ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰਿਆਂ ਦੀ ਵੀਡੀਓ ਵਾਇਰਲ

Thursday, Apr 18, 2024 - 11:50 AM (IST)

ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰਿਆਂ ਦੀ ਵੀਡੀਓ ਵਾਇਰਲ

ਅੰਮ੍ਰਿਤਸਰ (ਸਰਬਜੀਤ)-ਖਾਲਸਾ ਦੇ ਸਾਜਨਾ ਦਿਵਸ ਮੌਕੇ ਪਾਕਿਸਤਾਨ ਵਿਖੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਗਏ ਜਥੇ ਦੇ ਸ਼ਰਧਾਲੂਆਂ ਨੇ ਜਿੱਥੇ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਕੀਤੇ, ਉੱਥੇ ਹੀ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਆਗੂ ਅਤੇ ਖਾਲਸਥਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਦੀ ਇਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿਚ ਉਸ ਵੱਲੋਂ ਖਾਲਿਸਥਾਨ ਦੀ ਮੰਗ ਕਰਦੇ ਹੋਏ ਗੁਰਦੁਆਰਾ ਸਾਹਿਬ ਵਿਖੇ ‘ਖਾਲਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲਗਾਏ ਗਏ ਹਨ।

ਇਹ ਵੀ ਪੜ੍ਹੋ- ਤਰਨਤਾਰਨ ਤੋਂ ਵੱਡੀ ਖ਼ਬਰ: ਹਸਪਤਾਲ ਤੋਂ ਤੜਕੇ 2 ਵਜੇ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਰਾਜੂ ਸ਼ੂਟਰ

ਵੀਡੀਓ ਵਿਚ ਗੋਪਾਲ ਚਾਵਲਾ ਨੇ ਕਿਹਾ ਕਿ ਸਿੱਖ ਪਿਛਲੇ ਕਈ ਦਹਾਕਿਆਂ ਤੋਂ ਹਮੇਸ਼ਾ ਹੀ ਦੱਬਦੇ ਆਏ ਹਨ। ਇਨ੍ਹਾਂ ਨੂੰ ਅੱਜ ਤੱਕ ਆਜ਼ਾਦੀ ਦੀ ਖੁੱਲ੍ਹ ਨਹੀਂ ਮਿਲੀ ਹੈ। ਉਸ ਨੇ ਕਿਹਾ ਕਿ ਸਿੱਖ ਕੌਮ ਦਾ ਜਿੰਨੀ ਦੇਰ ਤੱਕ ਆਪਣਾ ਖਾਲਿਸਤਾਨ ਨਹੀਂ ਬਣ ਜਾਂਦਾ, ਓਨੀ ਦੇਰ ਤੱਕ ਅਸੀਂ ਇਸੇ ਤਰ੍ਹਾਂ ਜੁਲਮ ਸਹਿੰਦੇ ਰਹਾਂਗੇ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸੇਵਾ ਕੇਂਦਰ 'ਚ ਕੰਮ ਕਰਵਾਉਣ ਆਈ ਔਰਤ ਨੂੰ ਨੌਜਵਾਨ ਨੇ ਕਿਰਚਾਂ ਨਾਲ ਵੱਡਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News