ਆਸਟ੍ਰੇਲੀਆ ਫੇਰੀ ਦੌਰਾਨ ਡਿਪਟੀ ਸਪੀਕਰ ਦੀ ਇਲਾਕੇ ਦੇ ਲੋਕਾਂ ਨਾਲ ਮਿਲਨੀ ਰਹੀ ਯਾਦਗਾਰ: ਦਵਿੰਦਰ ਕਾਕਾ

Saturday, Nov 16, 2024 - 02:22 PM (IST)

ਆਸਟ੍ਰੇਲੀਆ ਫੇਰੀ ਦੌਰਾਨ ਡਿਪਟੀ ਸਪੀਕਰ ਦੀ ਇਲਾਕੇ ਦੇ ਲੋਕਾਂ ਨਾਲ ਮਿਲਨੀ ਰਹੀ ਯਾਦਗਾਰ: ਦਵਿੰਦਰ ਕਾਕਾ

ਸਿਡਨੀ (ਸਨੀ ਚਾਂਦਪੁਰੀ)- ਪਿਛਲੇ ਦਿਨੀਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ 67ਵੀਂ ਕਾਮਨਵੈੱਲਥ ਪਾਰਲੀਮੈਂਟਰੀ ਐਸੋਸੀਏਸ਼ਨ ਕਾਨਫਰੰਸ ਵਿੱਚ ਹਿੱਸਾ ਲੈਣ ਲਈ ਆਸਟ੍ਰੇਲੀਆ ਆਏ ਸਨ। ਉਹ ਇਸ ਆਸਟ੍ਰੇਲੀਆ ਫੇਰੀ ਦੌਰਾਨ ਆਪਣੇ ਹਲਕੇ ਦੇ ਐੱਨ. ਆਰ. ਆਈ. ਭਰਾਵਾਂ ਨੂੰ ਵੀ ਮਿਲੇ। ਫ਼ੋਨ ਰਾਹੀਂ ਗੱਲ-ਬਾਤ ਕਰਦਿਆਂ ਦਵਿੰਦਰ ਕਾਕਾ ਰੌੜੀ ਨੇ ਕਿਹਾ ਕਿ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਆਸਟ੍ਰੇਲੀਆ ਫੇਰੀ ਦੌਰਾਨ ਆਪਣੇ ਹਲਕੇ ਦੇ ਲੋਕਾਂ ਨਾਲ ਮਿਲਣੀ ਕੀਤੀ ਜੋ ਕਿ ਯਾਦਗਾਰ ਸਾਬਿਤ ਹੋ ਨਿਬੜੀ।

ਇਹ ਵੀ ਪੜ੍ਹੋ: ਭਾਰਤੀ-ਅਮਰੀਕੀ ਟਰੰਪ ਪ੍ਰਸ਼ਾਸਨ ਨੂੰ ਬੰਗਲਾਦੇਸ਼ ਵਿਰੁੱਧ ਪਾਬੰਦੀਆਂ ਲਗਾਉਣ ਦੀ ਕਰਨਗੇ ਬੇਨਤੀ

ਡਿਪਟੀ ਸਪੀਕਰ ਨੇ ਹਲਕੇ ਦੇ ਲੋਕਾਂ ਦੇ ਨਾਲ ਉਨ੍ਹਾਂ ਦੇ ਕੰਮਕਾਜ, ਇਸ ਮੁਲਕ ਵਿੱਚ ਬਤੀਤ ਕੀਤੇ ਸਮੇਂ ਬਾਰੇ ਗੱਲਬਾਤ ਕੀਤੀ ਅਤੇ ਉਹਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਪੰਜਾਬੀਆਂ ਨੇ ਜਿਸ ਵੀ ਮੁਲਕ ਨੂੰ ਆਪਣੀ ਕਰਮ ਭੂਮੀ ਬਣਾਇਆ ਹੈ ਉੱਥੇ ਆਪਣੀ ਕਿਰਤ ਮਿਹਨਤ ਸਦਕਾ ਵੱਡਾ ਮੁਕਾਮ ਹਾਸਿਲ ਕੀਤਾ ਹੈ। ਹਲਕੇ ਦੇ ਲੋਕਾਂ ਵੱਲੋਂ ਇਸ ਮੌਕੇ ਡਿਪਟੀ ਸਪੀਕਰ ਪੰਜਾਬ ਦਾ ਸਨਮਾਨ ਵੀ ਕੀਤਾ ਗਿਆ।

ਇਹ ਵੀ ਪੜ੍ਹੋ: US 'ਚ ਤਸਕਰੀ ਕਰਕੇ ਲਿਆਂਦੀਆਂ ਗਈਆਂ 1440 ਪ੍ਰਾਚੀਨ ਵਸਤੂਆਂ ਭਾਰਤ ਨੂੰ ਕੀਤੀਆਂ ਗਈਆਂ ਵਾਪਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News