ਵੀਆਚਾ ਆਰਮੀ ਬੇਸ ''ਚ ਹੋ ਗਿਆ ਜ਼ਬਰਦਸਤ ਧਮਾਕਾ ! ਘੱਟੋ-ਘੱਟ 10 ਲੋਕਾਂ ਦੀ ਮੌਤ, 60 ਹੋਰ ਜ਼ਖ਼ਮੀ

Saturday, Sep 05, 2026 - 09:56 AM (IST)

ਵੀਆਚਾ ਆਰਮੀ ਬੇਸ ''ਚ ਹੋ ਗਿਆ ਜ਼ਬਰਦਸਤ ਧਮਾਕਾ ! ਘੱਟੋ-ਘੱਟ 10 ਲੋਕਾਂ ਦੀ ਮੌਤ, 60 ਹੋਰ ਜ਼ਖ਼ਮੀ

ਇੰਟਰਨੈਸ਼ਨਲ ਡੈਸਕ- ਦੱਖਣੀ ਅਮਰੀਕੀ ਦੇਸ਼ ਬੋਲੀਵੀਆ ਤੋਂ ਇਕ ਬੇਹੱਦ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਵੀਆਚਾ ਸ਼ਹਿਰ ਸਥਿਤ ਇੱਕ ਮਿਲਟਰੀ ਬੇਸ 'ਚ ਸ਼ੁੱਕਰਵਾਰ ਨੂੰ ਹੋਏ ਜ਼ਬਰਦਸਤ ਧਮਾਕੇ ਕਾਰਨ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ, ਜਦਕਿ 60 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਧਮਾਕੇ ਮਗਰੋਂ ਕਈ ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ।

ਬੋਲੀਵੀਆ ਦੇ ਰੱਖਿਆ ਮੰਤਰਾਲੇ ਅਨੁਸਾਰ, ਇਹ ਧਮਾਕਾ ਫੌਜੀ ਅੱਡੇ ਦੇ ਉਸ ਹਿੱਸੇ ਵਿੱਚ ਹੋਇਆ ਜਿੱਥੇ ਵਿਸਫੋਟਕ ਸਮੱਗਰੀ ਅਤੇ ਪਟਾਕੇ ਸਟੋਰ ਕੀਤੇ ਗਏ ਸਨ। ਹਾਲਾਂਕਿ, ਧਮਾਕੇ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸਥਾਨਕ ਸਿਹਤ ਅਧਿਕਾਰੀਆਂ ਅਤੇ ਪੁਲਸ ਅਨੁਸਾਰ, ਧਮਾਕੇ ਦੀ ਲਪੇਟ ਵਿੱਚ ਆਉਣ ਵਾਲਿਆਂ ਵਿੱਚ ਜ਼ਿਆਦਾਤਰ ਆਮ ਨਾਗਰਿਕ ਅਤੇ ਫੌਜੀ ਜਵਾਨ ਸ਼ਾਮਲ ਹਨ। ਧਮਾਕਾ ਇੰਨਾ ਭਿਆਨਕ ਸੀ ਕਿ ਆਲੇ-ਦੁਆਲੇ ਦੀਆਂ ਇਮਾਰਤਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ।

🚨🇧🇴 A Bolivian army depot exploded in Viacha, outside La Paz. The government says 58 people are hurt: 52 civilians and 6 soldiers.

Defense Minister Ernesto Justiniano said stored fireworks detonated around 14:30 at the RAM-2 Bolívar maintenance center.

The blast hit homes…

— Mario Nawfal (@MarioNawfal) September 5, 2026

ਧਮਾਕੇ ਤੋਂ ਤੁਰੰਤ ਬਾਅਦ ਬਚਾਅ ਅਤੇ ਪੁਲਸ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ ਹੈ ਤੇ ਲਾਪਤਾ ਲੋਕਾਂ ਦੀ ਭਾਲ ਲਈ ਰੈਸਕਿਊ ਆਪਰੇਸ਼ਨ ਜਾਰੀ ਹੈ।

ਇਹ ਵੀ ਪੜ੍ਹੋ- ਪਾਕਿਸਤਾਨ ਦਾ F-16 ਡੇਗਣ ਵਾਲੇ ਅਭਿਨੰਦਨ ਨੇ ਛੱਡੀ ਭਾਰਤੀ ਏਅਰ ਫ਼ੋਰਸ ! ਚੁਣਿਆ ਨਵਾਂ ਕਰੀਅਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News