ਬੰਗਲਾਦੇਸ਼ ''ਚ ਸਰਕਾਰੀ ਨੌਕਰੀਆਂ ''ਚ ਰਾਖਵੇਂਕਰਨ ਨੂੰ ਲੈ ਕੇ ਹਿੰਸਾ, 6 ਲੋਕਾਂ ਦੀ ਮੌਤ

Wednesday, Jul 17, 2024 - 12:41 AM (IST)

ਬੰਗਲਾਦੇਸ਼ ''ਚ ਸਰਕਾਰੀ ਨੌਕਰੀਆਂ ''ਚ ਰਾਖਵੇਂਕਰਨ ਨੂੰ ਲੈ ਕੇ ਹਿੰਸਾ, 6 ਲੋਕਾਂ ਦੀ ਮੌਤ

ਢਾਕਾ : ਸਰਕਾਰੀ ਨੌਕਰੀਆਂ ਵਿਚ ਰਾਖਵੇਂਕਰਨ ਦੀ ਵਿਵਸਥਾ ਵਿਚ ਸੁਧਾਰ ਦੀ ਮੰਗ ਨੂੰ ਲੈ ਕੇ ਬੰਗਲਾਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿਚ ਪ੍ਰਦਰਸ਼ਨ ਕਰ ਰਹੇ ਲੋਕਾਂ ਅਤੇ ਪੁਲਸ ਵਿਚਾਲੇ ਹੋਈ ਝੜਪ 'ਚ ਮੰਗਲਵਾਰ ਨੂੰ 3 ਵਿਦਿਆਰਥੀਆਂ ਸਮੇਤ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਜ਼ਿਆਦਾ ਹੋਰ ਲੋਕ ਜ਼ਖਮੀ ਹੋ ਗਏ। ਅਧਿਕਾਰੀਆਂ ਨੂੰ ਮੰਗਲਵਾਰ ਨੂੰ ਚਾਰ ਵੱਡੇ ਸ਼ਹਿਰਾਂ ਵਿਚ ਅਰਧ ਸੈਨਿਕ ਬਲ ਬਾਰਡਰ ਗਾਰਡ ਬੰਗਲਾਦੇਸ਼ (ਬੀਜੀਬੀ) ਦੇ ਜਵਾਨਾਂ ਨੂੰ ਬੁਲਾਉਣ ਲਈ ਮਜਬੂਰ ਹੋਣਾ ਪਿਆ। ਇਸ ਤੋਂ ਪਹਿਲਾਂ ਦੇਸ਼ ਭਰ ਵਿਚ ਪਬਲਿਕ ਯੂਨੀਵਰਸਿਟੀ ਕੈਂਪਸ 'ਚ ਸੈਂਕੜੇ ਪੁਲਸ ਮੁਲਾਜ਼ਮ ਰਾਤ ਭਰ ਤਾਇਨਾਤ ਰਹੇ।

ਪੁਲਸ ਅਤੇ ਮੀਡੀਆ ਨੇ ਰਾਜਧਾਨੀ ਢਾਕਾ, ਚਟੋਗ੍ਰਾਮ ਅਤੇ ਉੱਤਰ-ਪੱਛਮੀ ਰੰਗਪੁਰ ਵਿਚ ਚਾਰ ਤੋਂ ਬਾਅਦ ਰਾਜਧਾਨੀ ਢਾਕਾ ਅਤੇ ਉੱਤਰ-ਪੂਰਬੀ ਬੰਦਰਗਾਹ ਸ਼ਹਿਰ ਚਟੋਗ੍ਰਾਮ 'ਚ ਦੋ ਹੋਰ ਮੌਤਾਂ ਦੀ ਰਿਪੋਰਟ ਕੀਤੀ ਹੈ। ਰਿਪੋਰਟਾਂ ਮੁਤਾਬਕ ਮਰਨ ਵਾਲਿਆਂ ਵਿਚ ਘੱਟੋ-ਘੱਟ ਤਿੰਨ ਵਿਦਿਆਰਥੀ ਸ਼ਾਮਲ ਹਨ। ਅਧਿਕਾਰੀਆਂ ਨੂੰ ਮੰਗਲਵਾਰ ਨੂੰ ਚਾਰ ਵੱਡੇ ਸ਼ਹਿਰਾਂ ਵਿਚ ਅਰਧ ਸੈਨਿਕ ਬਲ ਬਾਰਡਰ ਗਾਰਡ ਬੰਗਲਾਦੇਸ਼ (ਬੀਜੀਬੀ) ਦੇ ਜਵਾਨਾਂ ਨੂੰ ਬੁਲਾਉਣ ਲਈ ਮਜਬੂਰ ਹੋਣਾ ਪਿਆ। ਇਸ ਤੋਂ ਪਹਿਲਾਂ ਦੇਸ਼ ਭਰ ਵਿਚ ਪਬਲਿਕ ਯੂਨੀਵਰਸਿਟੀ ਕੈਂਪਸ ਵਿਚ ਸੈਂਕੜੇ ਪੁਲਸ ਮੁਲਾਜ਼ਮ ਰਾਤ ਭਰ ਤਾਇਨਾਤ ਰਹੇ। ਇਸ ਦੌਰਾਨ ਸਰਕਾਰ ਨੇ ਵਧਦੀ ਹਿੰਸਾ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਪੂਜਾ ਖੇਡਕਰ ਨੇ ਪੁਣੇ ਦੇ ਡੀਐੱਮ ਖ਼ਿਲਾਫ਼ ਦਰਜ ਕਰਵਾਇਆ ਛੇੜਛਾੜ ਦਾ ਮੁਕੱਦਮਾ, ਤਬਾਦਲੇ ਦਾ ਦਿੱਤਾ ਸੀ ਹੁਕਮ

