ਵਿਕਟੋਰੀਅਨ ਪਾਰਲੀਮੈਂਟ ''ਚ ਕਰਵਾਏ ਗਏ ਵਿਸਾਖੀ ਦੇ ਸਮਾਗਮ (ਤਸਵੀਰਾਂ)
Wednesday, Apr 24, 2024 - 05:08 PM (IST)
ਮੈਲਬੌਰਨ (ਮਨਦੀਪ ਸਿੰਘ ਸੈਣੀ)- ਬੀਤੇ ਦਿਨੀਂ ਵਿਕਟੋਰੀਆ ਪਾਰਲੀਮੈਂਟ ਵਿੱਚ ਵਿਸਾਖੀ ਸਮਾਗਮ ਕਰਵਾਏ ਗਏ, ਜਿਸ ਵਿੱਚ ਪੰਜਾਬੀ ਭਾਈਚਾਰੇ ਤੋਂ ਇਲਾਵਾ ਕਈ ਸੰਸਦ ਮੈਂਬਰਾਂ ਨੇ ਵੀ ਹਾਜ਼ਰੀ ਭਰੀ। ਪ੍ਰੋਗਰਾਮ ਦੀ ਸ਼ੁਰੂਆਤ ਭਾਈ ਕਮਲਜੋਤ ਸਿੰਘ ਵੱਲੋਂ ਗਾਏ ਸ਼ਬਦ ਗਾਇਨ ਨਾਲ ਹੋਈ। ਇਸ ਮੌਕੇ ਮੈਂਬਰ ਪਾਰਲੀਮੈਂਟ ਨਿੱਕ ਸਟੇਕੋਸ, ਸਟੀਵ ਮੈਕਗੀ, ਲੂਬਾ ਗਰੀਗੋਰੋਵਿਚ, ਈਵਨ ਮੁਲਹੌਲੈਂਡ, ਸੈਮ ਗ੍ਰੋਥ, ਵਿਵ ਨਗੁਏਂ - ਵਿਕਟੋਰੀਅਨ ਮਲਟੀਕਲਚਰਲ ਕਮਿਸ਼ਨਰ, ਭਾਰਤ ਦੇ ਕੌਂਸਲ ਜਨਰਲ ਸੁਸ਼ੀਲ ਕੁਮਾਰ ਅਤੇ ਭਾਰਤੀ ਡਾਇਸਪੋਰਾ ਦੇ ਮੈਂਬਰਾਂ ਨੇ ਹਾਜ਼ਰੀ ਭਰੀ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ 'ਚ ਆਤਮ ਹੱਤਿਆ ਦੀ ਰੋਕਥਾਮ ਲਈ ਰਾਸ਼ਟਰੀ ਰਣਨੀਤੀ, ਦੋ ਭਾਰਤੀ -ਅਮਰੀਕੀ ਕਰਨਗੇ ਅਗਵਾਈ
ਸਮੁੱਚੇ ਭਾਈਚਾਰੇ ਨੂੰ ਵਿਸਾਖੀ ਦੀਆਂ ਦਿੰਦੇ ਹੋਏ ਬੁਲਾਰਿਆਂ ਨੇ ਭਾਈਚਾਰਕ ਏਕਤਾ, ਸਮਾਨਤਾ ਅਤੇ ਸੇਵਾ ਨੂੰ ਉਤਸ਼ਾਹਿਤ ਕਰਨ ਲਈ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ 'ਤੇ ਚਾਨਣਾ ਪਾਇਆ| ਇਸ ਸਮਾਗਮ ਦੌਰਾਨ ਅਮੀਰ ਪਰੰਪਰਾਵਾਂ ਅਤੇ ਸੱਭਿਆਚਾਰਕ ਵਿਭਿੰਨਤਾ ਨੂੰ ਪ੍ਰਦਰਸ਼ਿਤ ਕੀਤਾ ਗਿਆ, ਜਿਸ ਵਿੱਚ ਲੋਕ ਗੀਤ, ਪੰਜਾਬੀ ਲੋਕ ਨਾਚ ਭੰਗੜਾ ਅਤੇ ਗਿੱਧਾ ਸ਼ਾਮਲ ਸਨ। ਇਸ ਮੌਕੇ ਸਿੱਖ ਰਾਜ ਦੇ ਇਤਿਹਾਸਕ ਸਿੱਕਿਆਂ ਦੀ ਪ੍ਰਦਰਸ਼ਨੀ ਖਿੱਚ ਦਾ ਕੇਂਦਰ ਰਹੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।