''ਸਾਰੇ ਦੇਸ਼ ਜੇਕਰ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦੇਣ ਤਾਂ ਕਰਨਾ ਪਵੇਗਾ ਵੱਡੀਆਂ ਚੁਣੌਤੀਆਂ ਦਾ ਸਾਹਮਣਾ'' : ਜ਼ੇਲੈਂਸਕੀ
Saturday, Aug 24, 2024 - 05:09 AM (IST)
ਇੰਟਰਨੈਸ਼ਨਲ ਡੈਸਕ- ਯੂਕ੍ਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਜੇ ਭਾਰਤ ਸਮੇਤ ਦੁਨੀਆ ਦੇ ਹੋਰ ਦੇਸ਼ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦਿੰਦੇ ਹਨ ਤਾਂ ਰੂਸ ਦੇ ਸਾਹਮਣੇ ਵੱਡੀਆਂ ਚੁਣੌਤੀਆਂ ਖੜ੍ਹੀਆਂ ਹੋ ਜਾਣਗੀਆਂ।
ਫਰਵਰੀ 2022 ’ਚ ਯੂਕ੍ਰੇਨ ’ਤੇ ਹਮਲੇ ਤੋਂ ਬਾਅਦ ਲਾਈਆਂ ਗਈਆਂ ਪਾਬੰਦੀਆਂ ਦੇ ਬਾਵਜੂਦ ਭਾਰਤ ਰੂਸ ਤੋਂ ਤੇਲ ਖਰੀਦ ਰਿਹਾ ਹੈ, ਜਿਸ ਦੀ ਪੱਛਮੀ ਦੇਸ਼ ਆਲੋਚਨਾ ਕਰ ਰਹੇ ਹਨ। ਭਾਰਤ ਯੂਕ੍ਰੇਨ ਨਾਲ ਜੰਗ ਸ਼ੁਰੂ ਹੋਣ ਤੋਂ ਪਹਿਲਾਂ ਰੂਸ ਤੋਂ ਇਕ ਫੀਸਦੀ ਤੋਂ ਵੀ ਘੱਟ ਤੇਲ ਦੀ ਦਰਾਮਦ ਕਰਦਾ ਸੀ, ਜੋ ਹੁਣ ਵਧ ਕੇ ਲੱਗਭਗ 40 ਫੀਸਦੀ ਹੋ ਗਈ ਹੈ।
ਇਹ ਵੀ ਪੜ੍ਹੋ- ਕਿਸੇ ਦੀ ਜਾਨ ਨਾਲੋਂ ਜ਼ਿਆਦਾ ਜ਼ਰੂਰੀ ਹੋ ਗਿਆ ਮੋਬਾਇਲ ! ਤੜਫਦੀ ਰਹੀ ਮਰੀਜ਼, ਫ਼ੋਨ 'ਤੇ ਰੁੱਝੀ ਰਹੀ ਨਰਸ, ਹੋ ਗਈ ਮੌਤ
ਜ਼ੇਲੈਂਸਕੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੁਤਿਨ ਨੂੰ ਆਰਥਿਕਤਾ ਦੇ ਬਰਬਾਦ ਹੋਣ ਦਾ ਡਰ ਹੈ, ਉਸ ਕੋਲ ਤੇਲ ਤੋਂ ਇਲਾਵਾ ਕੁਝ ਨਹੀਂ ਹੈ। ਇਸ ਲਈ ਜੇਕਰ ਭਾਰਤ ਸਣੇ ਬਾਕੀ ਦੇਸ਼ ਵੀ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦੇਣ ਤਾਂ ਜੰਗ ਰੋਕਣ 'ਚ ਬਹੁਤ ਮਦਦ ਮਿਲ ਸਕਦੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ; ਪੁਰਾਣੀ ਰੰਜਿਸ਼ ਕਾਰਨ ਮੋਟਰ 'ਤੇ ਨਹਾਉਣ ਗਏ ਨੌਜਵਾਨ ਦੇ ਮਾਰ'ਤੀ ਗੋਲ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e