ਕਿਸਾਨਾਂ ਦੀਆਂ ਕੁਰਬਾਨੀਆਂ ਅਤੇ ਸ਼ਹਾਦਤਾਂ ਸਦਕਾ ਹੋਈ ਕਿਸਾਨੀ ਸੰਘਰਸ਼ ਦੀ ਜਿੱਤ : ਜਸਦੀਪ ਸਿੰਘ ਜੱਸੀ

11/20/2021 10:40:38 AM

ਵਾਸ਼ਿੰਗਟਨ ਡੀ.ਸੀ. (ਰਾਜ ਗੋਗਨਾ): ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਕਿਸਾਨਾਂ ਦੀਆਂ ਮੰਗਾਂ ਮੰਨਦਿਆਂ ਤਿੰਨੇ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਸਿੱਖਸ ਆਫ ਅਮੈਰੀਕਾ ਦੇ ਚੇਅਰਮੈਨ ਸ: ਜਸਦੀਪ ਸਿੰਘ ਜੱਸੀ ਨੇ ਕਿਹਾ ਕਿ ਕਿਸਾਨੀ ਯੋਧਿਆਂ ਦੀਆਂ ਕੁਰਬਾਨੀਆਂ ਅਤੇ ਸ਼ਹਾਦਤਾਂ ਸਦਕਾ ਕਿਸਾਨੀ ਸੰਘਰਸ਼ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਦੀ ਕਹਾਣੀ ਇਤਿਹਾਸ ਦੇ ਸੁਨਹਿਰੇ ਅੱਖਰਾਂ ਵਿਚ ਲਿਖੀ ਜਾਵੇਗੀ। ਪੰਜਾਬੀਆਂ ਨੇ ਇਕ ਵਾਰ ਫਿਰ ਇਤਿਹਾਸ ਦੁਹਰਾ ਦਿੱਤਾ ਹੈ ਕਿ ਨਾ ਇਨਸਾਫੀ ਖ਼ਿਲਾਫ਼ ਪਹਿਲਾਂ ਪੰਜਾਬੀ ਹੀ ਝੰਡਾ ਚੁੱਕਦੇ ਹਨ।

ਉਨ੍ਹਾਂ ਭਾਰਤ ਸਰਕਾਰ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਸੰਘਰਸ਼ ਨੂੰ ਸ਼ਾਂਤ ਕਰਨ ਵਿਚ ਜ਼ਿੰਮੇਵਾਰ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਉਹ ਕੁਰਬਾਨੀਆਂ ਅਤੇ ਸ਼ਹਾਦਤਾਂ ਦੇਣ ਵਾਲੇ ਕਿਸਾਨ ਯੋਧਿਆਂ ਨੂੰ ਸਲਾਮ ਕਰਦੇ ਹਨ, ਜਿਨ੍ਹਾਂ ਨੇ ਇਸ ਕਿਸਾਨੀ ਸੰਘਰਸ਼ ਦੌਰਾਨ ਸੈਂਕੜੇ ਦੁੱਖ ਤਕਲੀਫਾਂ ਝੱਲੀਆਂ ਹਨ। ਇਸ ਮੌਕੇ ਬਲਜਿੰਦਰ ਸਿੰਘ ਸ਼ੰਮੀ ਵਾਈਸ ਪ੍ਰੈਜ਼ੀਡੈਂਟ ,ਕਮਲਜੀਤ ਸਿੰਘ ਸੋਨੀ ਪ੍ਰੈਜ਼ੀਡੈਂਟ ,ਐਸ. ਓ. ਏ ਪ੍ਰਿਤਪਾਲ ਸਿੰਘ ਲੱਕੀ, ਗੁਰਵਿੰਦਰ ਸੇਠੀ, ਮਨਿੰਦਰ ਸੇਠੀ, ਇੰਦਰਜੀਤ ਗੁਜਰਾਲ ,ਜਸਵਿੰਦਰ ਸਿੰਘ, ਜੌਨੀ ਚਤਰ ਸਿੰਘ ਸੈਣੀ ,ਸਰਬਜੀਤ ਸਿੰਘ ਬਖਸ਼ੀ, ਗੁਰਚਰਨ ਸਿੰਘ, ਸੁਰਿੰਦਰ ਸਿੰਘ, ਆਰਟੀਟੈਕਟ ,ਸੁਖਪਾਲ ਸਿੰਘ ਧਨੋਆ ,ਦਰਸ਼ਨ ਸਿੰਘ ਸਲੂਜਾ ਸੁਰਿੰਦਰ ਹੈਜ਼ਾ ਮਨਪ੍ਰੀਤ ਸਿੰਘ, ਦਲਵੀਰ ਸਿੰਘ, ਹਰਬੀਰ ਬੱਤਰਾ ,ਰਾਜ ਸੈਣੀ, ਜੇਮੋਧ ਨਿਰਭਰ ਅਤੇ ਗੁਰਬੀਰ ਬੱਤਰਾ ਨੇ ਕਿਸਾਨੀ ਸੰਘਰਸ਼ ਵਿਚ ਜਿੱਤ 'ਤੇ ਖੁਸ਼ੀ ਪ੍ਰਗਟ ਕਰਦਿਆਂ ਕਿਸਾਨ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕੀਤਾ।

cherry

This news is Content Editor cherry