ਅਮਰੀਕਾ ਚ ਸਿੱਖਾਂ ਦੀ ਵੱਡੀ ਪ੍ਰਾਪਤੀ, ਸਾਂਝੇ ਤੌਰ ''ਤੇ ਇੱਕ ਅਹਿਮ ਬਿੱਲ ਪਾਸ

06/30/2020 6:29:16 PM

ਨਿਊਜਰਸੀ (ਰਾਜ ਗੋਗਨਾ): ਬੀਤੇ ਦਿਨ 29 ਜੂਨ ਮਤਲਬ ਸੋਮਵਾਰ ਦੇ ਦਿਨ ਵਿਸ਼ਵ ਭਰ ਦੇ ਸਿੱਖਾਂ ਲਈ ਇਕ ਨਿਵੇਕਲੀ ਖੁਸ਼ਖਬਰੀ ਲੈ ਕੇ ਆਇਆ।ਅਮਰੀਕਾ ਦੇ ਨਿਊਜਰਸੀ ਸੂਬੇ ਦੀ ਸੈਨੇਟ ਅਤੇ ਅਸੈਂਬਲੀ ਨੇ ਇੱਕ ਜੁਆਇੰਟ ਬਿੱਲ ਪਾਸ ਕੀਤਾ ਹੈ।ਇਸ ਬਿੱਲ ਵਿੱਚ ਅਸੈਂਬਲੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਜਾਗਤ ਜੋਤ ਪ੍ਰਵਾਨ ਕਰਦਿਆਂ ਧਾਰਮਿਕ, ਸੱਭਿਆਚਾਰਕ ਅਤੇ ਬਾਕੀ ਧਰਮਾਂ ਨਾਲ ਸਾਂਝ ਬਣਾਈ ਰੱਖਣ ਦੀ ਮਹਾਨਤਾ ਨੂੰ ਲੋਕਾਂ `ਚ ਪ੍ਰਸਾਰ ਤੇ ਪ੍ਰਚਾਰ ਕਰਨ ਦੀ ਗੱਲ ਵੀ ਆਖੀ ਗਈ।

ਇਸ ਬਿੱਲ ਵਿੱਚ ਸਿੱਖ ਕੌਮ ਨੂੰ ਵੱਖਰੇ ਧਰਮ ਅਤੇ ਘੱਟ ਗਿਣਤੀ ਧਰਮ ਦੇ ਤੌਰ 'ਤੇ ਐਲਾਨਿਆ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਦੇ ਕਨਵੀਨਰ ਸਰਦਾਰ ਬੂਟਾ ਸਿੰਘ ਖੜੌਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਬਿੱਲ ਨੂੰ ਸੈਨੇਟ ਅਤੇ ਅਸੈਂਬਲੀ ਵਿੱਚ ਕ੍ਰਮਵਾਰ ਪਿਛਲੇ ਦਸੰਬਰ ਅਤੇ ਇਸ ਸਾਲ ਫਰਵਰੀ ਵਿੱਚ ਪੇਸ਼ ਕੀਤਾ ਗਿਆ ਸੀ ਪਰ ਇਸ ਸਾਲ 15 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਦੇ ਨੁੰਮਾਇਦਿਆਂ ਵਲੋਂ ਮਿਜਊਰਟੀ ਸੈਨੇਟ ਆਫਿਸ ਨਾਲ ਮੀਟਿੰਗ ਕਰਕੇ ਬਿੱਲ ਵਿੱਚ ਕੁਝ ਸੋਧਾਂ ਕਰਕੇ ਦਰੁਸਤ ਕੀਤਾ ਗਿਆ ਸੀ।ਫਿਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਹਿਮਤੀ ਤੋਂ ਬਾਅਦ ਦੁਬਾਰਾ ਸੈਨੇਟ ਵਿੱਚ 22 ਜੂਨ ਨੂੰ ਪੇਸ਼ ਕੀਤਾ ਗਿਆ।

ਇਸ ਬਿੱਲ ਦੇ ਸਪੌਂਸਰ ਮਿਸਟਰ ਸਟੀਫਨ ਸਬੀਨੀ ਜੋ ਕਿ ਨਿਊਜਰਸੀ ਸਟੇਟ ਦੀ ਸੈਨਿਟ ਦੇ ਪ੍ਰਧਾਨ ਹਨ ਅਤੇ ਕੁ ਸਪਾਂਸਰ ਪੈਟਰਿਕ ਡੀਗਨੈਨ ਹਨ।ਮਿਸਟਰ ਪੈਟਰਿਕ ਡੀਗਨੈਨ ਦੀਆਂ ਕੋਸ਼ਿਸ਼ਾਂ ਸਦਕਾ ਇਹ ਪ੍ਰਸਤਾਵ ਸੈਨੇਟ ਵਿੱਚ ਸੋਮਵਾਰ 29 ਜੂਨ ਨੂੰ 37-0 ਦੀ ਬਹੁਗਿਣਤੀ ਨਾਲ ਪਾਸ ਕਰ ਦਿੱਤਾ ਗਿਆ। ਸ: ਖੜੌਦ ਨੇ ਨਿਊਜਰਸੀ ਸੈਨੇਟ ਤੇ ਅਸੈਂਬਲੀ ਦਾ ਤਹਿ ਦਿੱਲੋਂ ਧੰਨਵਾਦ ਕੀਤਾ ਹੈ। ਹੁਣ ਅਮਰੀਕਾ ਦੀ ਨਿਊਜਰਸੀ ਸਟੇਟ ਇਕ ਇਹੋ ਜਿਹੀ ਸਟੇਟ ਹੈ ਜਿਥੇ ਸਿੱਖਾਂ ਦਾ ਭਾਰੀ ਬੋਲਬਾਲਾ ਹੈ।ਇਸ ਸਟੇਟ ਦੇ ਅਟਾਰਨੀ  ਜਨਰਲ ਵੀ ਸ: ਗੁਰਬੀਰ ਸਿੰਘ ਗਰੇਵਾਲ ਸਿੱਖ ਹਨ।ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਵਲੋਂ ਨਿਊਜਰਸੀ ਦੇ ਸਾਰੇ ਨਾਨਕ ਨਾਮ ਲੇਵਾ ਸਿੱਖਾਂ ਅਤੇ ਸਮੂਹ ਗੁਰਦੁਆਰਾ ਸਾਹਿਬਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਕੀਤਾ।ਜਿੰਨਾਂ ਦੀ ਸਖਤ ਮਿਹਨਤ ਦਾ ਪ੍ਰਭਾਵ ਨਿਊਜਰਸੀ ਦੇ ਰਾਜਨੀਤਕ ਲੀਡਰਸ਼ਿੱਪ ਵਿੱਚ ਹੈ।ਇਸ ਖੁਸ਼ੀ ਦੇ ਵਿਸ਼ੇਸ਼ ਦਿਹਾੜੇ 'ਤੇ ਸਿੱਖ ਜਗਤ ਚ’ ਕਾਫ਼ੀ ਖ਼ੁਸ਼ੀ ਪਾਈ ਜਾ ਰਹੀ ਹੈ। 

Vandana

This news is Content Editor Vandana