ਟਰੰਪ ਦੇ ਹੱਕ "ਚ ਚੋਣ ਮੁਜ਼ਾਹਰੇ ਤੋਂ ਪਹਿਲਾਂ ਪੁਲਸ ਨੇ ਕਈ ਪ੍ਰਦਰਸ਼ਨਕਾਰੀ ਕੀਤੇ ਗ੍ਰਿਫ਼ਤਾਰ

Thursday, Jan 07, 2021 - 08:25 AM (IST)

ਟਰੰਪ ਦੇ ਹੱਕ "ਚ ਚੋਣ ਮੁਜ਼ਾਹਰੇ ਤੋਂ ਪਹਿਲਾਂ ਪੁਲਸ ਨੇ ਕਈ ਪ੍ਰਦਰਸ਼ਨਕਾਰੀ ਕੀਤੇ ਗ੍ਰਿਫ਼ਤਾਰ

ਫਰਿਜ਼ਨੋ, (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਵਿਚ ਬੁੱਧਵਾਰ ਨੂੰ ਇਲੈਕਟੋਰਲ ਕਾਲਜ ਦੀਆਂ ਵੋਟਾਂ ਦੀ ਪ੍ਰਮਾਣਿਕਤਾ ਤੋਂ ਪਹਿਲਾਂ ਮੰਗਲਵਾਰ ਨੂੰ ਵਿਰੋਧ ਪ੍ਰਦਰਸ਼ਨ ਦੇ ਸਬੰਧ ਵਿਚ ਪੁਲਸ ਵਲੋਂ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਾਸ਼ਿੰਗਟਨ ਡੀ.ਸੀ. ਮੈਟਰੋਪੋਲੀਟਨ ਪੁਲਸ ਨੇ ਦੱਸਿਆ ਕਿ ਇਸ ਸੰਬੰਧੀ 13 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ ਤੇ ਕੁਝ ਲੋਕਾਂ ਕੋਲੋਂ ਹਥਿਆਰ ਫੜ੍ਹੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਉੱਪਰ ਕਈ ਤਰ੍ਹਾਂ ਦੇ ਦੋਸ਼ ਜਿਵੇਂ ਕਿ ਬਿਨਾਂ ਲਾਇਸੈਂਸ ਤੋਂ ਹਥਿਆਰ, ਬਿਨਾਂ ਰਜਿਸਟ੍ਰੇਸ਼ਨ ਅਸਲੇ ਦਾ ਕਬਜ਼ਾ ਅਤੇ ਬਿਨਾਂ ਰਜਿਸਟਰਡ ਬੰਦੂਕ ਰੱਖਣਾ ਸ਼ਾਮਲ ਹਨ। ਇਸ ਦੇ ਇਲਾਵਾ ਪ੍ਰਦਰਸ਼ਨਕਾਰੀਆਂ ਉਪਰ ਇਕ ਪੁਲਸ ਅਧਿਕਾਰੀ ਉੱਤੇ ਹਮਲਾ ਕਰਨ ਦੇ ਦੋਸ਼ ਵੀ ਲਗਾਏ ਗਏ ਹਨ।

ਵਾਸ਼ਿੰਗਟਨ ਵਿਚ ਬੁੱਧਵਾਰ ਦੀ ਇਲੈਕਟੋਰਲ ਕਾਲਜ ਦੀਆਂ ਵੋਟਾਂ ਦੀ ਪ੍ਰਮਾਣਿਕਤਾ ਤੋਂ ਪਹਿਲਾਂ ਮੰਗਲਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮਰਥਨ ਵਿਚ ਇਕੱਠੇ ਹੋਏ ਸਮਰਥਕਾਂ ਦੀ ਭੀੜ ਲੱਗ ਗਈ ਸੀ। ਇਹ ਪ੍ਰਦਰਸ਼ਨਕਾਰੀ ਰਾਤ ਨੂੰ ਰਾਜਧਾਨੀ ਦੀਆਂ ਗਲੀਆਂ ਵਿਚ ਬਾਹਰ ਹੀ ਰਹੇ ਜਦਕਿ ਸੋਸ਼ਲ ਮੀਡੀਆ 'ਤੇ ਇਨ੍ਹਾਂ ਦੀਆਂ ਪੁਲਸ ਨਾਲ ਝੜਪ ਦੀਆਂ ਵੀਡਿਓਜ਼ ਵੀ ਸਾਹਮਣੇ ਆਈਆਂ। 

ਰਾਸ਼ਟਰਪਤੀ ਨੇ ਚੋਣਾਂ ਵਿਚ ਮਿਲੀ ਹਾਰ ਤੋਂ ਬਾਅਦ ਮੁਕੱਦਮਿਆਂ ਅਤੇ ਸੂਬਿਆਂ ਦੀਆਂ ਵਿਧਾਨ ਸਭਾਵਾਂ ਰਾਹੀਂ ਵੋਟਾਂ ਨੂੰ ਨਜ਼ਰ ਅੰਦਾਜ਼ ਕਰਨ ਅਤੇ ਚੋਣਾਂ ਸੰਬੰਧੀ ਧੋਖਾਧੜੀ ਨੂੰ ਸਾਬਤ ਕਰਨ ਦੀਆਂ ਅਸਫਲ ਕੋਸ਼ਿਸ਼ਾਂ ਕੀਤੀਆਂ ਹਨ। ਇਨ੍ਹਾਂ ਸਭ ਅਸਫਲ ਕੋਸ਼ਿਸ਼ਾਂ ਦੇ ਬਾਅਦ ਅਖੀਰ ਵਿਚ ਰਾਸ਼ਟਰਪਤੀ ਟਰੰਪ 6 ਜਨਵਰੀ ਦੇ ਪ੍ਰਮਾਣੀਕਰਣ ਦੇ ਮੌਕੇ 'ਤੇ ਮੁੜ ਕਾਂਗਰਸ ਲਈ ਚੋਣਾਂ ਨੂੰ ਪਲਟਣ ਦੀ ਕੋਸ਼ਿਸ਼ ਕਰ ਰਹੇ ਹਨ।


author

Lalita Mam

Content Editor

Related News