ਜਾਪਾਨ ''ਚ ਬੱਚਿਆਂ ਦੇ ਟੀਕਾਕਰਨ ਲਈ ਫਾਈਜ਼ਰ ਵੈਕਸੀਨ ਨੂੰ ਮਨਜ਼ੂਰੀ

01/21/2022 1:53:56 PM

ਟੋਕੀਓ (ਵਾਰਤਾ): ਜਾਪਾਨ ਦੇ ਸਿਹਤ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਦੇਸ਼ ਵਿਚ ਨੋਵਲ ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਦੇ ਵਿਚਕਾਰ ਪੰਜ ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਲਈ ਫਾਈਜ਼ਰ ਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ। ਮੰਤਰਾਲੇ ਨੇ ਕਿਹਾ ਕਿ ਪੰਜ ਤੋਂ 11 ਸਾਲ ਦੀ ਉਮਰ ਦੇ 80 ਲੱਖ ਯੋਗ ਬੱਚਿਆਂ ਦਾ ਟੀਕਾਕਰਨ ਇਸ ਸਾਲ ਮਾਰਚ ਵਿੱਚ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੁਣ ਜਾਪਾਨ ਵਿੱਚ ਇਸ ਉਮਰ ਵਰਗ ਦੇ ਬੱਚਿਆਂ ਲਈ ਟੀਕੇ ਉਪਲਬਧ ਹੋਣਗੇ। 

ਪੜ੍ਹੋ ਇਹ ਅਹਿਮ ਖ਼ਬਰ- ਕੋਰੋਨਾ ਆਫ਼ਤ : ਕੁਈਨਜ਼ਲੈਂਡ 'ਚ ਨਵੇਂ ਮਾਮਲੇ ਅਤੇ 13 ਮੌਤਾਂ, ਬੂਸਟਰ ਡੋਜ਼ ਲਗਵਾਉਣ ਦੀ ਅਪੀਲ

ਇਹ ਟੀਕਾ ਅਮਰੀਕੀ ਫਾਰਮਾਸਿਊਟੀਕਲ ਕੰਪਨੀ ਨੇ ਜਰਮਨ ਫਾਰਮਾਸਿਊਟੀਕਲ ਕੰਪਨੀ BioNtech SE ਦੇ ਸਹਿਯੋਗ ਨਾਲ ਬਣਾਇਆ ਹੈ। ਫਿਲਹਾਲ ਜਾਪਾਨ ਵਿੱਚ ਇਹ ਵੈਕਸੀਨ 12 ਸਾਲ ਤੋਂ ਵੱਧ ਉਮਰ ਦੇ ਬੱਚਿਆਂ ਨੂੰ ਦਿੱਤੀ ਜਾ ਰਹੀ ਹੈ। ਟੀਕਾਕਰਨ ਨੂੰ ਉਤਸ਼ਾਹਿਤ ਕਰਨ ਦੇ ਇੰਚਾਰਜ ਮੰਤਰੀ ਨੋਰੀਕੋ ਹੋਰੀਉਚੀ ਨੇ ਮੀਡੀਆ ਨੂੰ ਦੱਸਿਆ ਕਿ ਅਸੀਂ ਵੈਕਸੀਨ ਦੀ ਸੁਰੱਖਿਆ ਨੂੰ ਧਿਆਨ ਨਾਲ ਸਮਝਾਉਣਾ ਚਾਹੁੰਦੇ ਹਾਂ ਅਤੇ ਲੋਕਾਂ ਲਈ ਜਲਦੀ ਤੋਂ ਜਲਦੀ ਟੀਕਾਕਰਨ ਸ਼ੁਰੂ ਕਰ ਦੇਣਾ ਚਾਹੁੰਦੇ ਹਨ। ਜਦੋਂ ਕੁਝ ਬੱਚੇ ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਨਾਲ ਸੰਕਰਮਿਤ ਹੁੰਦੇ ਹਨ, ਤਾਂ ਟੀਕਾਕਰਨ ਦਾ ਵਿਕਲਪ ਹੋਣਾ ਬਹੁਤ ਵੱਡੀ ਗੱਲ ਹੈ।

ਨੋਟ- ਉਕਤ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News