ਵੀਅਤਨਾਮ ਨੇ ਬ੍ਰਿਟੇਨ, ਦਿ. ਅਫਰੀਕਾ ਦੀਆਂ ਉਡਾਣਾਂ ਕੀਤੀਆਂ ਮੁਅੱਤਲ
Wednesday, Jan 06, 2021 - 06:51 PM (IST)

ਹਨੋਈ-ਵੀਅਤਨਾਮ ਨੇ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਕਹਿਰ ਦੇ ਮੱਦੇਨਜ਼ਰ ਬ੍ਰਿਟੇਨ ਅਤੇ ਦੱਖਣੀ ਅਫਰੀਕਾ ਦੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ ਹਨ। ਵੀਅਤਨਾਮੀ ਪ੍ਰਧਾਨ ਮੰਤਰੀ ਗੁਏਨ ਜੁਆਨ ਫੂਕ ਨੇ ਮੰਗਲਵਾਰ ਨੂੰ ਇਸ ਦਾ ਐਲਾਨ ਕੀਤਾ। ਵੀ.ਐੱਨ. ਐਕਸਪ੍ਰੈੱਸ ਨੇ ਫੂਕ ਦੇ ਹਵਾਲੇ ਤੋਂ ਆਪਣੀ ਰਿਪੋਰਟ 'ਚ ਦੱਸਿਆ ਕਿ ਹੋਰ ਦੇਸ਼ਾਂ ਲਈ ਪਾਬੰਦੀ ਦੀ ਮਿਆਦ ਨਵੇਂ ਸਟ੍ਰੇਨ ਦੇ ਇਨਫੈਕਸ਼ਨ ਦੇ ਮਾਮਲਿਆਂ ਦੀ ਪੁਸ਼ਟੀ ਦੇ ਬਾਅਦ ਵਧਾਈ ਜਾਵੇਗੀ।
ਇਹ ਵੀ ਪੜ੍ਹੋ -ਨਾਈਜਰ ’ਚ ਜਾਨਲੇਵਾ ਹਮਲੇ ਪਿੱਛੋਂ ਤਿੰਨ ਦਿਨਾਂ ਕੌਮੀ ਸੋਗ
ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦਾ ਵੀਅਤਨਾਮ 'ਚ ਪਹਿਲਾ ਮਾਮਲਾ ਪਿਛਲੀ 22 ਦਸੰਬਰ ਨੂੰ ਸਾਹਮਣੇ ਆਇਆ ਸੀ, ਜਦੋਂ ਬ੍ਰਿਟੇਨ ਤੋਂ ਪਰਤੀ 44 ਸਾਲਾਂ ਬੀਬੀ ਨੂੰ ਇਸ ਨਾਲ ਇਨਫੈਕਟਿਡ ਹੋਣ ਦੀ ਪੁਸ਼ਟੀ ਹੋਈ। ਬੀਬੀ ਅਜੇ ਦੱਖਣੀ ਸੂਬੇ ਮੇਕੋਂਗ ਡੈਲਟਾ 'ਚ ਕੁਆਰੰਟੀਨ ਹੈ।
ਇਹ ਵੀ ਪੜ੍ਹੋ -ਨਾਈਜਰ ’ਚ ਜਾਨਲੇਵਾ ਹਮਲੇ ਪਿੱਛੋਂ ਤਿੰਨ ਦਿਨਾਂ ਕੌਮੀ ਸੋਗ
ਨੋਟ-ਇਸ ਖਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।