ਅਮਰੀਕਾ 'ਚੋਂ 10 ਲੱਖ ਪ੍ਰਵਾਸੀ ਡਿਪੋਰਟ ! 16 ਲੱਖ ਹੋਰ 'ਤੇ ਕਾਰਵਾਈ ਦੀ ਤਿਆਰੀ

Saturday, Aug 29, 2026 - 03:03 PM (IST)

ਅਮਰੀਕਾ 'ਚੋਂ 10 ਲੱਖ ਪ੍ਰਵਾਸੀ ਡਿਪੋਰਟ ! 16 ਲੱਖ ਹੋਰ 'ਤੇ ਕਾਰਵਾਈ ਦੀ ਤਿਆਰੀ

ਇੰਟਰਨੈਸ਼ਨਲ ਡੈਸਕ- ਡੋਨਾਲਡ ਟਰੰਪ ਨੇ ਦੂਜੀ ਵਾਰ ਅਮਰੀਕੀ ਰਾਸ਼ਟਰਪਤੀ ਬਣਨ ਤੋਂ ਬਾਅਦ ਹੀ ਪ੍ਰਵਾਸੀਆਂ ਖ਼ਿਲਾਫ਼ ਵੱਡੀ ਮੁਹਿੰਮ ਆਰੰਭ ਦਿੱਤੀ ਹੈ, ਜੋ ਕਿ ਦਿਨੋ-ਦਿਨ ਸਖ਼ਤ ਹੁੰਦੀ ਜਾ ਰਹੀ ਹੈ। ਰਿਪੋਰਟਾਂ ਅਨੁਸਾਰ, ਟਰੰਪ ਸਰਕਾਰ ਦੇ ਦੂਜੇ ਕਾਰਜਕਾਲ ਦੇ ਪਹਿਲੇ ਡੇਢ ਸਾਲ ਦੌਰਾਨ ਹੁਣ ਤੱਕ ਲਗਭਗ 10 ਲੱਖ ਲੋਕਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ, ਜਦਕਿ 16 ਲੱਖ ਤੋਂ ਵੱਧ ਪ੍ਰਵਾਸੀਆਂ ਖ਼ਿਲਾਫ਼ ਦੇਸ਼ ਨਿਕਾਲੇ ਦੇ ਹੁਕਮ ਜਾਰੀ ਹੋ ਚੁੱਕੇ ਹਨ। ਅਦਾਲਤਾਂ ਅਤੇ ਅਮਰੀਕੀ ਸੁਪਰੀਮ ਕੋਰਟ ਦੇ ਫੈਸਲਿਆਂ ਤੋਂ ਬਾਅਦ ਹੈਤੀ ਅਤੇ ਸੀਰੀਆ ਸਣੇ 13 ਦੇਸ਼ਾਂ ਦੇ 10 ਲੱਖ ਤੋਂ ਵੱਧ ਪ੍ਰਵਾਸੀਆਂ ਦਾ 'ਅਸਥਾਈ ਸੁਰੱਖਿਅਤ ਦਰਜਾ' (TPS) ਵੀ ਖ਼ਤਮ ਕਰ ਦਿੱਤਾ ਗਿਆ ਹੈ।

ਇਸ ਤੋਂ ਪਹਿਲਾਂ ਜਦੋਂ ਬਰਾਕ ਓਬਾਮਾ ਦੇਸ਼ ਦੇ ਰਾਸ਼ਟਰਪਤੀ ਸੀ ਤਾਂ ਪ੍ਰਸ਼ਾਸਨ ਦਾ ਧਿਆਨ ਮੁੱਖ ਤੌਰ 'ਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਬਾਰਡਰ ਪਾਰ ਕਰਨ ਵਾਲਿਆਂ ਜਾਂ ਅਪਰਾਧਿਕ ਪਿਛੋਕੜ ਵਾਲੇ ਲੋਕਾਂ 'ਤੇ ਹੁੰਦਾ ਸੀ। ਇਸ ਦੇ ਉਲਟ, ਟਰੰਪ ਪ੍ਰਸ਼ਾਸਨ 'ਚ ਉਨ੍ਹਾਂ ਪ੍ਰਵਾਸੀਆਂ ਨੂੰ ਵੀ ਫੜਿਆ ਜਾ ਰਿਹਾ ਹੈ ਜੋ ਕਈ ਸਾਲਾਂ ਤੋਂ ਅਮਰੀਕਾ 'ਚ ਸ਼ਾਂਤੀਪੂਰਵਕ ਰਹਿ ਰਹੇ ਸਨ।

