ਅਮਰੀਕਾ ''ਚ ਉਪ ਰਾਸ਼ਟਰਪਤੀ ਦੇ ਅਹੁਦੇ ਦੀ ਉਮੀਦਵਾਰੀ ਲਈ ਰਾਮਾਸਵਾਮੀ ਤੇ ਕ੍ਰਿਸਟੀ ਨੋਇਮ ਵਿਚਾਲੇ ਕਰੀਬੀ ਮੁਕਾਬਲਾ

Monday, Feb 26, 2024 - 05:06 PM (IST)

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰਿਪਬਲਿਕਨ ਪਾਰਟੀ ਵਲੋਂ ਉਪ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਹਾਸਲ ਕਰਨ ਦੀ ਦੌੜ ਵਿਚ ਦੱਖਣੀ ਡਕੋਟਾ ਦੀ ਗਵਰਨਰ ਕ੍ਰਿਸਟੀ ਨੋਇਮ ਅਤੇ ਭਾਰਤੀ ਮੂਲ ਦੇ ਬਾਇਓਟੈਕਨਾਲੋਜੀ ਉਦਯੋਗਪਤੀ ਵਿਵੇਕ ਰਾਮਾਸਵਾਮੀ ਵਿਚਾਲੇ ਕਰੀਬੀ ਮੁਕਾਬਲਾ ਹੈ। ‘ਦਿ ਨਿਊਯਾਰਕ ਟਾਈਮਜ਼’ ਦੀ ਖ਼ਬਰ ਮੁਤਾਬਕ ‘ਕੰਜ਼ਰਵੇਟਿਵ ਪੋਲੀਟਿਕਲ ਐਕਸ਼ਨ ਕਾਨਫਰੰਸ’ (ਸੀਪੀਏਸੀ) ਵਿੱਚ ਹੋਈ ਵੋਟਿੰਗ ਵਿਚ ਕ੍ਰਿਸਟੀ ਅਤੇ ਰਾਮਾਸਵਾਮੀ ਦੋਵਾਂ ਨੂੰ 15-15 ਫ਼ੀਸਦੀ ਵੋਟਾਂ ਮਿਲੀਆਂ ਹਨ। ਸ਼ਨੀਵਾਰ ਨੂੰ ਸਮਾਪਤ ਹੋਈ ਇਸ ਦੀ ਚਾਰ ਦਿਨਾਂ ਬੈਠਕ ਤੋਂ ਬਾਅਦ ਨਤੀਜਿਆਂ ਦਾ ਐਲਾਨ ਕੀਤਾ ਗਿਆ। ਰਾਮਾਸਵਾਮੀ (38) ਦਾ ਜਨਮ ਸਿਨਸਿਨਾਟੀ ਵਿੱਚ ਹੋਇਆ ਸੀ। ਉਹ ਇੱਕ ਭਾਰਤੀ ਪ੍ਰਵਾਸੀ ਜੋੜੇ ਦਾ ਬੱਚਾ ਹੈ। ਰਾਮਾਸਵਾਮੀ ਨੇ ਇਸ ਸਾਲ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਵੱਲੋਂ ਉਮੀਦਵਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਜਨਵਰੀ 'ਚ ਆਇਓਵਾ 'ਚ ਹੋਈ ਵੋਟਿੰਗ 'ਚ ਚੌਥੇ ਸਥਾਨ 'ਤੇ ਰਹਿਣ ਤੋਂ ਬਾਅਦ ਉਹ ਇਸ ਦੌੜ ਤੋਂ ਬਾਹਰ ਹੋ ਗਏ ਸਨ।

ਇਹ ਵੀ ਪੜ੍ਹੋ: ਮਰੀਅਮ ਨਵਾਜ਼ ਨੇ ਲਹਿੰਦੇ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਰਚਿਆ ਇਤਿਹਾਸ

