ਵੈਨਜ਼ੁਏਲਾ ਅਤੇ ਅਮਰੀਕੀ ਅਧਿਕਾਰੀਆਂ ਵਿਚਕਾਰ ਗੱਲਬਾਤ ਜਾਰੀ : ਮਾਦੁਰੋ

08/21/2019 9:06:30 AM

ਮਾਸਕੋ— ਵੈਨਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੇ ਅਮਰੀਕਾ ਨਾਲ ਗੱਲਬਾਤ ਜਾਰੀ ਹੋਣ ਦੀ ਪੁਸ਼ਟੀ ਕੀਤੀ ਹੈ। ਮਾਦੁਰੋ ਨੇ ਮੰਗਲਵਾਰ ਨੂੰ ਕਿਹਾ ਕਿ ਅਮਰੀਕਾ ਅਤੇ ਵੈਨਜ਼ੁਏਲਾ ਦੇ ਅਧਿਕਾਰੀਆਂ ਵਿਚਕਾਰ ਕਈ ਮਹੀਨਿਆਂ ਤੋਂ ਗੱਲਬਾਤ ਹੋ ਰਹੀ ਹੈ। ਉਨ੍ਹਾਂ ਨੇ ਕਿਹਾ,''ਮੈਂ ਇਸ ਗੱਲ ਦੀ ਪੁਸ਼ਟੀ ਕਰਦਾ ਹਾਂ ਕਿ ਮੇਰੀ ਇਜਾਜ਼ਤ ਨਾਲ ਅਮਰੀਕੀ ਸਰਕਾਰ ਦੇ ਪ੍ਰਤੀਨਿਧੀਆਂ ਨਾਲ ਕਈ ਮਹੀਨਿਆਂ ਤੋਂ ਸਾਡੇ ਅਧਿਕਾਰੀ ਸੰਪਰਕ 'ਚ ਬਣੇ ਹੋਏ ਹਨ।'' 

ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਬਿਆਨ 'ਚ ਕਿਹਾ ਸੀ ਕਿ ਵਾਸ਼ਿੰਗਟਨ ਵੈਨਜ਼ੁਏਲਾ ਦੇ ਉੱਚ ਅਧਿਕਾਰੀਆਂ ਨਾਲ ਸੰਪਰਕ 'ਚ ਬਣਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਮਾਦੁਰੋ ਦੀ ਅਗਵਾਈ 'ਚ ਕਈ ਸਾਲਾਂ ਤੋਂ ਵੈਨਜ਼ੁਏਲਾ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵਧਦੀਆਂ ਕੀਮਤਾਂ ਦੇ ਇਲਾਵਾ ਖਾਣ-ਪੀਣ ਅਤੇ ਦਵਾਈਆਂ ਦੀ ਕਮੀ ਕਾਰਨ ਲੱਖਾਂ ਲੋਕਾਂ ਨੇ ਵੈਨਜ਼ੁਏਲਾ ਤੋਂ ਪਲਾਇਨ ਵੀ ਕੀਤਾ ਹੈ।


Related News