿੱਤੀ। ਪੀੜਤ ਵਿਦਿਆਰਥੀ ਦੀ ਹਾਲਤ ਗੰਭੀਰ ਹੈ।ਉੱਥੇ ਸ਼ੱਕੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਹਿਰਾਸਤ ਕੇਂਦਰ ਵਿਚ ਰੱਖਿਆ ਗਿਆ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਪੜ੍ਹੋ ਇਹ ਅਹਿਮ ਖਬਰ- ਕੋਰੋਨਾ ਬਾਰੇ ਗਲਤ ਸੂਚਨਾਵਾਂ ਫੈਲਾਉਣ ਵਾਲੇ ਅਕਾਊਂਟ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ
ਪਾਇਨ ਬਲਫ ਦੇ ਪੁਲਸ ਪ੍ਰਮੁੱਖ ਕੈਲਵਿਨ ਸਰਜੈਂਟ ਨੇ ਦੱਸਿਆ ਕਿ ਇਹ ਘਟਨਾ ਵਾਟਸਨ ਚੈਪਲ ਜੂਨੀਅਰ ਹਾਈ ਸਕੂਲ ਵਿਚ ਸਵੇਰੇ ਕਰੀਬ 10 ਵਜੇ ਵਾਪਰੀ। ਗੋਲੀਬਾਰੀ ਦੀ ਘਟਨਾ ਦੇ ਬਾਅਦ ਸਕੂਲ ਬੰਦ ਕਰ ਦਿੱਤਾ ਗਿਆ। ਦੋਸ਼ੀ ਵਿਦਿਆਰਥੀ ਘਟਨਾ ਨੂੰ ਅੰਜਾਮ ਦੇ ਕੇ ਫਰਾਰ ਹੋ ਗਿਆ ਸੀ ਪਰ ਉਸ ਨੂੰ ਕੁਝ ਹੀ ਦੂਰੀ 'ਤੇ ਫੜ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਪੀੜਤ ਵਿਦਿਆਰਥੀ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਬਹੁਤ ਨਾਜੁਕ ਹੈ। ਦੋਸ਼ੀ ਵਿਦਿਆਰਥੀ ਅਤੇ ਪੀੜਤ ਦੋਹਾਂ ਦੀ ਪਛਾਣ ਗੁਪਤ ਰੱਖੀ ਗਈ ਹੈ।