ਅਮਰੀਕਾ : ਅਪਾਰਟਮੈਂਟ ਦੀ 29ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਤਿੰਨ ਸਾਲਾ ਬੱਚੇ ਦੀ ਮੌਤ

07/03/2022 10:35:37 AM

ਨਿਊਯਾਰਕ (ਭਾਸ਼ਾ)- ਅਮਰੀਕਾ ਦੀ ਨਿਊਯਾਰਕ ਸਿਟੀ ਵਿੱਚ ਸ਼ਨੀਵਾਰ ਸਵੇਰੇ ਇੱਕ ਅਪਾਰਟਮੈਂਟ ਦੀ 29ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਇੱਕ ਤਿੰਨ ਸਾਲਾ ਬੱਚੇ ਦੀ ਮੌਤ ਹੋ ਗਈ। ਬੱਚੇ ਦੇ ਡਿੱਗਣ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪੁੱਜੀ, ਜਿੱਥੇ ਉਨ੍ਹਾਂ ਨੇ ਜ਼ਖ਼ਮੀ ਬੱਚੇ ਨੂੰ ਤੀਸਰੀ ਮੰਜ਼ਿਲ ਦੀ ਛੱਤ ’ਤੇ ਪਿਆ ਦੇਖਿਆ। ਬੱਚੇ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਪੜ੍ਹੋ ਇਹ ਅਹਿਮ ਖ਼ਬਰ- ਨਿਊਯਾਰਕ ਦੀ ਗਵਰਨਰ ਨੇ 'ਬੰਦੂਕਾਂ' 'ਤੇ ਪਾਬੰਦੀ ਲਗਾਉਣ ਦੇ ਬਿੱਲ 'ਤੇ ਕੀਤੇ ਦਸਤਖ਼ਤ

ਪੁਲਸ ਦੇ ਬੁਲਾਰੇ ਨੇ ਐਸੋਸਿਏਟਿਡ ਪ੍ਰੈਸ ਨੂੰ ਦੱਸਿਆ ਕਿ ਸਾਨੂੰ ਲੱਗਦਾ ਹੈ ਕਿ ਬੱਚਾ ਖਿੜਕੀ ਤੋਂ ਡਿੱਗਿਆ ਪਰ ਇਹ ਕਿਵੇਂ ਹੋਇਆ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਬੁਲਾਰੇ ਨੇ ਕਿਹਾ ਕਿ ਬੱਚੇ ਦੀ ਮੌਤ ਦੇ ਕਾਰਨਾਂ ਦੀ ਸਰਗਰਮੀ ਨਾਲ ਜਾਂਚ ਚੱਲ ਰਹੀ ਹੈ ਅਤੇ ਪੁਲਸ ਉੱਥੇ ਮੌਜੂਦ ਦੋ ਲੋਕਾਂ ਨਾਲ ਗੱਲ ਕਰ ਰਹੀ ਹੈ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News