ਮਾਸਕੋ ਅੱਤਵਾਦੀ ਹਮਲਾ; ਰਾਸ਼ਟਰਪਤੀ ਪੁਤਿਨ ਨੇ ਰੂਸ 'ਚ ਦੇਸ਼ ਵਿਆਪੀ ਸੋਗ ਦਾ ਕੀਤਾ ਐਲਾਨ
Saturday, Mar 23, 2024 - 07:47 PM (IST)
ਮਾਸਕੋ (ਏਜੰਸੀ)- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸ਼ਨੀਵਾਰ ਨੂੰ ਮਾਸਕੋ ਨੇੜੇ ਕ੍ਰੋਕਸ ਸਿਟੀ ਹਾਲ ਕੰਸਰਟ ਸਥਾਨ 'ਤੇ ਹੋਏ ਅੱਤਵਾਦੀ ਹਮਲੇ ਦੇ ਪੀੜਤਾਂ ਲਈ 24 ਮਾਰਚ ਨੂੰ ਦੇਸ਼ ਵਿਆਪੀ ਸੋਗ ਦਾ ਐਲਾਨ ਕੀਤਾ। ਪੁਤਿਨ ਨੇ ਹਮਲੇ ਤੋਂ ਬਾਅਦ ਰੂਸੀਆਂ ਨੂੰ ਆਪਣੇ ਸੰਬੋਧਨ ਵਿੱਚ ਕਿਹਾ, "ਮੈਂ 24 ਮਾਰਚ ਨੂੰ ਰਾਸ਼ਟਰੀ ਸੋਗ ਦਾ ਦਿਨ ਘੋਸ਼ਿਤ ਕਰਦਾ ਹਾਂ।"
ਇਹ ਵੀ ਪੜ੍ਹੋ: ਭਾਰਤ ਹੁਣ ਅੱਤਵਾਦ ਦੀ ਸਮੱਸਿਆ ਨੂੰ ਨਜ਼ਰਅੰਦਾਜ਼ ਨਹੀਂ ਕਰੇਗਾ: ਜੈਸ਼ੰਕਰ
ਦੱਸ ਦੇਈਏ ਕਿ ਸ਼ੁੱਕਰਵਾਰ ਸ਼ਾਮ ਨੂੰ ਮਾਸਕੋ ਦੇ ਕ੍ਰਾਸਨੋਗੋਰਸਕ ਸ਼ਹਿਰ ਦੇ ਕ੍ਰੋਕਸ ਸਿਟੀ ਹਾਲ ਕੰਸਰਟ ਸਥਾਨ ਉੱਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ 3 ਬੱਚਿਆਂ ਸਮੇਤ 115 ਲੋਕਾਂ ਦੀ ਮੌਤ ਹੋ ਗਈ। ਇਸ ਹਮਲੇ ਤੋਂ ਬਾਅਦ 11 ਲੋਕਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਹਮਲਾਵਰਾਂ ਨੇ ਗੋਲੀਬਾਰੀ ਤੋਂ ਬਾਅਦ ਘਟਨਾ ਵਾਲੀ ਥਾਂ ਨੂੰ ਅੱਗ ਲਗਾ ਦਿੱਤੀ। ਹਾਲ ਮਾਸਕੋ ਦੇ ਪੱਛਮੀ ਕਿਨਾਰੇ ਵਿੱਚ ਸਥਿਤ ਇੱਕ ਵਿਸ਼ਾਲ ਸੰਗੀਤ ਸਥਾਨ ਹੈ, ਜਿਸ ਵਿੱਚ 6,200 ਲੋਕ ਬੈਠ ਸਕਦੇ ਹਨ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਮਸ਼ਹੂਰ ਰੂਸੀ ਰਾਕ ਬੈਂਡ 'ਪਿਕਨਿਕ' ਦੇ ਇਕ ਸੰਗੀਤ ਸਮਾਰੋਹ ਵਿਚ ਸ਼ਾਮਲ ਹੋਣ ਲਈ ਕ੍ਰੋਕਸ ਸਿਟੀ ਹਾਲ ਵਿਚ ਲੋਕਾਂ ਦੀ ਭੀੜ ਇਕੱਠੀ ਹੋਈ ਸੀ। ਲੜਾਕੂ ਪੋਸ਼ਾਕ ਪਹਿਨੇ ਕੁੱਝ ਹਮਲਾਵਰ ਸਮਾਰੋਹ ਸਥਾਨ ਵਿੱਚ ਦਾਖਲ ਹੋਏ ਅਤੇ ਉੱਥੇ ਮੌਜੂਦ ਲੋਕਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਰੂਸੀ ਮੀਡੀਆ ਚੈਨਲਾਂ ਦੁਆਰਾ ਪੋਸਟ ਕੀਤੇ ਗਏ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਹਮਲਾਵਰ ਅਸਾਲਟ ਰਾਈਫਲਾਂ ਨਾਲ ਲੋਕਾਂ ਨੂੰ ਨੇੜਿਓਂ ਗੋਲੀਆਂ ਮਾਰਦੇ ਦਿਖਾਈ ਦਿੱਤੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।