ਤੀਜੇ ਵਿਸ਼ਵ ਯੁੱਧ ਨੂੰ ਬਸ 2 ਦਿਨ ਬਾਕੀ ! ਅਮਰੀਕਾ ਨੇ ਭੇਜਿਆ ਸਭ ਤੋਂ ਵੱਡਾ ਜੰਗੀ ਬੇੜਾ, ਈਰਾਨ ਨੇ ਵੀ ਖਿੱਚੀ ਤਿਆਰੀ
Thursday, Feb 19, 2026 - 02:03 PM (IST)
ਇੰਟਰਨੈਸ਼ਨਲ ਡੈਸਕ- ਈਰਾਨ ਤੇ ਅਮਰੀਕਾ ਵਿਚਾਲੇ ਸ਼ਾਂਤੀ ਹਾਲੇ ਦੂਰ ਦੀ ਕੌਡੀ ਜਾਪ ਰਹੀ ਹੈ ਤੇ ਇਸੇ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਜੰਗ ਦਾ ਮੈਦਾਨ ਵੀ ਤਿਆਰ ਹੁੰਦਾ ਨਜ਼ਰ ਆ ਰਿਹਾ ਹੈ। ਜਾਣਕਾਰੀ ਅਨੁਸਾਰ ਅਮਰੀਕਾ ਨੇ ਈਰਾਨ 'ਤੇ ਹਮਲੇ ਦੀ ਤਿਆਰੀ ਖਿੱਚ ਲਈ ਹੈ। ਅਮਰੀਕਾ ਨੇ 2003 ਵਿੱਚ ਇਰਾਕ 'ਤੇ ਕੀਤੇ ਗਏ ਹਮਲੇ ਤੋਂ ਬਾਅਦ ਈਰਾਨ ਵੱਲ ਹੁਣ ਤੱਕ ਦੀ ਸਭ ਤੋਂ ਵੱਡੀ ਹਵਾਈ ਅਤੇ ਫੌਜੀ ਤਾਇਨਾਤੀ ਕੀਤੀ ਹੈ। ਖ਼ਬਰਾਂ ਹਨ ਕਿ ਅਮਰੀਕਾ ਇਸੇ ਹਫ਼ਤੇ, ਭਾਵ 22 ਫਰਵਰੀ ਤੱਕ ਈਰਾਨ ਦੇ ਅੰਦਰ ਕੁਝ ਟਿਕਾਣਿਆਂ 'ਤੇ ਵੱਡੇ ਹਮਲੇ ਕਰ ਸਕਦਾ ਹੈ।
ਅਮਰੀਕਾ ਨੇ ਆਪਣੇ ਅਤਿ-ਆਧੁਨਿਕ ਲੜਾਕੂ ਜਹਾਜ਼ ਅਤੇ ਜਲ ਸੈਨਾ ਦੇ ਬੇੜੇ ਮੱਧ ਪੂਰਬ ਵਿੱਚ ਤਾਇਨਾਤ ਕਰ ਦਿੱਤੇ ਹਨ। ਇਹ 2003 ਤੋਂ ਬਾਅਦ ਇਸ ਖੇਤਰ ਵਿੱਚ ਅਮਰੀਕਾ ਦੀ ਸਭ ਤੋਂ ਵੱਡੀ ਹਵਾਈ ਹਲਚਲ ਹੈ। ਇਹ ਕਾਰਵਾਈ ਅਮਰੀਕੀ ਫੌਜੀਆਂ 'ਤੇ ਹੋਏ ਹਾਲੀਆ ਹਮਲਿਆਂ ਅਤੇ ਖੇਤਰ ਵਿੱਚ ਈਰਾਨ ਦੀਆਂ ਵਧਦੀਆਂ ਗਤੀਵਿਧੀਆਂ ਦੇ ਜਵਾਬ ਵਜੋਂ ਦੇਖੀ ਜਾ ਰਹੀ ਹੈ। ਅਮਰੀਕੀ ਰੱਖਿਆ ਵਿਭਾਗ ਨੇ ਸੰਕੇਤ ਦਿੱਤੇ ਹਨ ਕਿ ਉਹ ਆਪਣੇ ਹਿੱਤਾਂ ਦੀ ਰਾਖੀ ਲਈ ਸਿੱਧੀ ਫੌਜੀ ਕਾਰਵਾਈ ਤੋਂ ਗੁਰੇਜ਼ ਨਹੀਂ ਕਰਨਗੇ।
ਇਹ ਵੀ ਪੜ੍ਹੋ- ਸ਼ਹਿਰਾਂ ਦੇ ਸ਼ਹਿਰ ਹੋ ਜਾਣਗੇ ਖ਼ਤਮ, ਮਚੇਗੀ ਤਬਾਹੀ ! NASA ਦੇ ਵਿਗਿਆਨੀਆਂ ਨੇ ਦੇ'ਤੀ ਚਿਤਾਵਨੀ
ਦੂਜੇ ਪਾਸੇ ਈਰਾਨ ਨੇ ਵੀ ਸਖ਼ਤ ਰੁਖ਼ ਅਖਤਿਆਰ ਕਰਦਿਆਂ ਕਿਹਾ ਹੈ ਕਿ ਜੇਕਰ ਉਸ ਦੀ ਸਰਹੱਦ ਜਾਂ ਸੰਪਤੀ 'ਤੇ ਕੋਈ ਹਮਲਾ ਹੁੰਦਾ ਹੈ, ਤਾਂ ਉਸ ਦਾ ਉਹ ਮੂੰਹਤੋੜ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦੋਵਾਂ ਦੇਸ਼ਾਂ ਦੇ ਇਸ ਤਣਾਅ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਉਛਾਲ ਆਉਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ, ਜਿਸ ਦਾ ਅਸਰ ਭਾਰਤ ਸਮੇਤ ਪੂਰੀ ਦੁਨੀਆ 'ਤੇ ਪਵੇਗਾ।
ਹਾਲਾਂਕਿ ਸੰਯੁਕਤ ਰਾਸ਼ਟਰ ਅਤੇ ਕਈ ਯੂਰਪੀਅਨ ਦੇਸ਼ਾਂ ਨੇ ਦੋਵਾਂ ਧਿਰਾਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ ਤੇ ਦੋਵਾਂ ਧਿਰਾਂ ਨੂੰ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਸਲਾਹ ਦਿੱਤੀ ਹੈ ਤਾਂ ਜੋ ਜੰਗ ਨੂੰ ਰੋਕਿਆ ਜਾ ਸਕੇ ਤੇ ਹਜ਼ਾਰਾਂ ਲੋਕਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ।
ਇਹ ਵੀ ਪੜ੍ਹੋ- UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ ! ਠਾਹ-ਠਾਹ ਲੱਗਣਗੇ ਵੀਜ਼ੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
