ਜਦੋਂ ਖਾਲਸਾਈ ਰੰਗ ''ਚ ਰੰਗਿਆ ਜੋ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜਿਆ ਇਟਲੀ ਦਾ ਸ਼ਹਿਰ ਕਸਤੇਨੇਦਲੋ
Sunday, Apr 02, 2023 - 12:54 PM (IST)
ਮਿਲਾਨ/ਇਟਲੀ (ਸਾਬੀ ਚੀਨੀਆ): ਬਰੇਸ਼ੀਆਂ ਵਿੱਚ ਪੈਂਦੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਕਸਤੇਨੇਦਲੋ ਦੁਆਰਾ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸਾਈ ਸ਼ਾਨੋ ਸ਼ੋਕਤ ਨਾਲ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਹੋਈ। ਇਸ ਮੌਕੇ ਵੱਡੇ ਠਾਠਾਂ ਮਾਰਦੇ ਇਕੱਠ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਅਗਾਵਾਈ ਪੰਜ ਪਿਆਰਿਆਂ ਦੁਆਰਾ ਕੀਤੀ ਗਈ। ਨਗਰ ਕੀਰਤਨ ਦੌਰਾਨ ਸੰਗਤਾਂ ਦੁਆਰਾ ਬੋਲੇ ਸੋ ਨਿਹਾਲ ਦੇ ਜੈਕਾਰੇ ਲਗਾਏ ਗਏ।
ਪੜ੍ਹੋ ਇਹ ਅਹਿਮ ਖ਼ਬਰ-ਖਾਲਿਸਤਾਨੀ ਸਮਰਥਕਾਂ ਨੇ ਆਸਟ੍ਰੇਲੀਆ 'ਚ 'ਵਿਸਾਖੀ ਪ੍ਰੋਗਰਾਮ' 'ਚ ਪਾਇਆ ਵਿਘਨ
ਸਿੱਖ ਸੰਗਤਾ ਵਿੱਚ ਨਗਰ ਕੀਰਤਨ ਪ੍ਰਤੀ ਭਾਰੀ ਉਤਸ਼ਾਹ ਵੇਖਿਆ ਗਿਆ। ਕਵਸ਼ੀਰੀ ਅਤੇ ਕੀਰਤਨੀ ਜੱਥਿਆ ਦੁਆਰਾ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ। ਗੱਤਕਾ ਅਕੈਦਮੀ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਬਨਿਅੋਲੋਮੇਲਾ ਦੇ ਸਿੰਘਾਂ ਵੱਲੋਂ ਗਤਕੇ ਦੇ ਜੌਹਰ ਵਿਖਾਏ ਗਏ। ਸ਼ਾਮ ਨੂੰ ਕਸਤੇਨੇਦਲੋ ਦੇ ਵੱਖ-ਵੱਖ ਸਥਾਨਾ ਤੋਂ ਹੁੰਦਾ ਹੋਇਆ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਉਪਰੰਤ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ। ਭਾਈ ਸੁਖਬੀਰ ਸਿੰਘ ਭੌਰ ਦੇ ਢਾਡੀ ਜੱਥੇ ਦੁਆਰਾ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪ੍ਰਬੰਧਕਾਂ ਵੱਲੋਂ ਇਸ ਮਹਾਨ ਕਾਰਜ ਲਈ ਸਹਿਯੋਗ ਦੇਣ ਵਾਲੀਆਂ ਸਮੂਹ ਸੰਗਤਾਂ ਅਤੇ ਸੰਸਥਾਵਾਂ ਦਾ ਧੰਨਵਾਦ ਕੀਤਾ। ਵੱਡੀ ਗਿਣਤੀ ਵਿੱਚ ਇਲਾਕੇ ਭਰ ਤੋਂ ਗੁਰਦੁਆਰਾ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਪੁੱਜੀਆਂ। ਜਿਹਨਾਂ ਦਾ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੀ ਬਖਸ਼ਿਸ਼ ਸਿਰੋਪਾੳ ਨਾਲ ਸਨਮਾਨ ਵੀ ਕੀਤਾ ਗਿਆ। ਨਗਰ ਕੀਰਤਨ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਸੇਵਾਵਾਂ ਪ੍ਰਤੀ ਟਰਾਫੀਆਂ ਭੇਂਟ ਕੀਤੀਆਂ ਗਈਆਂ।
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।