ਮਾਤਾ ਨਿਰਮਲ ਕੌਰ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਨੇ ਦਿੱਤੀ ਸ਼ਰਧਾਂਜਲੀ

Wednesday, Nov 26, 2025 - 10:29 PM (IST)

ਮਾਤਾ ਨਿਰਮਲ ਕੌਰ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਮਿਲਾਨ (ਸਾਬੀ ਚੀਨੀਆ) - ਇਟਲੀ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਰਕੀਤ ਸਿੰਘ ਚਾਹਲ ਦੇ ਮਾਤਾ ਨਿਰਮਲ ਕੌਰ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਨਮਿਤ ਅੰਤਿਮ ਅਰਦਾਸ ਵਿਚ ਵੱਖ-ਵੱਖ ਸਿਆਸੀ ਆਗੂਆਂ ਤੇ ਰਿਸ਼ਤੇਦਾਰ ਸ਼ਾਮਲ ਹੋਏ ਅਤੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ। ਪਿੰਡ ਮਾਧੋ ਝੰਡਾ ਦੇ ਗੁਰਦੁਆਰਾ ਸਾਹਿਬ ਦੇ ਖੁੱਲ੍ਹੇ ਪੰਡਾਲ ਵਿਚ ਜੁੜ ਬੈਠੀਆਂ ਸੰਗਤਾਂ ਨੂੰ ਰਾਗੀ ਗੁਰਮੀਤ ਸਿੰਘ ਜੀ ਮੁਕਤਸਰ ਸਾਹਿਬ ਵਾਲਿਆਂ ਦੇ ਜਥੇ ਦੁਆਰਾ ਰਸਭਿੰਨਾ ਕੀਰਤਨ ਸਰਵਣ ਕਰਵਾਇਆ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਪੂਰਥਲਾ ਤੋਂ ਜਥੇਦਾਰ ਜਰਨੈਲ ਸਿੰਘ ਡੋਗਰਾਵਾਲਾ, ਭੁਪਿੰਦਰ ਸਿੰਘ ਚਾਹਲ, ਜਥੇਦਾਰ ਗਰਦਿਆਲ ਸਿੰਘ ਗੁਹੀਰ, ਹਰਿਆਣਾ ਤੋਂ ਭਾਜਪਾ ਦੇ ਸੀਨੀਅਰ ਆਗੂ ਭੁਪਿੰਦਰ ਸਿੰਘ ਚਾਹਲ, ਹਲਕਾ ਬਰਨਾਲਾ ਤੋਂ ਐੱਮ. ਐੱਲ. ਏ. ਕੁਲਦੀਪ ਸਿੰਘ ਢਿੱਲੋਂ ਦੇ ਨਜ਼ਦੀਕੀ ਐਡਵੋਕੇਟ ਜਸਵੀਰ ਸਿੰਘ ਖੇੜੀ, ਜਸਵੀਰ ਸਿੰਘ ਜੱਸੀ ਮਾਨ, ਦਾਰਾ ਸਿੰਘ, ਮਨਪ੍ਰੀਤ ਸਿੰਘ ਮਾਨ, ਰਘਬੀਰ ਸਿੰਘ ਲਾਲ ਆੜ੍ਹਤੀਆ ਗਿੱਦੜ ਪਿੰਡੀ ਅਤੇ ਪੰਜਾਬ ਦੇ ਮਸ਼ਹੂਰ ਲੋਕ ਗਾਇਕ ਬਲਬੀਰ ਸ਼ੇਰਪੁਰੀ ਨੇ ਮਾਤਾ ਨਿਰਮਲ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀਆਂ।


author

Inder Prajapati

Content Editor

Related News