ਇਮਰਾਨ 'ਤੇ ਜਾਨਲੇਵਾ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਭੜਕੀ ਹਿੰਸਾ, ਨੈਸ਼ਨਲ ਹਾਈਵੇਅ ਜਾਮ

Thursday, Nov 03, 2022 - 08:38 PM (IST)

ਇਮਰਾਨ 'ਤੇ ਜਾਨਲੇਵਾ ਹਮਲੇ ਤੋਂ ਬਾਅਦ ਪਾਕਿਸਤਾਨ 'ਚ ਭੜਕੀ ਹਿੰਸਾ, ਨੈਸ਼ਨਲ ਹਾਈਵੇਅ ਜਾਮ

ਪੇਸ਼ਾਵਰ : ਪਾਕਿਸਤਾਨ ਤਹਿਰੀਕ-ਏ-ਇਨਸਾਨ ਦੇ ਮੁਖੀ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ 'ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਦੇਸ਼ 'ਚ ਹਿੰਸਾ ਭੜਕ ਗਈ ਹੈ। ਪਾਕਿਸਤਾਨ ਦੇ ਸਿਆਲਕੋਟ ਵਿੱਚ ਹੋਏ ਹਮਲੇ ਤੋਂ ਭੜਕੇ ਇਮਰਾਨ ਖਾਨ ਦੇ ਸਮਰਥਕਾਂ ਨੇ ਰਾਸ਼ਟਰੀ ਰਾਜਮਾਰਗ ਜਾਮ ਕਰ ਦਿੱਤਾ। ਡਾਨ ਨਿਊਜ਼ ਟੀਵੀ ਨੇ ਦੱਸਿਆ ਕਿ ਅਣਪਛਾਤੇ ਹਮਲਾਵਰਾਂ ਨੇ ਵਜ਼ੀਰਾਬਾਦ ਦੇ 'ਅੱਲ੍ਹਾ ਹੂ ਚੌਕ' ਨੇੜੇ ਇਮਰਾਨ ਖਾਨ ਦੇ ਬਖਤਰਬੰਦ ਕੰਟੇਨਰ 'ਤੇ ਗੋਲੀਆਂ ਚਲਾਈਆਂ।

ਇਹ ਵੀ ਪੜ੍ਹੋ : Jio ਕੋਰ ਨੈੱਟਵਰਕ ਸਾਲਿਊਸ਼ਨ ਨੇ ਲੰਡਨ ’ਚ ਜਿੱਤਿਆ ਵੱਕਾਰੀ ‘ਕਲਾਊਡ ਨੇਟਿਵ ਐਵਾਰਡ’

PunjabKesari

ਹਾਲਾਂਕਿ ਇਮਰਾਨ ਖਾਨ ਇਸ ਹਮਲੇ 'ਚ ਵਾਲ-ਵਾਲ ਬਚ ਗਏ। ਪਾਕਿਸਤਾਨ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਵਜ਼ੀਰਾਬਾਦ ਦੇ ਜ਼ਫਰ ਅਲੀ ਖਾਨ ਚੌਕ ਨੇੜੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (PTI) ਦੇ ਚੇਅਰਮੈਨ ਇਮਰਾਨ ਖਾਨ ਦੇ ਕੰਟੇਨਰ ਨੇੜੇ ਗੋਲੀਬਾਰੀ ਹੋਈ। ਏਆਰਵਾਈ ਨਿਊਜ਼ ਮੁਤਾਬਕ ਇਮਰਾਨ ਖਾਨ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਖਤਰੇ ਤੋਂ ਬਾਹਰ ਹਨ।

ਇਹ ਵੀ ਪੜ੍ਹੋ : ਰਾਸ਼ਟਰਪਤੀ ਮੁਰਮੂ ਨੇ ਆਈਜ਼ੌਲ 'ਚ ਇੰਡੀਅਨ ਇੰਸਟੀਚਿਊਟ ਆਫ਼ ਮਾਸ ਕਮਿਊਨੀਕੇਸ਼ਨ ਕੈਂਪਸ ਦਾ ਕੀਤਾ ਉਦਘਾਟਨ

PunjabKesari

ਇਮਰਾਨ ਖਾਨ 'ਤੇ ਹੋਏ ਜਾਨਲੇਵਾ ਹਮਲੇ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦਾ ਬਿਆਨ ਵੀ ਸਾਹਮਣੇ ਆਇਆ ਹੈ। ਉਨ੍ਹਾਂ ਇਸ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਘਟਨਾ ਦੀ ਤੁਰੰਤ ਰਿਪੋਰਟ ਵੀ ਮੰਗੀ ਹੈ। ਸ਼ਾਹਬਾਜ਼ ਸ਼ਰੀਫ ਨੇ ਗ੍ਰਹਿ ਮੰਤਰੀ ਰਾਣਾ ਸਨਾਉੱਲਾ ਨੂੰ ਆਈਜੀ ਪੁਲਸ ਅਤੇ ਮੁੱਖ ਸਕੱਤਰ ਪੰਜਾਬ ਤੋਂ ਤੁਰੰਤ ਰਿਪੋਰਟ ਮੰਗਣ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ : ਅਰੁਣਾਚਲ ਪ੍ਰਦੇਸ਼ ਦੇ ਨਵੇਂ ਹਵਾਈ ਅੱਡੇ ਦਾ ਨਾਂ 'ਡੋਨੀ ਪੋਲੋ', ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ

PunjabKesari

ਦੱਸ ਦੇਈਏ ਕਿ ਇਮਰਾਨ ਖਾਨ ਲਾਹੌਰ ਤੋਂ ਇਸਲਾਮਾਬਾਦ ਤੱਕ ਮਾਰਚ ਕੱਢ ਰਹੇ ਸਨ। ਇਸ ਦੌਰਾਨ ਉਹ ਜਿਸ ਗੱਡੀ ਵਿੱਚ ਜਾ ਰਹੇ ਸਨ, ਉਸ ਦੇ ਨੇੜੇ ਗੋਲੀਬਾਰੀ ਹੋਈ। ਇਸ ਹਮਲੇ ਤੋਂ ਬਾਅਦ ਇਮਰਾਨ ਖਾਨ ਨੂੰ ਉਸ ਗੱਡੀ 'ਚੋਂ ਉਤਾਰ ਕੇ ਕਾਰ ਵਿੱਚ ਬਿਠਾਇਆ ਗਿਆ। ਹਮਲਾਵਰਾਂ ਨੂੰ ਫੜ ਲਿਆ ਗਿਆ ਹੈ। 4 ਹੋਰ ਲੋਕ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News