ਇਹ ਵੀ ਪੜ੍ਹੋ- ਤਬਾਹੀ ਵਿਚਾਲੇ ਨੇਪਾਲ ਨੇ ਵਿਦੇਸ਼ੀ ਮਦਦ ਲੈਣ ਤੋਂ ਕੀਤਾ ਇਨਕਾਰ ! PM ਬਾਲੇਨ ਸ਼ਾਹ ਨੇ ਦੱਸਿਆ ਪੂਰਾ ਸੱਚ

ਅਦਾਲਤੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ 'ਮਾਸਟਰ ਹੀਅਰਿੰਗਜ਼' ਸ਼ੁਰੂ ਕੀਤੀਆਂ ਗਈਆਂ ਹਨ। ਇਮੀਗ੍ਰੇਸ਼ਨ ਅਦਾਲਤਾਂ 'ਚ ਇੱਕ ਹੀ ਸੈਸ਼ਨ ਦੌਰਾਨ 50 ਤੋਂ 100 ਕੇਸਾਂ ਦਾ ਨਿਪਟਾਰਾ ਮਹਿਜ਼ ਕੁਝ ਹੀ ਮਿੰਟਾਂ ਦੀ ਸੁਣਵਾਈ ਵਿੱਚ ਕੀਤਾ ਜਾ ਰਿਹਾ ਹੈ, ਜਿਸ ਨਾਲ ਪ੍ਰਵਾਸੀਆਂ ਕੋਲ ਕਾਨੂੰਨੀ ਮਦਦ ਲੈਣ ਦੇ ਮੌਕੇ ਕਾਫ਼ੀ ਘੱਟ ਗਏ ਹਨ।

ਭਾਵੇਂ ਕਿ ਟਰੰਪ ਦਾ ਇਹ ਕਦਮ ਅਮਰੀਕਾ ਲਈ ਚੰਗਾ ਮੰਨਿਆ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਪ੍ਰਵਾਸੀਆਂ ਖ਼ਿਲਾਫ਼ ਉਨ੍ਹਾਂ ਦੀ ਸਖ਼ਤ ਕਾਰਵਾਈ ਦੇ ਕਾਰਨ ਉਨ੍ਹਾਂ ਦੀ ਇਮੀਗ੍ਰੇਸ਼ਨ ਨੀਤੀ ਦੀ ਅਪਰੂਵਲ ਰੇਟਿੰਗ ਡਿੱਗ ਕੇ -13 ਤੱਕ ਪਹੁੰਚ ਗਈ ਹੈ। ਉੱਥੇ ਹੀ ਲਗਭਗ 47 ਫ਼ੀਸਦੀ ਅਮਰੀਕੀ ਨਾਗਰਿਕ ਹੁਣ ICE ਏਜੰਸੀ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਪੱਖ 'ਚ ਹਨ।

ਇਸ ਸਖ਼ਤ ਮੁਹਿੰਮ ਕਾਰਨ ਲੱਖਾਂ ਪਰਿਵਾਰ ਉਜੜਨ ਦੇ ਕੰਢੇ ਹਨ ਅਤੇ ਇਹ ਮੁੱਦਾ ਆਉਣ ਵਾਲੀਆਂ ਚੋਣਾਂ ਵਿੱਚ ਪ੍ਰਸ਼ਾਸਨ ਲਈ ਵੱਡੀ ਰਾਜਨੀਤਿਕ ਚੁਣੌਤੀ ਬਣ ਸਕਦਾ ਹੈ। ਫਿਲਹਾਲ ਤਾਂ 16 ਲੱਖ ਲੋਕਾਂ ਦੇ ਸਿਰ 'ਤੇ ਡਿਪੋਰਟੇਸ਼ਨ ਦੀ ਤਲਵਾਰ ਲਟਕ ਰਹੀ ਹੈ, ਜਿਨ੍ਹਾਂ 'ਚੋਂ ਵੱਡੀ ਗਿਣਤੀ 'ਚ ਭਾਰਤੀ ਪ੍ਰਵਾਸੀ ਹੋਣਗੇ।

ਇਹ ਵੀ ਪੜ੍ਹੋ- ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ ਗੁਆਉਣ ਵਾਲੀ ਔਰਤ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News