ਖਰਾਬ ਮੌਸਮ ਦੇ ਬਾਵਜੂਦ ਵੀ ਪਾਰਮਾਂ ਵਿਖੇ ਸਜਿਆ ਵਿਸ਼ਾਲ ਨਗਰ ਕੀਰਤਨ

Monday, Oct 21, 2024 - 05:08 PM (IST)

ਰੋਮ (ਕੈਂਥ)- ਗੁਰਦੁਆਰਾ ਦਰਬਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਰਮਾ ਦੀਆ ਸਮੂਹ ਸੰਗਤਾਂ ਅਤੇ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀਆਂ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ। ਦੀਵਾਨਾਂ ਵਿੱਚ ਢਾਡੀ ਜਥਾ ਭਾਈ ਸੁਖਵੀਰ ਸਿੰਘ ਭੌਰ ਦੇ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਰਾਹੀਂ ਗੁਰੂ ਜਸ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। ਉਪੰਰਤ ਮੌਸਮ ਖਰਾਬ ਹੋਣ ਦੇ ਬਾਵਜੂਦ ਵੀ ਨਗਰ ਗੁਰਦੁਆਰਾ ਸਾਹਿਬ ਤੋਂ ਸਜਾਇਆ ਗਿਆ। ਭਾਰੀ ਮੀਂਹ ਦੇ ਬਾਵਜੂਦ ਵੀ ਸੰਗਤਾਂ ਛਤਰੀਆਂ ਲੈ ਕੇ ਗੁਰੂ ਸਾਹਿਬ ਜੀ ਦੇ ਪਿਆਰ ਵਿੱਚ ਖੀਵੀਆਂ ਹੋਈਆਂ ਵਾਹਿਗੁਰੂ ਗੁਰਮੰਤ੍ਰ ਦਾ ਜਾਪ ਕਰਦੀਆਂ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸੁਸ਼ੋਭਿਤ ਪਾਲਕੀ ਦੇ ਪਿੱਛੇ-ਪਿੱਛੇ ਸ਼ਹਿਰ ਦੀ ਪਰਿਕਰਮਾ ਕਰ ਰਹੀਆਂ ਸਨ। 

PunjabKesari

ਪੜ੍ਹੋ ਇਹ ਅਹਿਮ ਖ਼ਬਰ- ਇਸ ਦੇਸ਼ 'ਚ ਪੈਦਲ ਚੱਲਣ ਵਾਲੇ ਲੋਕਾਂ 'ਤੇ ਲੱਗਿਆ ਭਾਰੀ ਜ਼ੁਰਮਾਨਾ

ਮਿਸਲ ਸ਼ਹੀਦਾਂ ਗਤਕਾ ਅਕੈਡਮੀ ਦੇ ਸਿੰਘਾਂ ਅਤੇ ਸਿੰਘਣੀਆਂ ਵੱਲੋਂ ਵਰ੍ਹਦੇ ਮੀਂਹ ਵਿੱਚ ਹੀ ਗਤਕੇ ਦੇ ਅਦਭੁੱਤ ਜੌਹਰ ਦਿਖਾਏ ਗਏ। ਇਸ‌ ਮੌਕੇ ਪ੍ਰਸ਼ਾਸਨ ਵੱਲੋਂ ਵੀ ਆਪਣਾ ਰੋਲ ਬਾਖੂਬੀ ਨਿਭਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਗੁਰਮੀਤ ਸਿੰਘ ਅਤੇ ਅਰਵਿੰਦਰਜੀਤ ਸਿੰਘ ਗੁਰਮੱਖ ਸਿੰਘ ਜੌਹਲ,ਜਸਪਾਲ ਸਿੰਘ, ਬਾਬਾ ਬੂਟਾ ਸਿੰਘ, ਗੁਰਬੀਰ ਸਿੰਘ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਇਸ ਨਗਰ ਕੀਰਤਨ ਵਿੱਚ ਆਏ ਹੋਏ ਸਾਰੇ ਪ੍ਰਬੰਧਕਾਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਪ੍ਰਬੰਧਕ ਕਮੇਟੀ ਵੱਲੋਂ ਆਈਆਂ ਹੋਈਆਂ ਸੰਗਤਾਂ ਪ੍ਰਬੰਧਕ ਕਮੇਟੀਆਂ 'ਤੇ ਲੰਗਰ ਵਾਲੇ ਸਾਰੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਜੀ ਆਇਆ ਆਖਿਆ। ਇਹ ਸਾਰੇ ਨਗਰ ਕੀਰਤਨ ਦਾ ਲਾਈਵ ਟੈਲੀਕਾਸਟ ਕਲਤੂਰਾ ਸਿੱਖ ਟੀਵੀ ਵੱਲੋਂ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News