ਭਾਰਤ ਨੂੰ ਝਟਕਾ ਦੇਣ ਦੇ ਚੱਕਰ 'ਚ ਅਮਰੀਕਾ 'ਚ ਹੀ ਫਟ ਗਿਆ 'ਟੈਰਿਫ਼ ਬੰਬ' ! ਹੋ ਗਿਆ ਬੁਰਾ ਹਾਲ
Saturday, Sep 06, 2025 - 12:42 PM (IST)

ਇੰਟਰਨੈਸ਼ਨਲ ਡੈਸਕ- ਰੂਸ ਨਾਲ ਵਪਾਰ ਬੰਦ ਨਾ ਕਰਨ ਕਾਰਨ ਅਮਰੀਕਾ ਨੇ ਭਾਰਤ 'ਤੇ 50 ਫ਼ੀਸਦੀ ਟੈਰਿਫ਼ ਲਗਾਉਣ ਦਾ ਐਲਾਨ ਕੀਤਾ ਹੋਇਆ ਹੈ। ਟਰੰਪ ਦਾ ਕਹਿਣਾ ਹੈ ਕਿ ਭਾਰਤ ਤੋਂ ਹੋਣ ਵਾਲੀ ਕਮਾਈ ਨੂੰ ਰੂਸ ਯੂਕ੍ਰੇਨ ਖ਼ਿਲਾਫ਼ ਜੰਗ ਲੜਨ ਲਈ ਵਰਤ ਰਿਹਾ ਹੈ, ਜਿਸ ਕਾਰਨ ਭਾਰਤ 'ਤੇ ਇਹ ਭਾਰੀ ਟੈਰਿਫ਼ ਲਗਾਏ ਗਏ ਹਨ, ਜਿਸ ਕਾਰਨ ਸ਼ੁਰੂਆਤੀ ਕੁਝ ਦਿਨਾਂ 'ਚ ਭਾਰਤੀ ਬਾਜ਼ਾਰ 'ਚ ਹਾਹਾਕਾਰ ਮਚ ਗਈ ਸੀ।
ਪਰ ਹੁਣ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਟੈਰਿਫ ਨੀਤੀ ਦਾ ਅਸਰ ਅਮਰੀਕਾ 'ਚ ਉਲਟ ਪੈਣਾ ਸ਼ੁਰੂ ਹੋ ਗਿਆ ਹੈ। ਰਿਪੋਰਟਾਂ ਅਨੁਸਾਰ ਅਗਸਤ 2025 ਵਿੱਚ ਅਮਰੀਕਾ ਦੀ ਬੇਰੁਜ਼ਗਾਰੀ ਦਰ 4.3 ਫ਼ੀਸਦੀ ਤੱਕ ਪਹੁੰਚ ਗਈ ਹੈ, ਜੋ ਪਿਛਲੇ 4 ਸਾਲਾਂ ਦੌਰਾਨ ਸਭ ਤੋਂ ਵੱਧ ਹੈ। ਇਹੀ ਨਹੀਂ, ਬੇਰੁਜ਼ਗਾਰੀ ਦਰ ਦੇ ਨਾਲ-ਨਾਲ ਮਹਿੰਗਾਈ ਵੀ ਤੇਜ਼ੀ ਨਾਲ ਵਧ ਰਹੀ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਅੰਮ੍ਰਿਤਸਰ 'ਚ ਮੰਦਿਰ 'ਤੇ ਗ੍ਰਨੇਡ ਹਮਲੇ ਦੇ ਮਾਮਲੇ 'ਚ NIA ਨੇ ਚੁੱਕ ਲਿਆ Wanted ਅੱਤਵਾਦੀ
ਟਰੰਪ ਸਰਕਾਰ ਨੇ ਕਈ ਦੇਸ਼ਾਂ ‘ਤੇ ਵੱਧ ਟੈਰਿਫ ਇਸ ਉਮੀਦ ਨਾਲ ਲਗਾਏ ਸਨ ਕਿ ਇਸ ਨਾਲ ਅਮਰੀਕਾ ਵਿੱਚ ਨਿਰਮਾਣ ਤੇ ਨੌਕਰੀਆਂ ਵਧਣਗੀਆਂ। ਪਰ ਨਤੀਜਾ ਇਸ ਦੇ ਉਲਟ ਨਿਕਲਿਆ, ਜਿਸ ਕਾਰਨ ਨਿਰਮਾਣ ਤੇ ਨਿਰਯਾਤ ਖੇਤਰ ਵਿੱਚ ਮੰਦੀ ਆ ਗਈ ਹੈ ਅਤੇ ਸਰਕਾਰੀ ਸੈਕਟਰ 'ਚ ਵੀ ਨੌਕਰੀਆਂ ਘੱਟ ਹੋ ਰਹੀਆਂ ਹਨ।
ਅਰਥਸ਼ਾਸਤਰੀਆਂ ਦਾ ਕਹਿਣਾ ਹੈ ਕਿ ਟਰੰਪ ਦੀਆਂ ਨੀਤੀਆਂ ਕਾਰਨ ਮਾਰਕੀਟ ਵਿੱਚ ਭਰੋਸਾ ਘਟ ਗਿਆ ਹੈ। ਲੋਕਾਂ ਦੀ ਖਰੀਦਣ ਦੀ ਸਮਰੱਥਾ ਘਟ ਰਹੀ ਹੈ ਅਤੇ ਛੋਟੇ ਕਾਰੋਬਾਰ ਵੀ ਪ੍ਰਭਾਵਿਤ ਹੋ ਰਹੇ ਹਨ। ਖ਼ਾਸ ਕਰਕੇ ਘੱਟ ਆਮਦਨ ਵਾਲੇ ਵਰਗ ਤੇ ਅਫ਼ਰੀਕੀ–ਅਮਰੀਕੀ ਭਾਈਚਾਰੇ ਵਿੱਚ ਬੇਰੁਜ਼ਗਾਰੀ ਦੀ ਦਰ ਹੋਰ ਵਧ ਗਈ ਹੈ।
ਮਾਹਿਰਾਂ ਦਾ ਮੰਨਣਾ ਹੈ ਕਿ ਜੇ ਇਹ ਹਾਲਾਤ ਇੰਝ ਹੀ ਰਹੇ ਤਾਂ ਅਮਰੀਕੀ ਅਰਥਵਿਵਸਥਾ ਹੋਰ ਮੱਠੀ ਹੋ ਸਕਦੀ ਹੈ। GDP ਵਾਧਾ ਦਰ ਵੀ ਪਿਛਲੇ ਸਾਲ ਨਾਲੋਂ ਅੱਧੀ ਰਹਿ ਗਈ ਹੈ। ਇਸ ਕਰਕੇ ਹੁਣ ਫੈਡਰਲ ਰਿਜ਼ਰਵ ਤੋਂ ਵਿਆਜ ਦਰਾਂ ‘ਚ ਕਟੌਤੀ ਦੀ ਉਮੀਦ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਭਾਰਤ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ GST 2.0, ਵਪਾਰੀਆਂ ਤੋਂ ਲੈ ਕੇ ਆਮ ਲੋਕਾਂ ਤੱਕ, ਹਰ ਕਿਸੇ ਨੂੰ ਹੋਵੇਗਾ ਲਾਭ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e