ਵਲਾਦੀਮੀਰ ਪੁਤਿਨ ਬੀਜਿੰਗ ਓਲੰਪਿਕ 'ਚ ਹੋਣਗੇ ਸ਼ਾਮਲ

01/14/2022 5:46:55 PM

ਮਾਸਕੋ (ਵਾਰਤਾ): ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ 4 ਫਰਵਰੀ ਨੂੰ ਬੀਜਿੰਗ ਵਿੱਚ ਸਰਦ ਰੁੱਤ ਓਲੰਪਿਕ ਦੇ ਉਦਘਾਟਨੀ ਪ੍ਰੋਗਰਾਮ ਵਿੱਚ ਸ਼ਾਮਲ ਹੋਣਗੇ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਵੀ ਮੁਲਾਕਾਤ ਕਰਨਗੇ। ਇਹ ਜਾਣਕਾਰੀ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਸ਼ੁੱਕਰਵਾਰ ਨੂੰ ਦਿੱਤੀ।

ਪੜ੍ਹੋ ਇਹ ਅਹਿਮ ਖਬਰ- ਇਮਰਾਨ ਖਾਨ ਨੇ ਪਹਿਲੀ ਵਾਰ ਪਾਕਿਸਤਾਨ ਦੀ ਰਾਸ਼ਟਰੀ ਸੁਰੱਖਿਆ ਨੀਤੀ ਕੀਤੀ ਪੇਸ਼

ਵਿਦੇਸ਼ ਮੰਤਰੀ ਨੇ ਕਿਹਾ ਕਿ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੱਦੇ 'ਤੇ ਪੁਤਿਨ ਓਲੰਪਿਕ ਖੇਡਾਂ ਦੇ ਪਹਿਲੇ ਦਿਨ 4 ਫਰਵਰੀ ਨੂੰ ਬੀਜਿੰਗ ਦਾ ਦੌਰਾ ਕਰਨਗੇ। ਇਸੇ ਦਿਨ ਦੋਵਾਂ ਦੇਸ਼ਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਹੋਵੇਗੀ। ਲਾਵਰੋਵ ਨੇ ਕਿਹਾ ਕਿ ਉਹ ਚੀਨ ਦੇ ਵਿਦੇਸ਼ ਮੰਤਰੀ ਨਾਲ ਵੀ ਮੀਟਿੰਗ ਕਰਨਗੇ।

ਪੜ੍ਹੋ ਇਹ ਅਹਿਮ ਖਬਰ- ਉੱਤਰੀ ਕੋਰੀਆ ਨੇ ਇਸ ਮਹੀਨੇ ਤੀਜੀ ਵਾਰ ਕੀਤਾ ਮਿਜ਼ਾਈਲ ਪ੍ਰੀਖਣ 

Vandana

This news is Content Editor Vandana