ਇੰਗਲੈਂਡ  ''ਚ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਬੜੇ ਧੂਮਧਾਮ ਨਾਲ ਮਨਾਇਆ ਗਿਆ

Tuesday, Apr 14, 2026 - 10:27 PM (IST)

ਇੰਗਲੈਂਡ  ''ਚ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਬੜੇ ਧੂਮਧਾਮ ਨਾਲ ਮਨਾਇਆ ਗਿਆ

ਸਲੋਹ, (ਸਰਬਜੀਤ ਸਿੰਘ ਬਨੂੜ)- ਇੰਗਲੈਂਡ ਵਿੱਚ ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਬੜੇ ਧੂਮਧਾਮ ਨਾਲ ਮਨਾਇਆ ਗਿਆ। ਸਲੋਹ ਸ਼ਹਿਰ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਆਰੰਭ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। 

ਇਸ ਦੌਰਾਨ ਸਭਾ ਦੇ ਕੀਰਤਨੀ ਜਥੇ ਦੇ ਭਾਈ ਮੰਗਤਾ ਸਿੰਘ ਵੱਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਗੁਰਦੁਆਰਾ ਸਾਹਿਬ ਦੀ ਪਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਨੂੰ ਖ਼ਾਲਸਾ ਸਾਜਨਾ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸੰਗਤਾਂ ਦੇ ਸਹਿਯੋਗ ਨਾਲ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਕੀਤੀ ਗਈ। ਸੰਗਤਾਂ ਨੇ ਰਲ-ਮਿਲ ਸਰਬੱਤ ਦੇ ਭਲੇ ਤੇ ਬੰਦੀ ਸਿੰਘਾ ਦੀ ਰਿਹਾਈ ਲਈ ਅਰਦਾਸ ਕੀਤੀ ਗਈ। ਸੰਗਤਾਂ ਨੇ ਰਾਜ ਕਰੇਗਾ ਖ਼ਾਲਸਾ ਦੇ ਜੈਕਾਰੇ ਲਾਏ ਗਏ। 

ਇਸ ਮੌਕੇ ਗੁਰਦੁਆਰਾ ਸਾਹਿਬ ਪਹੁੰਚੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਐਗਜ਼ਿਕਟਿਵ ਮੈਂਬਰ ਸ ਪਰਮਜੀਤ ਸਿੰਘ ਢੇਸੀ ਰਾਏਪੁਰ ਨੇ ਜੱਗਬਾਣੀ ਨਾਲ ਗੱਲਬਾਤ ਕਰਦਿਆਂ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਨੌਜਵਾਨਾਂ ਨੂੰ ਖੰਡੇ ਦੀ ਪਹੁਲ ਛਕ ਕੇ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੰਜਾਬ ਦੀ ਤਰੱਕੀ ਵਿੱਚ ਸਰਗਰਮ ਯੋਗਦਾਨ ਪਾਉਣ ਦਾ ਸੰਦੇਸ਼ ਵੀ ਦਿੱਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੇਅਰ ਸ. ਜੋਗਿੰਦਰ ਸਿੰਘ ਬੱਲ, ਸ. ਰਵਿੰਦਰ ਸਿੰਘ, ਸ. ਬਲਵਿੰਦਰ ਸਿੰਘ, ਸਾਬਕਾ ਕੌਂਸਲਰ ਕਮਲਜੀਤ ਕੌਰ, ਕੌਂਸਲਰ ਹਰਜਿੰਦਰ ਸਿੰਘ ਗਹੀਰ, ਸੁਰਜੀਤ ਸਿੰਘ ਮੱਲੀ, ਸ. ਸਤਨਾਮ ਸਿੰਘ ਕੰਗ ਆਦਿ ਸਥਾਨਕ ਆਗੂਆਂ ਨੇ ਵਧਾਈ ਦਿੱਤੀ।


author

Rakesh

Content Editor

Related News