USA ‘ਚ ਹੋ ਸਕਦੇ ਨੇ ਇਟਲੀ ਵਰਗੇ ਹਾਲਾਤ, ਇਹ ਰਿਪੋਰਟ ਉਡਾ ਦੇਵੇਗੀ ਹੋਸ਼

03/23/2020 5:10:00 PM

ਵਾਸ਼ਿੰਗਟਨ- ਯੂ. ਐੱਸ. ਏ. ਵਿਚ ਇਟਲੀ ਵਰਗੇ ਹਾਲਾਤ ਬਣਨ ਦਾ ਖਦਸ਼ਾ ਨਜ਼ਰ ਆ ਰਿਹਾ ਹੈ। ਕੁੱਲ 2,50,000 ਅਮਰੀਕੀ ਨਾਗਰਿਕਾਂ ਦੇ ਕੋਰੋਨਾ ਟੈੱਸਟ ਵਿਚੋਂ 30,000 ਤੋਂ ਜ਼ਿਆਦਾ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੇਂਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।

 

ਪੇਂਸ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪੱਤਰਕਾਰ ਵਾਰਤਾ ਵਿਚ ਕਿਹਾ, "ਹਰ ਰੋਜ਼ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਦਾ ਟੈਸਟ ਕੀਤਾ ਜਾ ਰਿਹਾ ਹੈ ਅਤੇ ਹੁਣ ਤਕ 2,54,000 ਲੋਕਾਂ ਦਾ ਟੈਸਟ ਕੀਤਾ ਗਿਆ ਹੈ ਜਿਸ ਵਿਚੋਂ 30,000 ਤੋਂ ਜ਼ਿਆਦਾ ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ।"
ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦਾ ਟੈਸਟ ਕੀਤਾ ਗਿਆ ਹੈ, ਉਨ੍ਹਾਂ ਵਿਚੋਂ ਵਧੇਰੇ ਲੋਕ ਅਜਿਹੇ ਹਨ ਜਿਨ੍ਹਾਂ ਵਿਚ ਇਸ ਦੇ ਲੱਛਣ ਸਨ ਅਤੇ ਜੋ ਸੋਚਦੇ ਸਨ ਕਿ ਉਨ੍ਹਾਂ ਨੂੰ ਕੋਰੋਨਾ ਵਾਇਰਸ ਹੋ ਸਕਦਾ ਹੈ।
ਜ਼ਿਕਰਯੋਗ ਹੈ ਕਿ ਅਮਰੀਕਾ ਨੇ ਸਕੂਲ, ਵਪਾਰਕ ਅਦਾਰੇ ਅਤੇ ਪਬਲਿਕ ਸਮਾਗਮਾਂ ਨੂੰ ਰੱਦ ਕਰ ਦਿੱਤਾ ਹੈ ਤਾਂ ਕਿ ਲੋਕਾਂ ਦੀ ਭੀੜ ਨਾਲ ਕੋਰੋਨਾ ਫੈਲੇ ਨਾ। ਅਮਰੀਕਾ ਵਿਚ ਹੁਣ ਤਕ 414 ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ ਦਿਨੋਂ-ਦਿਨ ਵਾਇਰਸ ਪੀੜਤਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਅਮਰੀਕਾ ਦਾ ਨਿਊਯਾਰਕ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੈ। ਇੱਥੇ ਲਗਭਗ 16,887 ਲੋਕਾਂ ਦੇ ਕੋਰੋਨਾ ਪੀੜਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਨਿਊਜਰਸੀ ਵਿਚ ਵੀ 2000 ਤੋਂ ਵਧੇਰੇ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ।


Lalita Mam

Content Editor

Related News