ਅਮਰੀਕਾ ਦਾ 51ਵਾਂ ਸੂਬਾ ਬਣ ਗਿਆ ਇਹ ਦੇਸ਼ ! ਟਰੰਪ ਨੇ ਨਕਸ਼ਾ ਜਾਰੀ ਕਰ ਪੂਰੀ ਦੁਨੀਆ ''ਚ ਪਾ''ਤਾ ਭੜਥੂ
Wednesday, May 13, 2026 - 11:17 AM (IST)
ਇੰਟਰਨੈਸ਼ਨਲ ਡੈਸਕ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਆਪਣੇ ਸੋਸ਼ਲ ਮੀਡੀਆ ਪੋਸਟ ਰਾਹੀਂ ਪੂਰੀ ਦੁਨੀਆ ਵਿੱਚ ਹਲਚਲ ਮਚਾ ਦਿੱਤੀ ਹੈ। ਚੀਨ ਦੇ ਦੌਰੇ 'ਤੇ ਜਾ ਰਹੇ ਟਰੰਪ ਨੇ 'ਟਰੂਥ ਸੋਸ਼ਲ' 'ਤੇ ਵੈਨੇਜ਼ੁਏਲਾ ਦਾ ਇੱਕ ਨਕਸ਼ਾ ਸਾਂਝਾ ਕੀਤਾ ਹੈ, ਜਿਸ ਵਿੱਚ ਉਸ ਨੂੰ ਅਮਰੀਕਾ ਦੇ '51ਵੇਂ ਸੂਬੇ' ਵਜੋਂ ਦਿਖਾਇਆ ਗਿਆ ਹੈ।
ਟਰੰਪ ਵੱਲੋਂ ਸਾਂਝੀ ਕੀਤੀ ਗਈ ਤਸਵੀਰ ਵਿੱਚ ਵੈਨੇਜ਼ੁਏਲਾ ਦੇ ਨਕਸ਼ੇ ਦੇ ਅੰਦਰ ਅਮਰੀਕੀ ਝੰਡਾ ਲੱਗਿਆ ਹੋਇਆ ਹੈ। ਇਸ ਤੋਂ ਪਹਿਲਾਂ ਇੱਕ ਇੰਟਰਵਿਊ ਵਿੱਚ ਟਰੰਪ ਨੇ ਕਿਹਾ ਸੀ ਕਿ ਉਹ ਵੈਨੇਜ਼ੁਏਲਾ ਨੂੰ ਅਮਰੀਕਾ ਦਾ ਹਿੱਸਾ ਬਣਾਉਣ ਬਾਰੇ 'ਗੰਭੀਰਤਾ' ਨਾਲ ਵਿਚਾਰ ਕਰ ਰਹੇ ਹਨ। ਉਨ੍ਹਾਂ ਨੇ ਵੈਨੇਜ਼ੁਏਲਾ ਦੇ ਤੇਲ ਭੰਡਾਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉੱਥੋਂ ਦੇ ਲੋਕ ਮੈਨੂੰ ਨੂੰ ਪਸੰਦ ਕਰਦੇ ਹਨ।

ਇਹ ਵੀ ਪੜ੍ਹੋ- PoK 'ਚ ਐਕਸ਼ਨ ਦੀ ਤਿਆਰੀ ! ਤਣਾਅ ਵਿਚਾਲੇ 9 ਜੂਨ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ
ਇਸੇ ਦੌਰਾਨ, ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਦੀ ਇੱਕ ਤਸਵੀਰ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਰੂਬੀਓ ਨੂੰ ਏਅਰ ਫੋਰਸ ਵਨ ਜਹਾਜ਼ ਵਿੱਚ ਇੱਕ ਸਲੇਟੀ ਰੰਗ ਦਾ Nike ਟ੍ਰੈਕਸੂਟ ਪਾਏ ਦੇਖਿਆ ਗਿਆ। ਦਿਲਚਸਪ ਗੱਲ ਇਹ ਹੈ ਕਿ ਇਹ ਬਿਲਕੁਲ ਉਹੀ ਟ੍ਰੈਕਸੂਟ ਹੈ ਜੋ ਵੈਨੇਜ਼ੁਏਲਾ ਦੇ ਸਾਬਕਾ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੇ ਇਸ ਸਾਲ ਜਨਵਰੀ ਵਿੱਚ ਆਪਣੀ ਗ੍ਰਿਫਤਾਰੀ ਵੇਲੇ ਪਾਇਆ ਹੋਇਆ ਸੀ। ਸੋਸ਼ਲ ਮੀਡੀਆ ਯੂਜ਼ਰਸ ਇਸ ਨੂੰ ਟਰੰਪ ਪ੍ਰਸ਼ਾਸਨ ਵੱਲੋਂ ਵੈਨੇਜ਼ੁਏਲਾ ਦੇ ਪੁਰਾਣੇ ਸਿਸਟਮ ਦਾ ਮਜ਼ਾਕ ਉਡਾਉਣ ਜਾਂ 'ਟ੍ਰੋਲ' ਕਰਨ ਵਜੋਂ ਦੇਖ ਰਹੇ ਹਨ।
ਦੂਜੇ ਪਾਸੇ, ਵੈਨੇਜ਼ੁਏਲਾ ਦੀ ਅੰਤਰਿਮ ਰਾਸ਼ਟਰਪਤੀ ਡੇਲਸੀ ਰੌਡਰਿਗਜ਼ ਨੇ ਟਰੰਪ ਦੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵੈਨੇਜ਼ੁਏਲਾ ਇੱਕ ਆਜ਼ਾਦ ਅਤੇ ਪ੍ਰਭੂਸੱਤਾ ਸੰਪੰਨ ਦੇਸ਼ ਹੈ ਅਤੇ ਉਹ ਕਦੇ ਵੀ ਅਮਰੀਕਾ ਦਾ 51ਵਾਂ ਸੂਬਾ ਬਣਨ ਬਾਰੇ ਨਹੀਂ ਸੋਚੇਗਾ। ਮਾਹਿਰਾਂ ਦਾ ਮੰਨਣਾ ਹੈ ਕਿ ਟਰੰਪ ਦਾ ਇਹ ਕਦਮ ਦੱਖਣੀ ਅਮਰੀਕਾ ਵਿੱਚ ਅਮਰੀਕੀ ਦਬਦਬਾ ਵਧਾਉਣ ਦੀ ਰਣਨੀਤੀ ਦਾ ਹਿੱਸਾ ਹੋ ਸਕਦਾ ਹੈ। ਹਾਲਾਂਕਿ, ਇਸ ਬਿਆਨ ਨੇ ਅੰਤਰਰਾਸ਼ਟਰੀ ਪੱਧਰ 'ਤੇ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ।
ਇਹ ਵੀ ਪੜ੍ਹੋ- ਅਜੀਤ ਪਵਾਰ ਦੇ ਪਲੇਨ ਕ੍ਰੈਸ਼ ਵਰਗਾ ਇਕ ਹੋਰ ਹਾਦਸਾ ! ਉਸੇ ਇਲਾਕੇ 'ਚ ਜਾ ਡਿੱਗਾ ਜਹਾਜ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
