ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ''ਚ ਦੋਸ਼ੀ ਠਹਿਰਾਏ ਜਾਣ ਖ਼ਿਲਾਫ਼ ਇਮਰਾਨ ਖਾਨ ਦੀ ਪਟੀਸ਼ਨ ''ਤੇ ਫ਼ੈਸਲਾ ਅੱਜ

Tuesday, Aug 29, 2023 - 11:29 AM (IST)

ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ''ਚ ਦੋਸ਼ੀ ਠਹਿਰਾਏ ਜਾਣ ਖ਼ਿਲਾਫ਼ ਇਮਰਾਨ ਖਾਨ ਦੀ ਪਟੀਸ਼ਨ ''ਤੇ ਫ਼ੈਸਲਾ ਅੱਜ

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ 3 ਸਾਲ ਦੀ ਜੇਲ੍ਹ ਦੀ ਸਜ਼ਾ ਨੂੰ ਮੁਅੱਤਲ ਕਰਨ ਦੀ ਮੰਗ ਵਾਲੀ ਪਟੀਸ਼ਨ ’ਤੇ ਇਸਲਾਮਾਬਾਦ ਹਾਈ ਕੋਰਟ ਮੰਗਲਵਾਰ ਯਾਨੀ ਅੱਜ ਆਪਣਾ ਫੈਸਲਾ ਸੁਣਾਏਗਾ। ਚੀਫ਼ ਜਸਟਿਸ ਆਮਿਰ ਫਾਰੂਕ ਅਤੇ ਜਸਟਿਸ ਤਾਰਿਕ ਮਹਿਮੂਦ ਜਹਾਂਗੀਰੀ ਦੀ ਡਿਵੀਜ਼ਨ ਬੈਂਚ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੋਮਵਾਰ ਨੂੰ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਡਿਵੀਜ਼ਨ ਬੈਂਚ ਨੇ ਬਾਅਦ ਵਿੱਚ ਕਿਹਾ ਸੀ ਕਿ ਮੰਗਲਵਾਰ ਫੈਸਲਾ ਸੁਣਾਇਆ ਜਾਵੇਗਾ।

ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀਟੀਆਈ) ਦੇ ਚੇਅਰਮੈਨ ਇਮਰਾਨ ਖਾਨ (70) ਨੂੰ 5 ਅਗਸਤ ਨੂੰ ਇਸਲਾਮਾਬਾਦ ਦੀ ਇੱਕ ਸੈਸ਼ਨ ਅਦਾਲਤ ਨੇ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ 3 ਸਾਲ ਦੀ ਸਜ਼ਾ ਸੁਣਾਈ ਸੀ। ਕ੍ਰਿਕਟਰ ਤੋਂ ਸਿਆਸਤਦਾਨ ਬਣੇ ਇਮਰਾਨ ਨੂੰ 2018 ਅਤੇ 2022 ਦੇ ਵਿਚਕਾਰ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੌਰਾਨ ਉਸਨੂੰ ਅਤੇ ਉਸਦੇ ਪਰਿਵਾਰ ਨੂੰ ਮਿਲੇ ਸਰਕਾਰੀ ਤੋਹਫ਼ਿਆਂ ਨੂੰ ਗੈਰ-ਕਾਨੂੰਨੀ ਤੌਰ 'ਤੇ ਵੇਚਣ ਦਾ ਦੋਸ਼ੀ ਮੰਨਣ ਤੋਂ ਬਾਅਦ ਸਜ਼ਾ ਸੁਣਾਈ ਗਈ ਸੀ। ਪੀਟੀਆਈ ਮੁਖੀ ਨੂੰ ਅਗਲੇ 5 ਸਾਲਾਂ ਲਈ ਸਿਆਸੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਤੋਂ ਵੀ ਰੋਕ ਦਿੱਤਾ ਗਿਆ, ਜਿਸ ਵਿਚ ਉਹ ਆਉਣ ਵਾਲੀਆਂ ਚੋਣਾਂ ਨਹੀਂ ਲੜ ਸਕਣਗੇ।

ਇਮਰਾਨ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਇਸਲਾਮਾਬਾਦ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਮਰਾਨ ਦੇ ਵਕੀਲ ਲਤੀਫ ਖੋਸਾ ਨੇ ਉਸ ਦੇ ਦੋਸ਼ੀ ਠਹਿਰਾਏ ਜਾਣ ਵਿਰੁੱਧ ਆਪਣੀਆਂ ਦਲੀਲਾਂ ਪੂਰੀਆਂ ਕਰਦੇ ਹੋਏ ਜ਼ੋਰ ਦੇ ਕੇ ਕਿਹਾ ਕਿ ਫੈਸਲਾ ਜਲਦਬਾਜ਼ੀ 'ਚ ਸੁਣਾਇਆ ਗਿਆ ਸੀ ਅਤੇ ਇਹ ਖਾਮੀਆੰ ਨਾਲ ਭਰਿਆ ਹੋਇਆ ਹੈ। ਉਸ ਨੇ ਅਦਾਲਤ ਨੂੰ ਫੈਸਲੇ ਨੂੰ ਟਾਲਣ ਦੀ ਅਪੀਲ ਕੀਤੀ, ਪਰ ਬਚਾਅ ਪੱਖ ਨੇ ਆਪਣੀਆਂ ਦਲੀਲਾਂ ਪੂਰੀਆਂ ਕਰਨ ਲਈ ਹੋਰ ਸਮੇਂ ਦੀ ਮੰਗ ਕੀਤੀ ਸੀ। ਕਈਆਂ ਦਾ ਮੰਨਣਾ ਹੈ ਕਿ ਸੁਪਰੀਮ ਕੋਰਟ ਵੱਲੋਂ ਇਮਰਾਨ ਨੂੰ ਦੋਸ਼ੀ ਠਹਿਰਾਉਣ ਦੇ ਹੁਕਮਾਂ ਵਿੱਚ ਕਈ ਖਾਮੀਆਂ ਵੱਲ ਧਿਆਨ ਦੇਣ ਤੋਂ ਬਾਅਦ ਹਾਈ ਕੋਰਟ ਦਾ ਫੈਸਲਾ ਸਾਬਕਾ ਪ੍ਰਧਾਨ ਮੰਤਰੀ ਦੇ ਹੱਕ ਵਿੱਚ ਆ ਸਕਦਾ ਹੈ।


author

cherry

Content Editor

Related News