ਅਮਰੀਕਾ: ਸੰਗੀਤ ਸਮਾਰੋਹ ਦੌਰਾਨ ਭੀੜ 'ਤੇ ਅੰਨ੍ਹੇਵਾਹ ਗੋਲੀਬਾਰੀ, ਇੱਕ ਦੀ ਮੌਤ ਤੇ ਕਈ ਜ਼ਖਮੀ

Sunday, Aug 13, 2023 - 11:14 AM (IST)

ਅਮਰੀਕਾ: ਸੰਗੀਤ ਸਮਾਰੋਹ ਦੌਰਾਨ ਭੀੜ 'ਤੇ ਅੰਨ੍ਹੇਵਾਹ ਗੋਲੀਬਾਰੀ, ਇੱਕ ਦੀ ਮੌਤ ਤੇ ਕਈ ਜ਼ਖਮੀ

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਵਿੱਚ ਗੋਲੀਬਾਰੀ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਇਸ ਵਾਰ ਇਕ ਰੌਕ ਸ਼ੋਅ ਵਿਚ ਮੌਜੂਦ ਲੋਕਾਂ 'ਤੇ ਗੋਲੀਬਾਰੀ ਕੀਤੀ ਗਈ, ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖਮੀ ਹੋ ਗਏ। ਪੁਲਸ ਨੂੰ ਸ਼ੱਕ ਹੈ ਕਿ ਮੁਲਜ਼ਮ ਦੋ ਵਿਅਕਤੀ ਹਨ। ਹਾਲਾਂਕਿ ਅਜੇ ਤੱਕ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਪੁਲਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਹੈ ਮਾਮਲਾ

ਘਟਨਾ ਅਮਰੀਕਾ ਦੇ ਮਿਨੀਆਪੋਲਿਸ ਦੀ ਹੈ। ਜਿੱਥੇ ਸ਼ੁੱਕਰਵਾਰ ਰਾਤ ਨੂੰ ਮਿਊਜ਼ਿਕ ਸ਼ੋਅ ਲਈ ਲੋਕਾਂ ਦੀ ਭੀੜ ਇਕੱਠੀ ਹੋਈ ਸੀ। ਇਸ ਦੌਰਾਨ ਲੋਕਾਂ ਦੀ ਭੀੜ 'ਤੇ ਗੋਲੀਬਾਰੀ ਕੀਤੀ ਗਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਮੁਲਜ਼ਮ ਦੋ ਹਨ ਅਤੇ ਗੋਲੀਬਾਰੀ ਕਰਨ ਤੋਂ ਬਾਅਦ ਪੈਦਲ ਹੀ ਮੌਕੇ ਤੋਂ ਫਰਾਰ ਹੋ ਗਏ। ਪੁਲਸ ਦਾ ਮੰਨਣਾ ਹੈ ਕਿ ਭੀੜ 'ਚ ਮੌਜੂਦ ਇਕ ਵਿਅਕਤੀ ਦੋਸ਼ੀ ਦਾ ਨਿਸ਼ਾਨਾ ਸੀ। ਮਿਨੀਆਪੋਲਿਸ ਦੇ ਪੁਲਸ ਮੁਖੀ ਬ੍ਰਾਇਨ ਓ'ਹਾਰਾ ਨੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਇਹ ਜਾਣਕਾਰੀ ਦਿੱਤੀ। ਹਾਲਾਂਕਿ ਪੁਲਸ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਰਹੀ ਹੈ ਕਿ ਦੋਸ਼ੀ ਦੋ ਹੀ ਸਨ। ਜਾਂਚ ਅਜੇ ਵੀ ਜਾਰੀ ਹੈ।

PunjabKesari

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ : ਹਵਾਈ 'ਚ ਜੰਗਲੀ ਅੱਗ ਦਾ ਕਹਿਰ ਜਾਰੀ, ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 89 ਹੋਈ (ਤਸਵੀਰਾਂ)

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਨੇ ਦੇਖਿਆ ਕਿ ਗੋਲੀਆਂ ਲੱਗਣ ਕਾਰਨ ਕਈ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਕੁਝ ਲੋਕ ਖੁਦ ਵੀ ਹਸਪਤਾਲ ਪਹੁੰਚ ਗਏ। ਘਟਨਾ 'ਚ ਮਾਰੇ ਗਏ ਵਿਅਕਤੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਜ਼ਖਮੀਆਂ 'ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


 


author

Vandana

Content Editor

Related News