ਅਮਰੀਕਾ ਦੀ ਮਸ਼ਹੂਰ ਯੂਨੀਵਰਸਿਟੀ ਦੇ 1200 ਵਿਦਿਆਰਥੀ ਤੇ 166 ਸਟਾਫ ਮੈਂਬਰ ਨਿਕਲੇ ਕੋਰੋਨਾ ਪਾਜ਼ੇਟਿਵ

08/30/2020 6:31:43 PM

ਵਾਸ਼ਿੰਗਟਨ (ਬਿਊਰੋ): ਗਲੋਬਲ ਮਹਾਮਾਰੀ ਕੋਰੋਨਾਵਾਇਰਸ ਨਾਲ ਜੂਝ ਰਹੇ ਅਮਰੀਕਾ ਤੋਂ ਇਕ ਵੱਡੀ ਖਬਰ ਆਈ ਹੈ। ਇਸ ਨਾਲ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਕੂਲਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੇ ਫੈਸਲੇ 'ਤੇ ਸਵਾਲ ਉੱਠ ਸਕਦੇ ਹਨ। ਜਾਣਕਾਰੀ ਮੁਤਾਬਕਅਮਰੀਕਾ ਦੀ ਇਕ ਯੂਨੀਵਰਸਿਟੀ ਦੇ 1200 ਤੋਂ ਵਧੇਰੇ ਵਿਦਿਆਰਥੀ ਅਤੇ 166 ਸਟਾਫ ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਅਲਬਾਮਾ ਯੂਨੀਵਰਸਿਟੀ ਦੇ ਪ੍ਰੋਫੈਸਰ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਉਹਨਾਂ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਕਲਾਸ ਦੇ ਵਿਦਿਆਰਥੀਆਂ ਨੂੰ ਹੋਰ ਵਿਦਿਆਰਥੀਆਂ ਦੇ ਸੰਕ੍ਰਮਿਤ ਹੋਣ ਦੇ ਬਾਰੇ ਵਿਚ ਜਾਣਕਾਰੀ ਨਾ ਦਿੱਤੀ ਜਾਵੇ। 

ਪ੍ਰੋਫੈਸਰ ਨੂੰ ਭੇਜੇ ਗਏ ਈਮੇਲ ਵਿਚ ਕਿਹਾ ਗਿਆ ਸੀ ਕਿ ਜੇਕਰ ਕੋਈ ਵਿਦਿਆਰਥੀ ਕੋਰੋਨਾ ਸੰਕ੍ਰਮਿਤ ਹੈ ਪਰ ਮਾਸਕ ਪਾਉਂਦਾ ਹੈ ਅਤੇ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰਦਾ ਹੈ ਤਾਂ ਕੋਰੋਨਾ ਦਾ ਖਤਰਾ ਨਹੀਂ ਹੈ। ਪ੍ਰੋਫੈਸਰ ਨੂੰ ਇਹ ਵੀ ਕਿਹਾ ਗਿਆ ਸੀ ਕਿ ਜੇਕਰ ਉਹ ਦੱਸਦੇ ਹਨ ਕਿ ਕਲਾਸ ਦੇ ਕੁਝ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ ਤਾਂ ਇਹ ਨਿਯਮ ਦੀ ਉਲੰਘਣਾ ਹੋਵੇਗੀ। ਉੱਥੇ ਯੂਨੀਵਰਸਿਟੀ ਨੇ ਇਕ ਬਿਆਨ ਜਾਰੀ ਕਰ ਕੇ ਕਿਹਾ ਹੈ ਕਿ ਹਾਲੇ ਤੱਕ ਕਿਸੇ ਵੀ ਕੋਰੋਨਾ ਪਾਜ਼ੇਟਿਵ ਵਿਦਿਆਰਥੀ ਦੇ ਹਸਪਤਾਲ ਵਿਚ ਭਰਤੀ ਹੋਣ ਦੀ ਨੌਬਤ ਨਹੀਂ ਆਈ ਹੈ। 

ਯੂਨੀਵਰਸਿਟੀ ਨੇ ਕਿਹਾ ਹੈ ਕਿ ਇਕਾਂਤਵਾਸ ਦੇ ਲਈ ਲੋੜੀਂਦੀ ਜਗ੍ਹਾ ਹੈ। ਉੱਥੇ ਸਮੈਸਟਰ ਸ਼ੁਰੂ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਦਾ ਕੋਰੋਨਾਵਾਇਰਸ ਟੈਸਟ ਵੀ ਕੀਤਾ ਗਿਆ ਸੀ। 29,000 ਵਿਦਿਆਰਥੀਆਂ ਦੇ ਟੈਸਟ ਵਿਚੋਂ 310 ਵਿਦਿਆਰਥੀ ਪਾਜ਼ੇਟਿਵ ਪਾਏ ਗਏ ਸਨ। ਪਾਜ਼ੇਟਿਵ ਆਉਣ ਵਾਲੇ ਵਿਦਿਆਰਥੀਆਂ ਨੂੰ ਕੈਂਪਸ ਵਿਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਤਸਵੀਰਾਂ ਵਿਚ ਕਈ ਵਿਦਿਆਰਥੀ ਬਿਨਾਂ ਮਾਸਕ ਦੇ ਵੀ ਦੇਖੇ ਗਏ ਸਨ। ਸ਼ਹਿਰ ਦੇ ਬਾਰ ਵਿਚ ਵੀ ਲੰਬੀ ਲਾਈਨ ਦੇਖੀ ਗਈ ਸੀ। ਇਸ ਦੇ ਬਅਦ ਮੇਅਰ ਨੇ 14ਦਿਨਾਂ ਦੇ ਲਈ ਸ਼ਹਿਰ ਦੇ ਬਾਰ ਬੈਨ ਕਰ ਦਿੱਤੇ।

Vandana

This news is Content Editor Vandana