ਵਿਲੈਤਰੀ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ

09/21/2017 12:47:59 PM

ਮਿਲਾਨ/ਇਟਲੀ(ਸਾਬੀ ਚੀਨੀਆ)— ਇਟਲੀ ਦੇ ਕਸਬਾ ਵਿਲੈਤਰੀ 'ਚ ਵੱਸਦੀਆਂ ਗੁਰਸਿੱਖ ਸੰਗਤਾਂ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਗੁਰੂ ਰਵਿਦਾਸ ਦਰਬਾਰ ਵਿਲੈਤਰੀ ਵਿਖੇ ਪੂਰੀ ਸ਼ਰਧਾ ਭਾਵਨਾ ਤੇ ਚੜ੍ਹਦੀ ਕਲਾ ਨਾਲ ਮਨਾਇਆ ਗਿਆ। ਇਸ ਮੌਕੇ ਪਾਠ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾਂ 'ਚ ਗਿਆਨੀ ਸੁਰਿੰਦਰ ਸਿੰਘ ਵੱਲੋਂ ਆਈਆਂ ਸੰਗਤਾਂ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਭਾਈ ਸਾਹਿਬ ਨੇ ਸੰਗਤ ਨੂੰ ਗੁਰੂ ਗ੍ਰੰਥ ਸਾਹਿਬ 'ਚ ਦਰਜ ਗੁਰਬਾਣੀ ਨੂੰ ਪੜ੍ਹ ਕੇ ਵਿਚਾਰ ਕਰ ਕੇ ਲਾਹਾ ਲੈਣ ਲਈ ਆਖਦੇ ਹੋਏ ਕਿਹਾ ਕਿ ਗੁਰੂ ਦੀ ਸ਼ਰਨ 'ਚ ਆਉਣ ਵਾਲੀਆਂ ਸੰਗਤਾਂ ਦੀਆਂ ਸਭ ਆਸਾਂ ਮੁਰਾਦਾਂ ਪੂਰੀਆਂ ਹੁੰਦੀਆਂ ਹਨ ਤੇ ਵਾਹਿਗੁਰੂ ਸਾਰਿਆਂ ਦੇ ਸਿਰਾਂ 'ਤੇ ਮਿਹਰ ਭਰਿਆ ਹੱਥ ਬਣਾਈ ਰੱਖਦੇ ਹਨ। ਇਸ ਮੌਕੇ ਸੇਵਾਵਾਂ ਵਿਚ ਹਿੱਸਾ ਪਾਉਣ ਵਾਲਿਆਂ ਦਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਪ੍ਰਬੰਧਕ ਕਮੇਟੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਸਮੂਹ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਗਈਆਂ।


Related News