ਸਿੱਖਿਆ ਮੰਤਰਾਲੇ ਦੇ ਬੁਲਾਰੇ ਨੇ ਕਿਹਾ, "ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਸੈਕੰਡਰੀ ਅਤੇ ਉੱਚ ਸੈਕੰਡਰੀ ਸਿੱਖਿਆ ਵਿਭਾਗ ਦੇ ਅਧੀਨ ਸਾਰੇ ਹਾਈ ਸਕੂਲ, ਕਾਲਜ, ਮਦਰੱਸੇ ਅਤੇ ਪੌਲੀਟੈਕਨਿਕ ਸੰਸਥਾਵਾਂ ਅਗਲੇ ਹੁਕਮਾਂ ਤੱਕ ਬੰਦ ਰਹਿਣਗੀਆਂ।" ਝੜਪ ਸੋਮਵਾਰ ਨੂੰ ਉਦੋਂ ਸ਼ੁਰੂ ਹੋਈ ਜਦੋਂ ਸੱਤਾਧਾਰੀ ਅਵਾਮੀ ਲੀਗ ਵਿਦਿਆਰਥੀ ਮੋਰਚੇ ਦੇ ਵਰਕਰ ਪ੍ਰਦਰਸ਼ਨਕਾਰੀਆਂ ਨਾਲ ਆਹਮੋ-ਸਾਹਮਣੇ ਹੋ ਗਏ। ਪ੍ਰਦਰਸ਼ਨਕਾਰੀ ਇਸ ਗੱਲ 'ਤੇ ਜ਼ੋਰ ਦੇ ਰਹੇ ਸਨ ਕਿ ਮੌਜੂਦਾ ਰਾਖਵਾਂਕਰਨ ਪ੍ਰਣਾਲੀ ਹੋਣਹਾਰ ਵਿਦਿਆਰਥੀਆਂ ਨੂੰ ਸਰਕਾਰੀ ਸੇਵਾਵਾਂ ਵਿਚ ਭਰਤੀ ਹੋਣ ਤੋਂ ਕਾਫੀ ਹੱਦ ਤੱਕ ਰੋਕ ਰਹੀ ਹੈ।

ਪ੍ਰਦਰਸ਼ਨਕਾਰੀਆਂ ਨੇ ਚਾਰ ਮਹੱਤਵਪੂਰਨ ਸ਼ਹਿਰਾਂ ਕੇਂਦਰੀ ਢਾਕਾ, ਉੱਤਰ-ਪੱਛਮੀ ਰਾਜਸ਼ਾਹੀ, ਦੱਖਣ-ਪੱਛਮੀ ਖੁਲਨਾ ਅਤੇ ਚਟੋਗ੍ਰਾਮ ਵਿਚ ਹਾਈਵੇਅ ਅਤੇ ਰੇਲ ਮਾਰਗਾਂ ਨੂੰ ਬੰਦ ਕਰ ਦਿੱਤਾ। ਢਾਕਾ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪਹਿਲੀ ਅਤੇ ਦੂਜੀ ਜਮਾਤ ਦੀਆਂ ਸਰਕਾਰੀ ਨੌਕਰੀਆਂ ਵਿਚ ਭਰਤੀ ਨੂੰ ਲੈ ਕੇ ਹਫ਼ਤੇ ਭਰ ਦੇ ਵਿਰੋਧ ਪ੍ਰਦਰਸ਼ਨ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਵਿਦਿਆਰਥੀਆਂ ਦੀ ਮੰਗ ਹੈ ਕਿ ਮੌਜੂਦਾ ਰਾਖਵਾਂਕਰਨ ਪ੍ਰਣਾਲੀ ਵਿਚ ਸੁਧਾਰ ਕੀਤਾ ਜਾਵੇ ਅਤੇ ਪ੍ਰਤਿਭਾ ਦੇ ਆਧਾਰ ’ਤੇ ਸੀਟਾਂ ਭਰੀਆਂ ਜਾਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

DILSHER

Content Editor

Related News