''ਵੈਨੇਜ਼ੁਏਲਾ ਜੇਲ ''ਚ ਬੰਦ ਵਿਰੋਧੀਆਂ ਨੂੰ ਕੀਤਾ ਜਾਵੇ ਰਿਹਾਅ''

Saturday, Jun 22, 2019 - 04:15 PM (IST)

ਕਾਰਾਕਸ (ਏ.ਐਫ.ਪੀ.)- ਸੰਯੁਕਤ ਰਾਸ਼ਟਰ ਵਿਚ ਮਨੁੱਖੀ ਅਧਿਕਾਰ ਹਾਈ ਕਮਿਸ਼ਨਰ ਮਿਸ਼ੇਲ ਬੈਚਲੇਟ ਨੇ ਸ਼ੁੱਕਰਵਾਰ ਨੂੰ ਵੈਨੇਜ਼ੁਏਲਾ ਤੋਂ ਜੇਲ ਵਿਚ ਬੰਦ ਵਿਰੋਧੀਆਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਸੰਕਟਗ੍ਰਸਤ ਦੇਸ਼ ਗੰਭੀਰ ਮਨੁੱਖੀ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਦੀਆਂ ਟਿੱਪਣੀਆਂ ਸੰਕਟ ਵਿਚ ਘਿਰੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਦੀ ਅਪੀਲ 'ਤੇ ਹੋਏ ਉਨ੍ਹਾਂ ਦੇ ਤਿੰਨ ਦਿਨਾਂ ਦੌਰੇ ਦੀ ਸਮਾਪਤੀ ਦਾ ਵੇਲਾ ਆਇਆ ਹੈ। ਮਾਦੁਰੋ 'ਤੇ ਤੇਜ਼ੀ ਨਾਲ ਵੱਧਦੀ ਮਹਿੰਗਾਈ ਅਤੇ ਮੂਲਭੂਤ ਵਸਤਾਂ ਦੀ ਕਮੀ ਵਿਚਾਲੇ ਆਪਣੇ ਰਾਜਨੀਤਕ ਵਿਰੋਧੀਆਂ 'ਤੇ ਕਾਰਵਾਈ ਕਰਨ ਦੇ ਦੋਸ਼ ਹਨ।

ਬੈਚਲੇਟ ਨੇ ਜੇਲ ਵਿਚ ਬੰਦ ਮਾਦੁਰੋ ਸਰਕਾਰ ਦੇ ਵਿਰੋਧੀਆਂ ਵੱਲ ਇਸ਼ਾਰਾ ਕਰਦੇ ਹੋਏ ਕਿਹਾ ਕਿ ਮੈਂ ਅਧਿਕਾਰੀਆਂ ਤੋਂ ਉਨ੍ਹਾਂ ਸਾਰਿਆਂ ਨੂੰ ਰਿਹਾਅ ਕਰਨ ਦੀ ਅਪੀਲ ਕਰਦੀ ਹਾਂ ਜਿਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਜਾਂ ਸ਼ਾਂਤੀਪੂਰਨ ਤਰੀਕੇ ਨਾਲ ਆਪਣੇ ਨਾਗਰਿਕ ਅਧਿਕਾਰਾਂ ਦੀ ਵਰਤੋਂ ਦੀ ਸੁਤੰਤਰਤਾ ਤੋਂ ਵਾਂਝੇ ਕੀਤਾ ਗਿਆ। ਸੰਯੁਕਤ ਰਾਸ਼ਟਰ ਅਧਿਕਾਰ ਮੁਖੀ ਨੇ ਹਿਰਾਸਤ ਵਿਚ ਲਏ ਗਏ ਲੋਕਾਂ ਦੇ ਰਿਸ਼ਤੇਦਾਰਾਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਵਿਚ ਕਈਆਂ 'ਤੇ ਸਰਕਾਰ ਦੇ ਤਖਤਾਪਲਟ ਦੀ ਸਾਜ਼ਿਸ਼ ਕਰਨ ਦੇ ਦੋਸ਼ ਹਨ। ਨਾਲ ਹੀ ਬੈਚਲੇਟ ਨੇ 2017 ਵਿਚ ਮਾਦੁਰੋ ਦੇ ਵਿਰੋਧ ਵਿਚ ਹੋਏ ਪ੍ਰਦਰਸ਼ਨਾਂ ਦੌਰਾਨ ਮਾਰੇ ਗਏ ਲੋਕਾਂ ਦੇ ਰਿਸ਼ਤੇਦਾਰਾਂ ਨਾਲ ਵੀ ਮੁਲਾਕਾਤ ਕੀਤੀ। ਮਨੁੱਖੀ ਅਧਿਕਾਰ ਸਮੂਹਾਂ ਨੇ ਬੈਚਲੇਟ ਤੋਂ ਉਨ੍ਹਾਂ 715 ਲੋਕਾਂ ਦੇ ਮੁੱਦੇ ਨੂੰ ਵੀ ਚੁੱਕਣ ਲਈ ਕਿਹਾ ਜਿਨ੍ਹਾਂ ਨੂੰ ਰਾਜਨੀਤਕ ਕਾਰਨਾਂ ਕਰਕੇ ਕੈਦ ਕੀਤਾ ਗਿਆ। ਹਾਲਾਂਕਿ ਮਾਦੁਰੋ ਸਰਕਾਰ ਨੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਹੈ।


Sunny Mehra

Content Editor

Related News