ਬੱਤੀਪਾਲੀਆ ''ਚ 28 ਅਪ੍ਰੈਲ ਨੂੰ ਸਜੇਗਾ ਵਿਸ਼ਾਲ ਨਗਰ ਕੀਰਤਨ

04/24/2019 11:36:28 AM

ਮਿਲਾਨ, (ਸਾਬੀ ਚੀਨੀਆ)— ਖਾਲਸਾ ਦਿਵਸ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਦੱਖਣੀ ਇਟਲੀ ਦੇ ਸ਼ਹਿਰ ਬੱਤੀਪਾਲੀਆ 'ਚ 28 ਅਪ੍ਰੈਲ ਦਿਨ ਐਤਵਾਰ ਨੂੰ ਪੂਰੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਸਜਾਇਆ ਰਿਹਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਸੰਗਤ ਸਭਾ ਬੱਤੀਪਾਲੀਆ ਦੀ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਸੁਲਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ ਉਪਰੰਤ ਬੱਤੀਪਾਲੀਆ ਸ਼ਹਿਰ ਦੀ ਪਰਿਕਰਮਾ ਕੀਤੀ ਜਾਵੇਗੀ। ਇਸ ਮੌਕੇ ਪੰਥ ਪ੍ਰਸਿੱਧ ਰਾਗੀ ਢਾਡੀ ਅਤੇ ਕਵੀਸ਼ਰੀ ਜੱਥੇ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਣਗੇ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਗੁਰੂ ਸਾਹਿਬ ਦੇ ਜਝਾਰੂ ਸਿੰਘ ਗਤਕਾ ਕਲਾ ਦੇ ਜੌਹਰ ਵਿਖਾਉਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਟਲੀ ਦੀ ਸਭ ਤੋਂ ਵੱਡੀ ਸਟੇਟ ਕੰਪਾਨੀਆਂ ਵਿਚ ਕਰਵਾਇਆ ਜਾਣ ਵਾਲਾ ਇਕੋ-ਇਕ ਨਗਰ ਕੀਰਤਨ ਹੈ, ਜਿਸ 'ਚ ਸੰਗਤਾਂ ਦੂਰੋਂ-ਨੇੜਿਓਂ ਪੁੱਜ ਕੇ ਰੌਣਕਾਂ ਨੂੰ ਚਾਰ ਚੰਨ ਲਾਉਣਗੀਆਂ।


Related News