ਅਮਰੀਕਾ : ਕੈਪੀਟਲ ਹਮਲੇ 'ਚ ਜਵਾਬ ਦੇਣ ਵਾਲੇ ਚਾਰ ਅਧਿਕਾਰੀਆਂ ਨੇ ਕੀਤੀ ਆਤਮ ਹੱਤਿਆ
Tuesday, Aug 03, 2021 - 09:29 PM (IST)
ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)- ਅਮਰੀਕਾ ਦੀ ਕੈਪੀਟਲ ਵਾਸ਼ਿੰਗਟਨ 'ਚ 6 ਜਨਵਰੀ ਨੂੰ ਟਰੰਪ ਸਮਰੱਥਕਾਂ ਦੁਆਰਾ ਕੀਤੇ ਦੰਗਿਆਂ ਦਾ ਜਵਾਬ ਦੇਣ ਵਾਲੇ ਦੋ ਹੋਰ ਪੁਲਸ ਅਧਿਕਾਰੀਆਂ ਦੀ ਆਤਮ ਹੱਤਿਆ ਕਰਕੇ ਮੌਤ ਹੋ ਗਈ ਹੈ। ਜਿਸ ਨਾਲ ਉਸ ਦਿਨ ਇਮਾਰਤ ਦੀ ਰਾਖੀ ਕਰਨ ਵਾਲੇ ਅਧਿਕਾਰੀਆਂ ਦੁਆਰਾ ਖੁਦਕੁਸ਼ੀਆਂ ਦੀ ਗਿਣਤੀ ਚਾਰ ਹੋ ਗਈ ਹੈ। ਪੁਲਸ ਵਿਭਾਗ ਅਨੁਸਾਰ ਮੈਟਰੋਪੋਲੀਟਨ ਪੁਲਸ ਅਧਿਕਾਰੀ ਗੁੰਥਰ ਹਾਸ਼ੀਦਾ ਵੀਰਵਾਰ ਨੂੰ ਆਪਣੇ ਘਰ ਵਿੱਚ ਮ੍ਰਿਤਕ ਪਾਇਆ ਗਿਆ। ਹਸ਼ੀਦਾ ਮਈ 2003 'ਚ ਕੋਲੰਬੀਆ ਦੇ ਮੈਟਰੋਪੋਲੀਟਨ ਪੁਲਸ ਵਿਭਾਗ (ਐੱਮ. ਪੀ. ਡੀ.) 'ਚ ਸ਼ਾਮਲ ਹੋਇਆ ਸੀ। ਇਕ ਹੋਰ ਐੱਮ. ਪੀ. ਡੀ. ਅਧਿਕਾਰੀ ਕਾਈਲ ਡੀਫ੍ਰੇਟੈਗ, ਜਿਸ ਨੇ 6 ਜਨਵਰੀ ਨੂੰ ਕੈਪੀਟਲ ਹਮਲੇ ਦਾ ਜਵਾਬ ਦਿੱਤਾ। 10 ਜੁਲਾਈ ਨੂੰ ਮ੍ਰਿਤਕ ਪਾਇਆ ਗਿਆ ਅਤੇ ਵਿਭਾਗ ਅਨੁਸਾਰ ਡੀਫ੍ਰੇਟੈਗ ਦੀ ਮੌਤ ਦਾ ਕਾਰਨ ਵੀ ਖੁਦਕੁਸ਼ੀ ਸੀ।
ਇਹ ਖ਼ਬਰ ਪੜ੍ਹੋ- ਟੋਕੀਓ ਓਲੰਪਿਕ : PV ਸਿੰਧੂ ਦਾ ਇੰਦਰਾ ਗਾਂਧੀ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ
ਉਹ ਨਵੰਬਰ 2016 ਤੋਂ ਪੁਲਸ ਵਿਭਾਗ 'ਚ ਸੀ। ਇਹਨਾਂ ਤੋਂ ਪਹਿਲਾਂ ਦੋ ਹੋਰ ਪੁਲਸ ਅਧਿਕਾਰੀ ਜੈਫਰੀ ਸਮਿਥ ਅਤੇ ਕੈਪੀਟਲ ਪੁਲਸ ਅਫਸਰ ਹਾਵਰਡ ਲੀਬੇਨਗੁਡ ਨੇ ਵੀ ਕੈਪੀਟਲ ਦੰਗਿਆਂ ਦਾ ਜਵਾਬ ਦਿੱਤਾ ਅਤੇ ਬਾਅਦ 'ਚ ਆਤਮ ਹੱਤਿਆ ਕਰਕੇ ਮਰ ਗਏ।
ਇਹ ਖ਼ਬਰ ਪੜ੍ਹੋ- ਕਾਈਜ਼ਰ ਪ੍ਰਮਾਨੈਂਟੇ ਹਸਪਤਾਲ ਨੇ ਡਾਕਟਰਾਂ ਤੇ ਕਰਮਚਾਰੀਆਂ ਲਈ ਕੋਰੋਨਾ ਵੈਕਸੀਨ ਕੀਤੀ ਜ਼ਰੂਰੀ
ਕੈਪੀਟਲ ਇਮਾਰਤ ਉੱਤੇ ਹਮਲਾ ਕਰਨ ਵਾਲੇ ਦਿਨ ਹੋਈ
ਹਿੰਸਾ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਇਕ ਕੈਪੀਟਲ ਪੁਲਸ ਅਧਿਕਾਰੀ ਜਿਸ ਉੱਤੇ ਪ੍ਰਦਰਸ਼ਨਕਾਰੀਆਂ ਨੇ ਹਮਲਾ ਕੀਤਾ ਸੀ, ਅਗਲੇ ਦਿਨ ਮੌਤ ਹੋ ਗਈ ਅਤੇ ਇਸ ਦੌਰਾਨ 100 ਤੋਂ ਵੱਧ ਪੁਲਸ ਅਧਿਕਾਰੀ ਜ਼ਖਮੀ ਹੋਏ ਸਨ। ਪਿਛਲੇ ਹਫਤੇ ਹਮਲਿਆਂ ਸਬੰਧੀ ਗਵਾਹੀ ਦੌਰਾਨ, ਚਾਰ ਪੁਲਸ ਅਧਿਕਾਰੀਆਂ ਨੇ ਹਾਊਸ ਆਫ ਰਿਪ੍ਰੈਜ਼ੈਂਟੇਟਿਵਜ਼ ਦੀ ਵਿਸ਼ੇਸ਼ ਕਮੇਟੀ ਨੂੰ ਦੱਸਿਆ ਕਿ ਹਮਲੇ ਦੌਰਾਨ ਉਨ੍ਹਾਂ ਨੂੰ ਕੁੱਟਿਆ ਗਿਆ, ਧਮਕੀਆਂ ਦਿੱਤੀਆਂ ਗਈਆਂ ਅਤੇ ਪੁਲਸ ਅਧਿਕਾਰੀ ਨਸਲੀ ਅਪਮਾਨ ਦਾ ਸ਼ਿਕਾਰ ਵੀ ਹੋਏ ਹਨ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।