ਪੰਨੂ ਦੇ ਕਤਲ ਦੀ ਸਾਜ਼ਿਸ਼ 'ਚ ਸ਼ਾਮਲ ਲੋਕਾਂ ਨੂੰ ਭਾਰਤ ਜ਼ਰੂਰ ਠਹਿਰਾਏ ਜਵਾਬਦੇਹ : ਅਮਰੀਕਾ

Friday, Dec 08, 2023 - 11:02 AM (IST)

ਵਾਸ਼ਿੰਗਟਨ (ਭਾਸ਼ਾ): ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫਤਰ ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਭਾਰਤ ਅਮਰੀਕਾ ਦਾ ਰਣਨੀਤਕ ਭਾਈਵਾਲ ਹੈ ਅਤੇ ਉਸ ਨੇ ਨਵੀਂ ਦਿੱਲੀ ਨੂੰ ਇਕ ਅਮਰੀਕੀ ਸਿੱਖ ਵੱਖਵਾਦੀ ਨੇਤਾ ਦੇ ਕਤਲ ਦੀ ਸਾਜ਼ਿਸ਼ ਲਈ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਉਣ ਦੀ ਅਪੀਲ ਕੀਤੀ ਹੈ। ਅਮਰੀਕਾ ਦੇ ਰਾਸ਼ਟਰੀ ਸੁਰੱਖਿਆ ਬੁਲਾਰੇ ਜਾਨ ਕਿਰਬੀ ਨੇ ਇੱਥੇ ਵ੍ਹਾਈਟ ਹਾਊਸ 'ਚ ਪ੍ਰੈੱਸ ਕਾਨਫਰੰਸ 'ਚ ਕਿਹਾ, 'ਭਾਰਤ ਰਣਨੀਤਕ ਭਾਈਵਾਲ ਹੈ। ਅਸੀਂ ਇਸ ਰਣਨੀਤਕ ਭਾਈਵਾਲੀ ਨੂੰ ਹੋਰ ਡੂੰਘਾ ਕਰ ਰਹੇ ਹਾਂ। ਇਹ ਪ੍ਰਸ਼ਾਂਤ ਵਿੱਚ ਕਵਾਡ ਦਾ ਮੈਂਬਰ ਹੈ। ਅਸੀਂ ਕਈ ਮਾਮਲਿਆਂ 'ਤੇ ਉਨ੍ਹਾਂ ਨਾਲ ਮਿਲ ਕੇ ਕੰਮ ਕਰ ਰਹੇ ਹਾਂ ਅਤੇ ਅਸੀਂ ਚਾਹੁੰਦੇ ਹਾਂ ਕਿ ਇਹ ਇਸ ਤਰ੍ਹਾਂ ਜਾਰੀ ਰਹੇ। ਇਸ ਦੇ ਨਾਲ ਹੀ ਅਸੀਂ ਇਨ੍ਹਾਂ ਦੋਸ਼ਾਂ ਦੀ ਗੰਭੀਰਤਾ ਨੂੰ ਵੀ ਯਕੀਨੀ ਤੌਰ 'ਤੇ ਸਮਝਦੇ ਹਾਂ।'' 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਜਾਣ ਦੇ ਚਾਹਵਾਨ ਭਾਰਤੀ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਰਕਾਰ ਨੇ ਕੀਤਾ ਇਹ ਐਲਾਨ

ਕਿਰਬੀ ਨੇ ਭਾਰਤ-ਅਮਰੀਕਾ ਦੇ ਦੁਵੱਲੇ ਸਬੰਧਾਂ 'ਤੇ ਇਸ ਕਥਿਤ ਸਾਜ਼ਿਸ਼ ਦੇ ਪ੍ਰਭਾਵ ਨਾਲ ਜੁੜੇ ਸਵਾਲ ਦਾ ਜਵਾਬ ਦਿੰਦੇ ਹੋਏ ਕਿਹਾ,''ਅਸੀਂ ਚਾਹੁੰਦੇ ਹਾਂ ਕਿ ਅਜਿਹਾ ਹੋਣਾ ਚਾਹੀਦਾ ਹੈ। ਪੂਰੀ ਤਰ੍ਹਾਂ ਨਾਲ ਜਾਂਚ ਕੀਤੀ ਜਾਵੇ ਅਤੇ ਜ਼ਿੰਮੇਵਾਰ ਲੋਕਾਂ ਨੂੰ ਸਹੀ ਢੰਗ ਨਾਲ ਜਵਾਬਦੇਹ ਬਣਾਇਆ ਜਾਵੇ।'' ਉਨ੍ਹਾਂ ਕਿਹਾ, ''ਇਸ ਮਾਮਲੇ ਦੀ ਸਰਗਰਮੀ ਨਾਲ ਜਾਂਚ ਕੀਤੀ ਜਾ ਰਹੀ ਹੈ। ਅਸੀਂ ਕਿਹਾ ਹੈ ਕਿ ਸਾਨੂੰ ਖੁਸ਼ੀ ਹੈ ਕਿ ਭਾਰਤੀ ਹਮਰੁਤਬਾ ਇਸ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਪੂਰੀ ਤਰ੍ਹਾਂ ਜਾਂਚ ਕਰ ਰਹੇ ਹਨ। ਅਸੀਂ ਚਾਹੁੰਦੇ ਹਾਂ ਕਿ ਇਨ੍ਹਾਂ ਹਮਲਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਪੂਰੀ ਤਰ੍ਹਾਂ ਨਾਲ ਜਵਾਬਦੇਹ ਠਹਿਰਾਇਆ ਜਾਵੇ, ਪਰ ਜਦੋਂ ਤੱਕ ਜਾਂਚ ਪੂਰੀ ਨਹੀਂ ਹੋ ਜਾਂਦੀ, ਮੈਂ ਹੋਰ ਕੁਝ ਨਹੀਂ ਕਹਾਂਗਾ।'' 

ਅਮਰੀਕਾ ਦੇ ਸੰਘੀ ਵਕੀਲਾਂ ਨੇ ਦੋਸ਼ ਲਾਇਆ ਹੈ ਕਿ ਨਿਖਿਲ ਗੁਪਤਾ ਨਾਂ ਦੇ ਵਿਅਕਤੀ ਨੇ ਭਾਰਤ ਸਰਕਾਰ ਦੇ ਇਕ ਅਧਿਕਾਰੀ ਨਾਲ ਮਿਲ ਕੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚੀ ਸੀ, ਜੋ ਸਫਲ ਨਹੀਂ ਹੋ ਸਕੀ। ਪੰਨੂ ਕੋਲ ਅਮਰੀਕਾ ਅਤੇ ਕੈਨੇਡਾ ਦੀ ਨਾਗਰਿਕਤਾ ਹੈ। ਭਾਰਤ ਨੇ ਅਮਰੀਕਾ ਵੱਲੋਂ ਇੱਕ ਭਾਰਤੀ ਅਧਿਕਾਰੀ ਨੂੰ ਅਮਰੀਕੀ ਧਰਤੀ 'ਤੇ ਸਿੱਖ ਵੱਖਵਾਦੀ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ੀ ਵਿਅਕਤੀ ਨਾਲ ਜੋੜਨ ਨੂੰ 'ਚਿੰਤਾ ਦਾ ਵਿਸ਼ਾ' ਦੱਸਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਕਮੇਟੀ ਦੇ ਨਤੀਜਿਆਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


Vandana

Content Editor

Related News