ਪਾਕਿਸਤਾਨ : ਇਮਰਾਨ ਨੂੰ ਅਯੋਗ ਕਰਾਰ ਦੇਣ ’ਤੇ ਹਿੰਸਾ, ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਫਾਇਰਿੰਗ
Saturday, Oct 22, 2022 - 01:43 PM (IST)
ਇਸਲਾਮਬਾਦ (ਇੰਟ, ਅਨਸ)– ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਵੱਡਾ ਝਟਕਾ ਲੱਗਾ ਹੈ। ਪਾਕਿਸਤਾਨ ਚੋਣ ਕਮਿਸ਼ਨ ਨੇ ਇਮਰਾਨ ਖਾਨ ’ਤੇ ਚੋਣ ਲੜਨ ’ਤੇ ਰੋਕ ਲਗਾ ਦਿੱਤੀ ਹੈ। ਇਹੀ ਨਹੀਂ, ਉਨ੍ਹਾਂ ਨੂੰ ਕਿਸੇ ਜਨਤਕ ਅਹੁਦੇ ਨੂੰ ਵੀ ਹਾਸਲ ਕਰਨ ਤੋਂ ਰੋਕ ਦਿੱਤਾ ਗਿਆ ਹੈ। ਇਮਰਾਨ ਖਾਨ ਨੂੰ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਹਮਾਇਤੀਆਂ ਨੇ ਹੰਗਾਮਾ ਖੜ੍ਹਾ ਕਰ ਦਿੱਤਾ।
ਇਹ ਵੀ ਪੜ੍ਹੋ– Instagram ਯੂਜ਼ਰਜ਼ ਸਾਵਧਾਨ! ਟ੍ਰੋਲ ਕਰਨ ਵਾਲਿਆਂ ਨੂੰ ਲੈ ਕੇ ਕੰਪਨੀ ਨੇ ਲਿਆ ਅਹਿਮ ਫ਼ੈਸਲਾ
ਇਹ ਵੀ ਪੜ੍ਹੋ– ਗੂਗਲ ਦਾ ਯੂਜ਼ਰਜ਼ ਨੂੰ ਦੀਵਾਲੀ ਦਾ ਸ਼ਾਨਦਾਰ ਤੋਹਫ਼ਾ, ਆਨਲਾਈਨ ਜਗਾ ਸਕੋਗੇ ਦੀਵੇ, ਜਾਣੋ ਕਿਵੇਂ
ਇਸਲਾਮਾਬਾਦ ਵਿਚ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਵਿਖਾਵਾਕਾਰੀਆਂ ਨੇ ਫਾਇਰਿੰਗ ਕਰ ਦਿੱਤੀ, ਹਾਲਾਂਕਿ ਪੁਲਸ ਨੇ ਫਾਇਰਿੰਗ ਕਰਨ ਵਾਲੇ ਨੂੰ ਗ੍ਰਿਫਤਾਰ ਕਰ ਲਿਆ। ਇਮਰਾਨ ਖਾਨ ’ਤੇ ਇਹ ਕਾਰਵਾਈ ਤੋਸ਼ਾਖਾਨਾ (ਜਨਤਕ ਜਾਇਦਾਦ ਮਾਮਲਾ) ਮਾਮਲੇ ਵਿਚ ਕੀਤੀ ਗਈ ਹੈ। ਇਮਰਾਨ ਖਾਨ ’ਤੇ ਦੋਸ਼ ਹੈ ਕਿ ਉਨ੍ਹਾਂ ਪ੍ਰਧਾਨ ਮੰਤਰੀ ਅਹੁਦੇ ’ਤੇ ਰਹਿਣ ਦੌਰਾਨ ਅਤੇ ਅਹੁਦਾ ਛੱਡਣ ਤੋਂ ਬਾਅਦ ਤੋਸ਼ਾਖਾਨਾ ਤੋਂ ਗਿਫਟ ਕੱਢੇ ਅਤੇ ਵੇਚ ਦਿੱਤੇ, ਹਾਲਾਂਕਿ ਇਮਰਾਨ ਖਾਨ ਦੀ ਪਾਰਟੀ ਦੇ ਕਿਹਾ ਹੈ ਕਿ ਉਹ ਚੋਣ ਕਮਿਸ਼ਨ ਦੇ ਫੈਸਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਵੇਗੀ।
ਇਹ ਵੀ ਪੜ੍ਹੋ– ਯੂਟਿਊਬ ’ਤੇ ਹੁਣ ਫ੍ਰੀ ’ਚ ਵੇਖ ਸਕੋਗੇ 4K ਵੀਡੀਓ, ਜਾਣੋ ਕੀ ਹੈ ਕੰਪਨੀ ਦਾ ਪਲਾਨ
ਇਹ ਵੀ ਪੜ੍ਹੋ– ਜੀਓ ਦਾ ਦੀਵਾਲੀ ਧਮਾਕਾ! ਬਜਟ ਫੋਨ ਨਾਲੋਂ ਵੀ ਸਸਤਾ ਲੈਪਟਾਪ ਕੀਤਾ ਲਾਂਚ
ਕਾਨੂੰਨ ਮੁਤਾਬਕ ਇਮਰਾਨ ਵਲੋਂ ਵੇਚੇ ਗਏ ਗਿਫਟ ਰਾਸ਼ਟਰ ਦੀ ਜਾਇਦਾਦ ਹੁੰਦੀ ਹੈ ਅਤੇ ਉਨ੍ਹਾਂ ਦੀ ਨਿੱਜੀ ਵਰਤੋਂ ਨਹੀਂ ਕੀਤੀ ਜਾ ਸਕਦੀ। ਚੋਣ ਕਮਿਸ਼ਨ ਦੇ ਇਸ ਫੈਸਲੇ ਨੂੰ ਇਮਰਾਨ ਖਾਨ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ ਕਿਉਂਕਿ ਜੇਕਰ ਕੋਰਟ ਤੋਂ ਉਨ੍ਹਾਂ ਨੂੰ ਰਾਹਤ ਨਹੀਂ ਮਿਲਦੀ ਹੈ ਤਾਂ ਉਹ ਜੀਵਨ ਵਿਚ ਨਾ ਤਾਂ ਕੋਈ ਚੋਣ ਲੜ ਸਕਣਗੇ ਅਤੇ ਨਾ ਹੀ ਕੋਈ ਜਨਤਕ ਅਹੁਦਾ ਹਾਸਲ ਕਰ ਸਕਣਗੇ।
ਇਹ ਵੀ ਪੜ੍ਹੋ– iPhone 12 Mini ’ਤੇ ਬੰਪਰ ਆਫਰ, ਸਿਰਫ਼ ਇੰਨੇ ਰੁਪਏ ’ਚ ਖ਼ਰੀਦ ਸਕੋਗੇ ਫੋਨ