ਉਥੇ ਹੀ 52 ਸਾਲਾ ਨੋਇਮ 2018 ਵਿੱਚ ਦੱਖਣੀ ਡਕੋਟਾ ਦੀ ਪਹਿਲੀ ਮਹਿਲਾ ਗਵਰਨਰ ਬਣੀ ਸੀ। ਟਰੰਪ ਨੇ ਉਨ੍ਹਾਂ ਦੇ ਨਾਂ ਦਾ ਸਮਰਥਨ ਕੀਤਾ ਸੀ। ਕੋਵਿਡ-19 ਮਹਾਂਮਾਰੀ ਦੇ ਦੌਰਾਨ, ਉਹ ਟੀਕਾਕਰਨ ਅਤੇ ਮਾਸਕ ਪਹਿਨਣ ਲਈ ਰਾਜ ਵਿਆਪੀ ਆਦੇਸ਼ ਜਾਰੀ ਕਰਨ ਤੋਂ ਇਨਕਾਰ ਕਰਨ ਨੂੰ ਲੈ ਕੇ ਰਾਸ਼ਟਰੀ ਪੱਧਰ 'ਤੇ ਚਰਚਾ ਦੇ ਕੇਂਦਰ ਵਿੱਚ ਰਹੀ ਸੀ। ਅਖ਼ਬਾਰ ਮੁਤਾਬਕ ਕਈ ਸਾਲਾਂ 'ਚ ਇਹ ਪਹਿਲੀ ਵਾਰ ਹੋਇਆ ਹੈ ਕਿ ਰਿਪਬਲਿਕਨ ਪਾਰਟੀ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਕਿਸ ਨੂੰ ਨਾਮਜ਼ਦ ਕਰੇ, ਇਹ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਤੋਂ ਵੱਡਾ ਵਿਸ਼ਾ ਬਣ ਗਿਆ ਹੈ। ਖ਼ਬਰ ਮੁਤਾਬਕ ਅਜਿਹਾ ਇਸ ਲਈ ਵੀ ਹੈ ਕਿਉਂਕਿ ਡੋਨਾਲਡ ਟਰੰਪ (77) ਨੇ ਰਿਪਬਲਿਕਨ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਦੀ ਦੌੜ 'ਚ, ਉਮੀਦ ਮੁਤਾਬਕ ਨਿੱਕੀ ਹੈਲੀ ਨੂੰ ਭਾਰੀ ਵੋਟਾਂ ਨਾਲ ਹਰਾ ਦਿੱਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਪਿਛਲੀ ਵਾਰ ਸੀਪੀਏਸੀ ਵਿਚ ਹਾਜ਼ਰੀਨ ਲੋਕਾਂ ਵਿਚਾਲੇ ਟਰੰਪ ਵ੍ਹਾਈਟ ਹਾਊਸ ਲਈ ਸਭ ਤੋਂ ਪਸੰਦੀਦਾ ਉਮੀਦਵਾਰ ਨਹੀਂ ਸਨ, ਜਦੋਂ 2016 ਵਿਚ ਟੈਕਸਾਸ ਦੇ ਸੈਨੇਟਰ ਟੇਡ ਕਰੂਜ਼ ਪਹਿਲੇ ਸਥਾਨ 'ਤੇ ਰਹੇ ਸਨ। ਟਰੰਪ ਨੇ ਐਤਵਾਰ ਨੂੰ ਰਿਪਬਲਿਕਨ ਪ੍ਰਾਇਮਰੀ ਵਿਚ ਦੱਖਣੀ ਕੈਰੋਲੀਨਾ ਵਿਚ ਆਪਣੀ ਭਾਰਤੀ-ਅਮਰੀਕੀ ਵਿਰੋਧੀ ਹੇਲੀ 'ਤੇ ਸ਼ਾਨਦਾਰ ਜਿੱਤ ਦਰਜ ਕੀਤੀ। ਹਵਾਈ ਤੋਂ ਭਾਰਤੀ ਮੂਲ ਦੀ ਸਾਬਕਾ ਪ੍ਰਤੀਨਿਧੀ ਸਭਾ ਦੀ ਮੈਂਬਰ ਤੁਲਸੀ ਗਬਾਰਡ 9 ਫ਼ੀਸਦੀ ਵੋਟਾਂ ਨਾਲ ਤੀਜੇ ਸਥਾਨ 'ਤੇ ਰਹੀ।

ਇਹ ਵੀ ਪੜ੍ਹੋ: ਪਤੀ ਦੀ ਲਾਸ਼ ਨਾਲ ਜਹਾਜ਼ 'ਚ ਸਫ਼ਰ ਕਰਦੀ ਰਹੀ ਪਤਨੀ, ਨਹੀਂ ਲੱਗੀ ਮੌਤ ਦੀ ਭਿਣਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News