ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਲੀਬਾਲ ਟੂਰਨਾਮੈਂਟ ਅੱਜ
Sunday, Dec 04, 2022 - 03:05 AM (IST)
ਮਿਲਾਨ (ਸਾਬੀ ਚੀਨੀਆ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 553 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਪੋਰਦੇਨੋਨੇ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਦੂਸਰਾ ਵਾਲੀਬਾਲ ਟੂਰਨਾਮੈਂਟ ਪਾਸੀਆਨੋ ਦੀ ਪੋਰਦੇਨੋਨੇ ਵਿਖੇ 4 ਦਸੰਬਰ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਪੋਰਦੇਨੋਨੇ ਦੇ ਮੈਂਬਰਾਂ ਨੇ ਦੱਸਿਆ ਕਿ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ 553 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਸੀਆਨੋ ਦੀ ਪੋਰਦੇਨੋਨੇ ਵਿਖੇ ਦੂਸਰਾ ਵਾਲੀਬਾਲ ਟੂਰਨਾਮੈਂਟ ਇਸ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ : ਇਕ ਵਾਰ ਫਿਰ ਸਿੰਘੂ ਬਾਰਡਰ 'ਤੇ ਇਕੱਠੇ ਹੋਣਗੇ ਕਿਸਾਨ, ਇਹ ਹਨ ਮੁੱਖ ਮੰਗਾਂ
ਇਸ ਟੂਰਨਾਮੈਂਟ ਵਿਚ ਇਟਲੀ ਭਰ ਤੋਂ 10 ਟੀਮਾਂ ਭਾਗ ਲੈ ਰਹੀਆਂ ਹਨ। ਪਹਿਲੇ ਸਥਾਨ ਤੇ ਆਉਣ ਵਾਲੀ ਟੀਮ ਨੂੰ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਪੋਰਦੇਨੋਨੇ ਵੱਲੋਂ 700 ਯੂਰੋ ਦੂਸਰੇ ਸਥਾਨ ਤੇ ਆਉਣ ਵਾਲੀ ਟੀਮ ਨੂੰ ਸਰਧੂਲ ਸਿੰਘ, ਹਰਜਿੰਦਰ ਸਿੰਘ ਵੱਲੋਂ 500 ਯੂਰੋ ਅਤੇ ਤੀਸਰੇ ਸਥਾਨ ਤੇ ਆਉਣ ਵਾਲੀ ਟੀਮ ਨੂੰ ਜਤਿੰਦਰ ਰਤੀਆ ਵੱਲੋਂ 200 ਯੂਰੋ ਇਨਾਮ ਵੱਜੋਂ ਦਿੱਤਾ ਜਾਵੇਗਾ। ਇਸ ਟੂਰਨਾਮੈਂਟ ਵਿਚ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਸੀਆਨੋ ਦੀ ਪੋਰਦੇਨੋਨੇ ਵੱਲੋਂ ਟਰਾਫੀਆਂ ਦੀ ਸੇਵਾ ਕੀਤੀ ਜਾਵੇਗੀ। ਇਸ ਤੋਂ ਇਲਾਵਾ ਟੂਰਨਾਮੈਂਟ ਵਿਚ 10 ਸਾਲ ਦੇ ਬੱਚਿਆਂ ਦੀਆਂ ਦੌੜਾਂ ਵੀ ਕਰਵਾਈਆਂ ਜਾਣਗੀਆਂ। ਪ੍ਰਬੰਧਕਾਂ ਦੁਆਰਾ ਇਟਲੀ ਵਿਚ ਵੱਸਦੇ ਭਾਰਤੀ ਭਾਈਚਾਰੇ ਨੂੰ ਬੇਨਤੀ ਕੀਤੀ ਗਈ ਹੈ ਕਿ ਵੱਧ ਚੜ੍ਹ ਕੇ ਵਾਲੀਬਾਲ ਦੇ ਮੈਚ ਦੇਖਣ ਪਹੁੰਚਣ ਅਤੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਇਸ ਟੂਰਨਾਮੈਂਟ ਵਿਚ ਨਾ ਆਵੇ।