ਇਰਾਨ ਨੇ ਸੁੱਟ ਲਿਆ F-18 ਲੜਾਕੂ ਜਹਾਜ਼ ! ਦਾਅਵੇ ''ਤੇ ਅਮਰੀਕਾ ਦਾ ਆ ਗਿਆ ਵੱਡਾ ਬਿਆਨ

Thursday, Mar 26, 2026 - 10:06 AM (IST)

ਇਰਾਨ ਨੇ ਸੁੱਟ ਲਿਆ F-18 ਲੜਾਕੂ ਜਹਾਜ਼ ! ਦਾਅਵੇ ''ਤੇ ਅਮਰੀਕਾ ਦਾ ਆ ਗਿਆ ਵੱਡਾ ਬਿਆਨ

ਇੰਟਰਨੈਸ਼ਨਲ ਡੈਸਕ- ਮਿਡਲ ਈਸਟ 'ਚ ਜਾਰੀ ਭਿਆਨਕ ਜੰਗ ਦੇ ਵਿਚਕਾਰ ਇਰਾਨ ਨੇ ਇੱਕ ਬਹੁਤ ਵੱਡਾ ਦਾਅਵਾ ਕੀਤਾ ਹੈ। ਇਰਾਨ ਦੀ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ (IRGC) ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਨੇ ਅਮਰੀਕਾ ਦੇ ਇੱਕ F-18 (F/A-18) ਸੁਪਰ ਹਾਰਨੇਟ ਲੜਾਕੂ ਜਹਾਜ਼ ਨੂੰ ਸਫਲਤਾਪੂਰਵਕ ਨਿਸ਼ਾਨਾ ਬਣਾ ਕੇ ਡੇਗ ਦਿੱਤਾ ਹੈ। ਹਾਲਾਂਕਿ, ਅਮਰੀਕਾ ਨੇ ਇਸ ਦਾਅਵੇ ਨੂੰ ਪੂਰੀ ਤਰ੍ਹਾਂ ਖਾਰਜ ਕਰਦਿਆਂ ਇਸ ਨੂੰ 'ਪ੍ਰਾਪੇਗੰਡਾ' ਦੱਸਿਆ ਹੈ।

ਇਰਾਨੀ ਸਰਕਾਰੀ ਮੀਡੀਆ ਨੇ ਇੱਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿੱਚ ਇੱਕ ਜੰਗੀ ਜਹਾਜ਼ ਹਵਾ ਵਿੱਚ ਉੱਡਦਾ ਦਿਖਾਈ ਦੇ ਰਿਹਾ ਹੈ ਅਤੇ ਅਚਾਨਕ ਇੱਕ ਧਮਾਕੇ ਤੋਂ ਬਾਅਦ ਉਹ ਅੱਗ ਦੇ ਗੋਲੇ ਵਿੱਚ ਬਦਲ ਕੇ ਹੇਠਾਂ ਡਿੱਗਦਾ ਨਜ਼ਰ ਆ ਰਿਹਾ ਹੈ। IRGC ਅਨੁਸਾਰ, ਇਹ ਕਾਰਵਾਈ ਇਰਾਨ ਦੇ ਦੱਖਣੀ ਤੱਟ 'ਤੇ ਸਥਿਤ ਚਾਬਹਾਰ ਦੇ ਅਸਮਾਨ ਵਿੱਚ ਕੀਤੀ ਗਈ ਹੈ।

ਇਹ ਵੀ ਪੜ੍ਹੋ- ਹੁਣ ਟੈਂਸ਼ਨ ਲੈਣ ਦੀ ਲੋੜ ਨਹੀਂ ! ਜੰਗ ਵਿਚਾਲੇ ਭਾਰਤ ਨੇ ਰੂਸ ਤੋਂ ਖਰੀਦਿਆ 6 ਕਰੋੜ ਬੈਰਲ ਤੇਲ

ਇਸ ਮਾਮਲੇ 'ਤੇ ਅਮਰੀਕੀ ਸੈਂਟਰਲ ਕਮਾਂਡ (CENTCOM) ਨੇ ਸੋਸ਼ਲ ਮੀਡੀਆ 'ਤੇ ਇਸ ਨੂੰ "ਝੂਠ" ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਰਾਨ ਵੱਲੋਂ ਕੋਈ ਵੀ ਅਮਰੀਕੀ ਜੰਗੀ ਜਹਾਜ਼ ਨਹੀਂ ਡੇਗਿਆ ਗਿਆ। ਸਾਰੇ ਜਹਾਜ਼ ਅਤੇ ਪਾਇਲਟ ਸੁਰੱਖਿਅਤ ਹਨ। ਰਿਪੋਰਟਾਂ ਅਨੁਸਾਰ, ਇਰਾਨ ਵੱਲੋਂ ਜਾਰੀ ਵੀਡੀਓ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਨਹੀਂ ਹੋ ਸਕੀ ਹੈ। ਕਈ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਵੀਡੀਓ ਪੁਰਾਣੀ ਹੋ ਸਕਦੀ ਹੈ ਜਾਂ ਡਿਜੀਟਲ ਤੌਰ 'ਤੇ ਤਿਆਰ ਕੀਤੀ ਗਈ ਹੋ ਸਕਦੀ ਹੈ।

ਜ਼ਿਕਰਯੋਗ ਹੈ ਕਿ ਇਹ ਘਟਨਾ ਉਦੋਂ ਵਾਪਰੀ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਹਾਲ ਹੀ ਵਿੱਚ ਇਰਾਨ ਨੂੰ ਸਖ਼ਤ ਚਿਤਾਵਨੀ ਦਿੱਤੀ ਸੀ। ਇਸ ਤੋਂ ਪਹਿਲਾਂ ਵੀ ਇਰਾਨ ਨੇ F-15 ਅਤੇ F-35 ਜਹਾਜ਼ਾਂ ਨੂੰ ਨਿਸ਼ਾਨਾ ਬਣਾਉਣ ਦੇ ਦਾਅਵੇ ਕੀਤੇ ਸਨ, ਜਿਨ੍ਹਾਂ ਨੂੰ ਅਮਰੀਕਾ ਨੇ ਹਰ ਵਾਰ ਨਕਾਰਿਆ ਹੈ। ਪਰ ਜੇਕਰ ਇਹ ਦਾਅਵਾ ਸੱਚ ਸਾਬਤ ਹੁੰਦਾ ਹੈ, ਤਾਂ ਇਹ ਅਮਰੀਕਾ ਲਈ ਇੱਕ ਵੱਡਾ ਫ਼ੌਜੀ ਝਟਕਾ ਹੋਵੇਗਾ। ਫਿਲਹਾਲ ਇਹ ਦੋਵਾਂ ਦੇਸ਼ਾਂ ਵਿਚਕਾਰ ਚੱਲ ਰਹੀ Info War ਦਾ ਹਿੱਸਾ ਜਾਪਦਾ ਹੈ।

ਇਹ ਵੀ ਪੜ੍ਹੋ- ਤੜਕੇ ਹੀ ਲੱਗ ਗਈਆਂ ਪੈਟਰੋਲ ਪੰਪਾਂ 'ਤੇ ਲੰਬੀਆਂ ਲਾਈਨਾਂ ! ਜੰਗ ਨੇ ਹੁਣ ਭਾਰਤ ਦੇ ਲੋਕਾਂ 'ਚ ਵੀ ਪਾ'ਤਾ 'ਡਰ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News