ਅਮਰੀਕਾ : ਹਾਈਵੇਅ 'ਤੇ ਵਾਪਰਿਆ ਹਾਦਸਾ, 7 ਲੋਕਾਂ ਦੀ ਮੌਤ

Friday, Jan 04, 2019 - 10:44 AM (IST)

ਅਮਰੀਕਾ : ਹਾਈਵੇਅ 'ਤੇ ਵਾਪਰਿਆ ਹਾਦਸਾ, 7 ਲੋਕਾਂ ਦੀ ਮੌਤ

ਵਾਸ਼ਿੰਗਟਨ (ਭਾਸ਼ਾ)— ਅਮਰੀਕਾ ਦੇ ਫਲੋਰੀਡਾ ਹਾਈਵੇਅ 'ਤੇ ਵੀਰਵਾਰ ਨੂੰ ਸਾਮਾਨ ਨਾਲ ਭਰੇ ਦੋ ਟਰੱਕਾਂ ਅਤੇ ਦੋ ਯਾਤਰੀ ਗੱਡੀਆਂ ਵਿਚਕਾਰ ਟੱਕਰ ਹੋ ਗਈ। ਇਸ ਟੱਕਰ ਮਗਰੋਂ ਸੜਕ 'ਤੇ ਫੈਲੇ ਡੀਜ਼ਲ ਕਾਰਨ ਅੱਗ ਲੱਗ ਗਈ ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਸ ਹਾਦਸੇ ਦੀ ਜਾਣਕਾਰੀ ਦਿੱਤੀ। ਇਕ ਅੰਗਰੇਜ਼ੀ ਅਖਬਾਰ ਦੀ ਖਬਰ ਮੁਤਾਬਕ ਹਾਦਸੇ ਵਿਚ ਹੋਰ 7 ਲੋਕ ਜ਼ਖਮੀ ਹੋਏ ਹਨ। 

ਇਲਾਜ ਲਈ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇਨ੍ਹਾਂ ਵਿਚੋਂ ਕੁਝ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਐਮਰਜੈਂਸੀ ਵਿਭਾਗ ਨੇ ਕਾਫੀ ਮਿਹਨਤ ਦੇ ਬਾਅਦ ਅੱਗ 'ਤੇ ਕਾਬੂ ਪਾਇਆ। ਵਿਭਾਗ ਦਾ ਕਹਿਣਾ ਹੈ ਕਿ ਉਹ ਇਸ ਮਾਮਲੇ ਦੀ ਹੱਤਿਆ ਦੀ ਨਜ਼ਰੀਏ ਨਾਲ ਜਾਂਚ ਕਰ ਰਿਹਾ ਹੈ। ਹਾਲੇ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸੇ ਦੇ ਬਾਅਦ ਹਾਈਵੇਅ ਨੂੰ ਦੋਹੀਂ ਪਾਸੀਂ ਬੰਦ ਕਰ ਦਿੱਤਾ ਗਿਆ ਜਿਸ ਕਾਰਨ ਯਾਤਰੀਆਂ ਨੂੰ ਪਰੇਸ਼ਾਨੀ ਹੋਈ।


author

Vandana

Content Editor

Related News