ਅਮਰੀਕਾ: ਵਿਰੋਧ ਪ੍ਰਦਰਸ਼ਨਾਂ ''ਚ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਪਹੁੰਚਿਆ ਨੁਕਸਾਨ

Thursday, Jun 04, 2020 - 07:00 PM (IST)

ਅਮਰੀਕਾ: ਵਿਰੋਧ ਪ੍ਰਦਰਸ਼ਨਾਂ ''ਚ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਪਹੁੰਚਿਆ ਨੁਕਸਾਨ

ਵਾਸ਼ਿੰਗਟਨ (ਭਾਸ਼ਾ): ਅਮਰੀਕਾ ਦੇ ਗੈਰ ਗੋਰੇ ਵਿਅਕਤੀ ਜੌਰਜ ਫਲਾਈਡ ਦੀ ਪੁਲਸ ਹਿਰਾਸਤ ਵਿਚ ਹੋਈ ਮੌਤ ਦੇ ਬਾਅਦ ਹਿੰਸਕ ਪ੍ਰਦਰਸ਼ਨ ਜਾਰੀ ਹਨ। ਇਸ ਦੌਰਾਨ ਰਾਜਧਾਨੀ ਵਾਸ਼ਿੰਗਟਨ ਡੀ.ਸੀ. ਵਿਚ 'BlackLivesMatter' ਦੇ ਬੇਕਾਬੂ ਪ੍ਰਦਰਸ਼ਨਕਾਰੀਆਂ ਨੇ ਭਾਰਤੀ ਦੂਤਾਵਾਸ ਦੇ ਬਾਹਰ ਸਥਿਤ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ। 

 

ਇਲਾਕੇ ਦੇ ਸਥਾਨਕ ਲੋਕਾਂ ਨੇ ਏ.ਐੱਨ.ਆਈ. ਨੂੰ ਦੱਸਿਆ ਕਿ ਇਲਾਕੇ ਦੇ ਕੁਝ ਸ਼ਰਾਰਤੀ ਤੱਤਾਂ ਨੇ ਪ੍ਰਦਰਸ਼ਨਕਾਰੀਆਂ ਦੇ ਨਾਲ ਗਾਂਧੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਇਆ। ਸੂਤਰਾਂ ਨੇ ਸਮਾਚਾਰ ਏਜੰਸੀ ਏ.ਐੱਨ.ਆਈ. ਨੂੰ ਦੱਸਿਆ ਕਿ ਸੰਯੁਕਤ ਰਾਜ ਪਾਰਕ ਪੁਲਸ ਨੇ ਇਸ ਮਾਮਲੇ ਵਿਚ ਦੋਸ਼ੀ ਵਿਅਕਤੀਆਂ ਵਿਰੁੱਧ  ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਆਦਾ ਜਾਣਕਾਰੀ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਭਾਰਤੀ ਅੰਬੈਸੀ ਵੱਲੋਂ ਮਹਾਤਮਾ ਗਾਂਧੀ ਦੇ ਬੁੱਤ ਨੂੰ ਕੱਪੜੇ ਨਾਲ ਢੱਕ ਦਿੱਤਾ ਗਿਆ ਹੈ। ਆਸ ਹੈ ਕਿ ਇਸ ਦੀ ਰਿਪੇਅਰ ਕਰਕੇ ਜਲਦੀ ਹੀ ਕੱਪੜਾ ਹਟਾਇਆ ਜਾਵੇਗਾ, ਤਾਂ ਜੋ ਆਉਣ ਜਾਣ ਵਾਲੇ ਇਸ ਬੁੱਤ ਦੇ ਦਰਸ਼ਨ ਕਰ ਸਕਣ। ਹਾਲ ਦੀ ਘੜੀ ਹਰ ਕੋਈ ਚਿੰਤਤ ਹੈ ਕਿ ਅਜਿਹਾ ਕਿਵੇਂ ਤੇ ਕਿਉਂ ਵਾਪਰਿਆ। ਇਸ ਸੰਬੰਧੀ ਵੇਰਵੇ ਦੇਣ ਤੋ ਹਰ ਕੋਈ ਗੁਰੇਜ਼ ਕਰ ਰਿਹਾ ਹੈ। ਸਾਰਾ ਕੁਝ ਪ੍ਰਦਰਸ਼ਨਕਾਰੀਆ ਵੱਲੋਂ ਕੀਤਾ ਗਿਆ ਹੈ।ਭਾਰਤੀ ਅੰਬੈਸੀ ਇਸ ਘਟਨਾ ਨੂੰ ਲੈ ਕੇ ਕਾਫ਼ੀ ਚਿੰਤਤ ਹੈ।

ਪੜ੍ਹੋ ਇਹ ਅਹਿਮ ਖਬਰ- ਪੀ.ਐੱਮ. ਮੋਦੀ ਅਤੇ ਸਕੌਟ ਮੌਰੀਸਨ ਵਿਚਾਲੇ ਅੱਜ ਹੋਵੇਗਾ ਦੋ-ਪੱਖੀ ਵਰਚੁਅਲ ਸੰਮੇਲਨ

ਉੱਧਰ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਦੇਸ਼ ਦੀ ਰਾਜਧਾਨੀ ਵਿਚ ਨੈਸ਼ਨਲ ਗਾਰਡ ਦੇ ਫੌਜੀਆਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੂੰ ਵੱਡੀ ਗਿਣਤੀ ਵਿਚ ਤਾਇਨਾਤ ਕਰਨ ਦਾ ਕ੍ਰੈ਼ਡਿਟ ਲੈਂਦੇ ਹੋਏ ਕਿਹਾ ਕਿ ਇਸ ਨਾਲ ਰਾਜਾਂ ਨੂੰ ਰਾਸ਼ਟਰ ਪੱਧਰੀ ਪ੍ਰਦਰਸ਼ਨਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾ ਸਕਿਆ ਹੈ।


author

Vandana

Content Editor

Related News