ਜਲੰਧਰ ਦੇ ਵਿਕਾਸ ਵਰਮਾ ਨੇ ਅਮਰੀਕਾ 'ਚ ਗੱਡੇ ਝੰਡੇ, ਜਿੱਤਿਆ ਗੋਲਡ ਮੈਡਲ
Monday, Nov 25, 2024 - 10:01 AM (IST)

ਨਿਊਯਾਰਕ (ਰਾਜ ਗੋਗਨਾ)- ਬੀਤੇ ਦਿਨ ਅਮਰੀਕਾ ਦੇ ਸੂਬੇ ਵਰਜੀਨੀਆ ਵਿਚ ਹੋਈ ਵਰਲਡ ਪਾਵਰ ਲਿਫਟਿੰਗ ਅਤੇ ਬੈੱਚ ਪ੍ਰੈੱਸ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵੱਖ-ਵੱਖ ਦੇਸ਼ਾਂ ਤੋਂ ਆਏ ਖਿਡਾਰੀਆਂ ਨੇ ਹਿੱਸਾ ਲਿਆ। ਭਾਰਤ ਤੋਂ ਪੰਜਾਬ ਦੇ ਜਲੰਧਰ ਸ਼ਹਿਰ ਦੇ ਨਿਵਾਸੀ ਵਿਕਾਸ ਵਰਮਾ ਨੇ ਆਪਣੇ ਭਾਰ ਦੇ ਵਰਗ ਵਿੱਚ 152.5 ਕਿਲੋਗ੍ਰਾਮ ਦੀ ਬੈਚ ਪ੍ਰੈੱਸ ਲਾ ਕੇ ਗੋਲਡ ਮੈਡਲ ਜਿੱਤਿਆ।
ਪੜ੍ਹੋ ਇਹ ਅਹਿਮ ਖ਼ਬਰ-Canada ਵੱਲੋਂ ਪੰਜਾਬੀਆਂ ਨੂੰ ਇਕ ਹੋਰ ਝਟਕਾ
ਗੱਲਬਾਤ ਦੋਰਾਨ ਗੋਲਡ ਮੈਡਲ ਜੇਤੂ ਵਿਕਾਸ ਵਰਮਾ ਨੇ ਦੱਸਿਆ ਕਿ ਇਸ ਗੋਲਡ ਮੈਡਲ ਦੇ ਸਿਹਰਾ ਮੇਰੇ ਮਾਰਗਦਰਸਕ ਅੰਤਰਰਾਸ਼ਟਰੀ ਪਾਵਰ ਲਿਫਟਰ ਅਜੈ ਗੋਗਨਾ ਭੁਲੱਥ ਨੂੰ ਜਾਂਦਾ ਹੈ। ਜਿੰਨਾਂ ਨੇ ਮੈਨੂੰ ਪਾਵਰਲਿਫਟਿੰਗ ਦੇ ਰਾਹ ਵੱਲ ਤੋਰਿਆ ਅਤੇ ਮੇਰੇ ਮਾਰਗ ਦਰਸ਼ਕ ਬਣੇ। ਇਸ ਤੋਂ ਪਹਿਲੇ ਵਿਕਾਸ ਵਰਮਾ ਸੰਨ 2022 ਵਿੱਚ ਦੁੱਬਈ ਅਤੇ ਸਲਵਾਕੀਆ ਵਿੱਚ ਹੋਏ ਮੁਕਾਬਲਿਆਂ ਵਿੱਚ ਵੀ ਦੋ ਗੋਲਡ ਮੈਡਲ ਜਿੱਤ ਚੁੱਕਿਆ ਹੈ। ਜੇਤੂ ਵਿਕਾਸ ਵਰਮਾ ਨੇ ਕਿਹਾ ਕਿ ਖੇਡਾਂ ਦੀ ਦੁਨੀਆ ਵਿੱਚ ਪੰਜਾਬੀਆਂ ਦੀ ਵੱਖਰੀ ਪਹਿਚਾਣ ਹੈ। ਪੰਜਾਬੀਆਂ ਨੇ ਖੇਡ ਜਗਤ ਵਿੱਚ ਵੱਡੇ ਮੁਕਾਮ ਹਾਸਲ ਕਰਕੇ ਦੁਨੀਆ ਭਰ ਵਿੱਚ ਆਪਣਾ ਨਾਂ ਚਮਕਾਇਆ ਹੈ। ਅਤੇ ਪੰਜਾਬ ਦੇ ਨੌਜਵਾਨ ਵੱਡੀਆਂ ਪ੍ਰਾਪਤੀਆਂ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।