ਫਾਇਰਿੰਗ ਦੌਰਾਨ ਅਦਾਲਤ ''ਚੋਂ ਨਿਕਲੇ ਇਮਰਾਨ ਖਾਨ, ਲਾਹੌਰ ਰਵਾਨਾ ਹੋਇਆ ਕਾਫਲਾ
Saturday, May 13, 2023 - 01:07 AM (IST)
ਇੰਟਰਨੈਸ਼ਨਲ ਡੈਸਕ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਇਸਲਾਮਾਬਾਦ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਦੇ ਕਰੀਬ 5 ਘੰਟੇ ਬਾਅਦ ਸਖ਼ਤ ਸੁਰੱਖਿਆ ਵਿਚਾਲੇ ਲਾਹੌਰ ਲਈ ਰਵਾਨਾ ਹੋਏ। ਜਦੋਂ ਇਮਰਾਨ ਦਾ ਕਾਫਲਾ ਲਾਹੌਰ ਲਈ ਰਵਾਨਾ ਹੋਣ ਵਾਲਾ ਸੀ ਤਾਂ ਅਦਾਲਤ ਦੇ ਬਾਹਰ ਪ੍ਰਦਰਸ਼ਨਕਾਰੀਆਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਰੁਕ-ਰੁਕ ਕੇ ਗੋਲ਼ੀਬਾਰੀ ਹੁੰਦੀ ਰਹੀ। ਪਾਕਿਸਤਾਨ ਦੇ ਸਥਾਨਕ ਮੀਡੀਆ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਨੇ ਇਕ ਵਾਹਨ ਨੂੰ ਵੀ ਅੱਗ ਲਗਾ ਦਿੱਤੀ। ਇਸ ਤੋਂ ਬਾਅਦ ਪੁਲਸ ਨੇ ਅੱਥਰੂ ਗੈਸ ਦੇ ਗੋਲ਼ੇ ਛੱਡੇ।
ਇਹ ਵੀ ਪੜ੍ਹੋ : ਇਸਲਾਮਾਬਾਦ ਹਾਈ ਕੋਰਟ ਨੇੜੇ ਤਾਬੜਤੋੜ ਫਾਇਰਿੰਗ, ਇਮਰਾਨ ਖਾਨ ਨੂੰ ਕੋਰਟ ਰੂਮ 'ਚ ਭੇਜਿਆ ਵਾਪਸ
ਦੱਸਿਆ ਜਾ ਰਿਹਾ ਹੈ ਕਿ ਇਮਰਾਨ ਖਾਨ ਨੂੰ ਹਾਈ ਕੋਰਟ ਦੇ ਪਿਛਲੇ ਪਾਸਿਓਂ ਬਾਹਰ ਕੱਢਿਆ ਗਿਆ। ਉਨ੍ਹਾਂ ਨੂੰ ਬਾਹਰ ਕੱਢਣ ਲਈ ਉਨ੍ਹਾਂ ਦੇ ਨਿੱਜੀ ਸੁਰੱਖਿਆ ਗਾਰਡ ਵਾਹਨਾਂ ਨਾਲ ਅਦਾਲਤ ਦੇ ਅੰਦਰ ਦਾਖ਼ਲ ਹੋਏ। ਹਿੰਸਾ ਦੀ ਖ਼ਬਰ ਮਿਲਦੇ ਹੀ ਇਮਰਾਨ ਖਾਨ ਨੇ ਆਪਣੇ ਸਮਰਥਕਾਂ ਨੂੰ ਸ਼ਾਂਤੀ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਆਈਜੀ ਨੂੰ ਚਿਤਾਵਨੀ ਵੀ ਦਿੱਤੀ ਕਿ ਉਨ੍ਹਾਂ ਨੇ ਲਾਹੌਰ ਰਵਾਨਾ ਹੋਣਾ ਹੈ, ਇਸ ਲਈ 15 ਮਿੰਟਾਂ ਵਿੱਚ ਰਸਤਾ ਖਾਲੀ ਕਰੋ। ਦੱਸਿਆ ਜਾ ਰਿਹਾ ਹੈ ਕਿ ਇਸਲਾਮਾਬਾਦ ਹਾਈ ਕੋਰਟ ਦੇ ਬਾਹਰ ਵੀ ਧਮਾਕਾ ਹੋਇਆ।
ਇਹ ਵੀ ਪੜ੍ਹੋ : ਲਿੰਡਾ ਯਾਕਾਰਿਨੋ ਬਣੀ ਟਵਿੱਟਰ ਦੀ ਨਵੀਂ CEO, ਐਲਨ ਮਸਕ ਨੇ ਕੀਤਾ ਐਲਾਨ
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।