ਅੱਤਵਾਦ ਦੇ ਸ਼ਿਕਾਰ ਲੋਕਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ : ਮੈਕਰੋਨ

09/20/2018 9:11:07 PM

ਪੈਰਿਸ — ਫਰਾਂਸ ਦੇ ਰਾਸ਼ਟਰਪਤੀ ਐਮਾਨੁਏਲ ਮੈਕਰੋਨ ਨੇ ਅੱਤਵਾਦ ਦਾ ਸ਼ਿਕਾਰ ਹੋਏ ਲੋਕਾਂ ਨੂੰ ਯਾਦ ਰੱਖਣ ਅਤੇ ਉਨ੍ਹਾਂ ਨੂੰ ਸਨਮਾਨ ਦੇਣ ਦੀ ਦਿਸ਼ਾ 'ਚ ਜ਼ਿਆਦਾ ਤੋਂ ਜ਼ਿਆਦਾ ਯਤਨ ਕੀਤੇ ਜਾਣ ਦੀ ਵਚਨਬੱਧਤਾ ਜਤਾਈ ਹੈ। ਮੈਕਰੋਨ ਨੇ ਇਕ ਫੌਜੀ ਮਿਊਜ਼ੀਅਮ 'ਚ ਇਕੱਠੇ ਹੋਏ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਆਖਿਆ ਕਿ ਅੱਤਵਾਦ ਦਾ ਸ਼ਿਕਾਰ ਹੋਏ ਲੋਕਾਂ ਲਈ ਕੁਝ ਬਿਹਤਰ ਕਰਨ ਦਾ ਮਤਲਬ ਹੈ ਕਿ ਉਨ੍ਹਾਂ ਨੂੰ ਯਾਦ ਰੱਖਿਆ ਜਾਵੇ ਕਿ ਉਹ ਸਾਡੇ ਦਿਲਾਂ 'ਚ ਹਮੇਸ਼ਾ ਜਿਉਂਦੇ ਰਹਿਣਗੇ।
ਉਨ੍ਹਾਂ ਕਿਹਾ ਕਿ ਅੱਤਵਾਦ ਦੇ ਪੀੜਤਾਂ ਦੀ ਮਦਦ ਲਈ ਦੇਸ਼ ਇੰਨਾ ਕਰ ਸਕਦਾ ਹੈ ਕਿ ਉਨ੍ਹਾਂ ਨੂੰ ਕਦੇ ਨਾ ਭੁਲਾਇਆ ਜਾਵੇ। ਉਨ੍ਹਾਂ ਨੇ ਅੱਤਵਾਦ ਪੀੜਤਾਂ ਦੇ ਪਰਿਵਾਰ ਵਾਲਿਆਂ ਦੀ ਆਰਥਿਕ ਮਦਦ ਕਰਨ ਦਾ ਵਾਅਦਾ ਕੀਤਾ ਅਤੇ ਉਨ੍ਹਾਂ ਦੀ ਚੰਗੀ ਜ਼ਿੰਦਗੀ ਲਈ ਹਰ ਸਾਲ ਨੈਸ਼ਨਲ ਰਿਸੋਰਸੇਜ਼ ਐਂਡ ਰਿਸੀਲੈਂਸ ਸੈਂਟਰ ਬਣਾਉਣ ਦੀ ਗੱਲ ਵੀ ਕਹੀ। ਫਰਵਰੀ 2015 'ਚ ਪੈਰਿਸ 'ਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਫਰਾਂਸ ਸੁਰੱਖਿਆ ਲਈ ਹੋਰ ਸੁਚੇਤ ਹੋ ਗਿਆ ਹੈ।
ਦੱਸ ਦਈਏ ਕਿ ਮੈਕਰੋਨ ਸਰਕਾਰ ਨੇ ਅੱਤਵਾਦ ਤੋਂ ਪੀੜਤਾਂ ਲਈ ਵਿਸ਼ੇਸ਼ ਕਮੇਟੀ ਦਾ ਵੀ ਗਠਨ ਕੀਤਾ। ਉਨ੍ਹਾਂ ਨੇ ਆਪਣੀ ਸਭਾਵਾਂ 'ਚ ਵੀ ਅੱਤਵਾਦ ਨੂੰ ਪ੍ਰਮੁੱਖ ਚੁਣੌਤੀ ਦੱਸਿਆ ਸੀ। ਪਿਛਲੇ ਕੁਝ ਸਾਲਾਂ 'ਚ ਫਰਾਂਸ ਦੇ ਵੱਖ-ਵੱਖ ਸ਼ਹਿਰਾਂ 'ਚ ਹੋਏ ਅੱਤਵਾਦੀ ਹਮਲਿਆਂ 'ਚ 230 ਤੋਂ ਵੱਧ ਲੋਕਾਂ ਦੀ ਜਾਨ ਗਈ। ਆਪਣੀ ਪਹਿਲੀ ਵਿਦੇਸ਼ ਯਾਤਰਾ 'ਚ ਵੀ ਮੈਕਰੋਨ ਨੇ ਸਪੱਸ਼ਟ ਤੌਰ 'ਤੇ ਕਿਹਾ ਸੀ ਕਿ ਅੱਤਵਾਦ ਨਾਲ ਨਜਿੱਠਣਾ ਉਨ੍ਹਾਂ ਦੀ ਪਹਿਲ ਹੈ।


Related News