ਰਾਜਦੂਤ ਮੈਡਮ ਵਾਣੀ ਰਾਓ ਵੱਖ-ਵੱਖ ਧਾਰਮਿਕ ਅਸਥਾਨਾਂ ''ਤੇ ਹੋਏ ਨਤਮਸਤਕ, ਲਗਾਏ ਬੂਟੇ
Tuesday, Aug 20, 2024 - 02:44 PM (IST)
ਰੋਮ/ਇਟਲੀ (ਦਲਵੀਰ ਕੈਂਥ)- ਭਾਰਤੀ ਅੰਬੈਂਸੀ ਰੋਮ ਦੇ ਨਵੇਂ ਰਾਜਦੂਤ ਮੈਡਮ ਵਾਣੀ ਰਾਓ ਆਪਣਾ ਅਹੁੱਦਾ ਸੰਭਾਲਣ ਤੋਂ ਬਾਅਦ ਅੱਜ ਪਹਿਲੀ ਵਾਰ ਲਾਸੀਓ ਸੂਬੇ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀਓ , ਸ਼੍ਰੀ ਦੁਰਗਾ ਸ਼ਕਤੀ ਮੰਦਿਰ ਬੋਰਗੋ ਹਰਮਾਦਾ (ਲਾਤੀਨਾ) ਤੇ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤੀ (ਰੋਮ) ਵਿਖੇ ਨਤਮਸਤਕ ਹੋਏ । ਇਸ ਮੌਕੇ ਮੰਦਿਰ ਕਮੇਟੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੈਡਮ ਵਾਣੀ ਰਾਓ ਦਾ ਉਨ੍ਹਾਂ ਕੋਲ ਪੁੱਜਣ 'ਤੇ ਨਿੱਘਾ ਸਵਾਗਤ ਕੀਤਾ ਗਿਆ।
ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨਾਲ ਗੱਲਬਾਤ ਕਰਦਿਆ ਸਤਿਕਾਰਤ ਰਾਜਦੂਤ ਮੈਡਮ ਵਾਣੀ ਰਾਓ ਨੇ ਕਿਹਾ ਕਿ ਭਾਰਤੀ ਦੂਤਾਵਾਸ ਰੋਮ ਹਮੇਸਾ ਹੀ ਇਟਲੀ ਦੇ ਭਾਰਤੀਆਂ ਦੀ ਸੇਵਾ ਵਿੱਚ ਹਾਜ਼ਰ ਹੈ ਤੇ ਭਾਰਤੀ ਭਾਈਚਾਰੇ ਦੀਆਂ ਦਰਪੇਸ਼ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਦਾ ਹੀ ਯਤਨਸ਼ੀਲ ਹੈ। ਉਨ੍ਹਾਂ ਕੁਝ ਸਮੇਂ ਤੋਂ ਹੀ ਰਾਜਦੂਤ ਦਾ ਅਹੁੱਦਾ ਸੰਭਾਲਿਆ ਹੈ ਜਿਸ ਦੌਰਾਨ ਉਹ ਭਾਰਤੀ ਭਾਈਚਾਰੇ ਦੀਆਂ ਪੇਚੀਦਾ ਮੁਸ਼ਕਿਲਾਂ ਸੰਬਧੀ ਵਿਚਾਰ-ਵਟਾਂਦਰੇ ਕਰ ਰਹੇ ਹਨ। ਉਨ੍ਹਾਂ ਦੀ ਕੋਸਿ਼ਸ ਹੈ ਕਿ ਹਰ ਤਿੰਨ ਮਹੀਨੇ ਬਾਅਦ ਇਟਲੀ ਦੇ ਭਾਰਤੀ ਭਾਈਚਾਰੇ ਦੇ ਸਾਰੇ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਜਾਣ ਤਾਂ ਜੋ ਇਟਲੀ ਦੇ ਭਾਰਤੀ ਭਾਈਚਾਰੇ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਨੂੰ ਬਹੁਤ ਨਜਦੀਕ ਤੋ ਜਾਣੂ ਹੋ ਸਕੀਏ ਤੇ ਉਨ੍ਹਾ ਦਾ ਰੱਲ ਮਿਲ ਕੇ ਹੱਲ ਕਰ ਸਕੀਏ।
ਪੜ੍ਹੋ ਇਹ ਅਹਿਮ ਖ਼ਬਰ- 5 ਲੱਖ ਪ੍ਰਵਾਸੀਆਂ ਦੇ ਜੀਵਨ ਸਾਥੀਆਂ ਦਾ ਅਮਰੀਕੀ ਨਾਗਰਿਕਤਾ ਦਾ ਸੁਪਨਾ ਹੋਵੇਗਾ ਪੂਰਾ
ਜ਼ਿਕਰਯੋਗ ਹੈ ਕਿ ਸਤਿਕਾਰਤ ਮੈਡਮ ਵਾਣੀ ਰਾਓ ਵੱਖ-ਵੱਖ ਧਾਰਮਿਕ ਸਥਾਨਾਂ 'ਤੇ ਜਾ ਕੇ ਨਤਮਸਤਕ ਹੋਏ । ਉੱਥੇ ਉਨ੍ਹਾਂ ਪੌਦੇ ਲਗਾ ਕੇ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਵੀ ਦਿੱਤਾ। ਉਨ੍ਹਾੰ ਨੇ ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀਉ , ਸ਼੍ਰੀ ਦੁਰਗਾ ਸ਼ਕਤੀ ਮੰਦਿਰ ਬੇਰਗੋ ਹਰਮਾਦਾ (ਲਾਤੀਨਾ) ਤੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਦੀ ਜਾ ਕੇ ਪੰਜ ਪੰਜ ਪੌਦੇ ਲਗਾ ਕੇ ਸੇਵਾ ਨਿਭਾਈ। ਰਾਜਦੂਤ ਮੈਡਮ ਵਾਣੀ ਰਾਓ ਦੇ ਨਾਲ ਇਸ ਸ਼ਲਾਘਾਯੋਗ ਕਾਰਵਾਈ ਵਿੱਚ ਉਪਰਾਜਦੂਤ ਅਮਰਾਂ ਰਾਮ ਗੁੱਜਰ ,ਫਸਟ ਸੈਕਟਰੀ ਮੈਡਮ ਸ਼ੁਭਾਸ਼ਣੀ ,ਇੰਡੋ ਇਟਾਲੀਅਨ ਕਲਚਰਲ ਐਂਡ ਵੈਲਫੇਅਰ ਐਸੋਸੀਏਸ਼ਨ ਰੋਮ ਇਟਲੀ ਦੇ ਪ੍ਰਧਾਨ ਸ਼੍ਰੀ ਵਿਸ਼ਨੂੰ ਕੁਮਾਰ ਸੋਨੀ , ਲਵੀਨੀਓ ਮੰਦਿਰ ਦੇ ਪ੍ਰਬੰਧਕ ਕਮੇਟੀ ਪ੍ਰਧਾਨ ਦਲਵੀਰ ਭੱਟੀ ਤੇ ਹਰਦੀਪ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਰੀ ਆਦਿ ਸ਼ਾਮਲ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।