ਸੜਕ 'ਤੇ ਡਾਂਸ ਕਰ ਰਿਹਾ ਸੀ ਅਫਰੀਕੀ-ਅਮਰੀਕੀ ਸ਼ਖਸ, ਪੁਲਸ ਨੇ ਕੀਤਾ ਗ੍ਰਿਫਤਾਰ

06/09/2020 10:08:46 PM

ਵਾਸ਼ਿੰਗਟਨ- ਅਮਰੀਕਾ ਦੇ ਉੱਤਰੀ ਕੈਲੀਫੋਰਨੀਆ ਵਿਚ ਇਕ ਗੈਰ-ਗੋਰੇ ਨੌਜਵਾਨ ਨੂੰ ਗਲੀ ਵਿਚ ਨੱਚਦੇ ਦੇਖਿਆ ਗਿਆ, ਜਿਸ ਤੋਂ ਬਾਅਦ ਪੁਲਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ। ਅਸਲ ਵਿਚ ਇਹ ਘਟਨਾ 23 ਮਈ ਦੀ ਦੱਸੀ ਜਾ ਰਹੀ ਹੈ, ਜਦੋਂ ਇਕ ਔਰਤ ਨੇ ਪੁਲਸ ਨੂੰ ਕਾਲ ਕਰਕੇ ਦੱਸਿਆ ਕਿ ਇਕ ਅਫਰੀਕੀ-ਅਮਰੀਕੀ ਵਿਅਕਤੀ ਸੜਕ 'ਤੇ ਨੱਚ ਰਿਹਾ ਹੈ ਤੇ ਉਸ ਦੇ ਨਾਲ ਬਦਤਮੀਜ਼ੀ ਕਰ ਰਿਹਾ ਹੈ।

ਸ਼ਨੀਵਾਰ ਨੂੰ ਜਾਰੀ ਵੀਡੀਓ ਵਿਚ ਸਾਫ ਦਿਖਾਈ ਦੇ ਰਿਹਾ ਹੈ ਕਿ ਪੁਲਸ ਅਧਿਕਾਰੀ ਗੈਰ-ਗੋਰੇ ਵਿਅਕਤੀ ਨੂੰ ਆਪਣੇ ਕੋਲ ਬੁਲਾਉਂਦੇ ਹਨ, ਉਸ ਤੋਂ ਪੁੱਛਗਿੱਛ ਕਰਦੇ ਹਨ ਤੇ ਵਿਅਕਤੀ ਆਪਣਾ ਨਾਂ ਮਾਲੀ ਵਾਟਕਿੰਸ ਦੱਸਦਾ ਹੈ ਤੇ ਪੁੱਛਗਿੱਛ ਵਿਚ ਉਸ ਨੇ ਦੱਸਿਆ ਕਿ ਉਹ ਨੱਚਦੇ ਹੋਏ ਕਸਰਤ ਕਰ ਰਿਹਾ ਸੀ। ਇਸ ਤੋਂ ਬਾਅਦ ਜਿਵੇਂ ਹੀ ਉਹ ਉਥੋਂ ਜਾਣ ਲੱਗਿਆ ਤਾਂ ਪੁਲਸ ਨੇ ਉਸ ਨੂੰ ਫੜਿਆ ਤੇ ਜ਼ਮੀਨ 'ਤੇ ਸੁੱਟ ਕੇ ਉਸ ਨੂੰ ਹੱਥਕੜੀ ਲਗਾ ਦਿੱਤੀ।

ਅਲਮੇੜਾ ਦੇ ਬੁਲਾਰੇ ਸਾਰਾ ਹੈਨਰੀ ਨੇ ਕਿਹਾ ਕਿ ਵਾਟਕਿੰਸ ਨੂੰ ਗ੍ਰਿਫਤਾਰ ਕੀਤਾ ਗਿਆ। ਹਾਲਾਂਕਿ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਪੁਲਸ ਕਰਮਚਾਰੀਆਂ 'ਤੇ ਕੋਈ ਕਾਰਵਾਈ ਕੀਤੀ ਹੈ ਜਾਂ ਨਹੀਂ। ਉਥੇ ਹੀ ਅਲਮੇੜਾ ਵਿਚ ਹੋਈ ਇਸ ਘਟਨਾ 'ਤੇ ਸ਼ਹਿਰ ਦੇ ਪੁਲਸ ਮੁਖੀ ਨੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।

ਦੱਸ ਦਈਏ ਕਿ ਅਮਰੀਕਾ ਵਿਚ ਗੈਰ-ਗੋਰੇ ਵਿਅਕਤੀ ਜਾਰਜ ਫਲਾਇਡ ਦੀ ਮੌਤ ਤੋਂ ਬਾਅਦ ਹਿੰਸਕ ਪ੍ਰਦਰਸ਼ਨ ਹੋ ਰਹੇ ਹਨ। ਲੋਕ ਸੜਕਾਂ 'ਤੇ ਉਤਰ ਕੇ ਅਮਰੀਕੀ ਪ੍ਰਸ਼ਾਸਨ ਤੇ ਪੁਲਸ ਕਰਮਚਾਰੀਆਂ ਦੇ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ। ਗੈਰ-ਗੋਰੇ ਵਿਅਕਤੀ ਜਾਰਜ ਫਲਾਇਡ ਦੀ ਮੌਤ ਨਾਲ ਅਮਰੀਕਾ ਵਿਚ ਵੱਖ-ਵੱਖ ਸ਼ਹਿਰਾਂ ਵਿਚ ਗੋਰੇ ਤੇ ਗੈਰ-ਗੋਰਿਆਂ ਨੂੰ ਲੈ ਕੇ ਵਿਵਾਦ ਵਧਦਾ ਜਾ ਰਿਹਾ ਹੈ।


Baljit Singh

Content Editor

Related News