ਅਮਰੀਕਾ ''ਚ ਕੋਰੋਨਾ ਕਾਰਨ 1.50 ਲੱਖ ਤੋਂ ਵੱਧ ਲੋਕਾਂ ਦੀ ਮੌਤ
Thursday, Jul 30, 2020 - 10:19 AM (IST)
ਵਾਸ਼ਿੰਗਟਨ- ਅਮਰੀਕਾ ਵਿਚ ਕੋਰੋਨਾ ਵਾਇਰਸ ਕਾਰਨ ਮਰਨ ਵਾਲੇ ਲੋਕਾਂ ਦੀ ਗਿਣਤੀ ਡੇਢ ਲੱਖ ਤੋਂ ਪਾਰ ਭਾਵ 1,50,034 ਹੋ ਗਈ ਹੈ। ਜੌਹਨ ਹਾਪਿੰਕਸ ਯੂਨੀਵਰਸਿਟੀ ਦੇ ਸੈਂਟਰ ਫਾਰ ਸਿਸਟਮਜ਼ ਸਾਇੰਸ ਐਂਡ ਇੰਜੀਨੀਅਰਿੰਗ ਮੁਤਾਬਕ ਬੁੱਧਵਾਰ ਨੂੰ ਦੇਸ਼ ਵਿਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ 43,96,030 ਹੋ ਗਈ ਹੈ।
ਨਿਊਯਾਰਕ ਵਿਚ ਸਭ ਤੋਂ ਵੱਧ 32,658, ਕੈਲੀਫੋਰਨੀਆ ਵਿਚ 8,724, ਫਲੋਰੀਡਾ ਵਿਚ 6,332 ਅਤੇ ਟੈਕਸਾਸ ਵਿਚ 5,913 ਲੋਕਾਂ ਦੀ ਮੌਤ ਹੋ ਚੁੱਕੀ ਹੈ। ਟੈਕਸਾਸ ਮਹਾਮਾਰੀ ਦੇ ਨਵੇਂ ਕੇਂਦਰ ਦੇ ਰੂਪ ਵਿਚ ਸਾਹਮਣੇ ਆਇਆ ਹੈ।
ਦੱਸਿਆ ਜਾ ਰਿਹਾ ਹੈ ਕਿ ਨਿਊਜਰਸੀ, ਮੈਸਾਚੁਸੇਟਸ, ਇਲਿਨੋਇਸ, ਪੇਨਸਿਲਵੇਨੀਆ ਅਤੇ ਮਿਸ਼ੀਗਨ ਸੂਬਿਆਂ ਵਿਚ 6 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ।
ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿਚ ਲਿਆ ਹੈ ਤੇ ਇਸ ਦੀ ਸਭ ਤੋਂ ਵੱਧ ਮਾਰ ਅਮਰੀਕਾ ਝੱਲ ਰਿਹਾ ਹੈ।